Jalandhar NRI Murder: ਬਰਥਡੇ ਪਾਰਟੀ ਦੌਰਾਨ ਚੱਲੀ ਗੋਲੀ ’ਚ ਐੱਨਆਰਆਈ ਦੀ ਹੋਈ ਮੌਤ, 11 ਸਾਲ ਬਾਅਦ ਅਮਰੀਕਾ ਤੋਂ ਪਰਤਿਆ ਸੀ ਮ੍ਰਿਤਕ

By  Aarti December 10th 2023 11:32 AM

Jalandhar NRI Murder: ਜਲੰਧਰ ’ਚ ਜਨਮਦਿਨ ਦੀ ਪਾਰਟੀ ਦੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰ ਰਹੀ ਹੈ। 

ਜ਼ਿਲ੍ਹੇ ਦੇ ਰਾਮਾ ਮੰਡੀ ਸਥਿਤ ਢਿੱਲੋ ਰਿਜ਼ਲਟ ਵਿੱਚ ਜਨਮਦਿਨ ਦੀ ਪਾਰਟੀ ਦੇ ਦੌਰਾਨ ਗੋਲੀ ਚੱਲੀ ਸੀ। ਜਿਸ ਕਾਰਨ ਅਮਰੀਕਾ ਤੋਂ ਆਏ ਇੱਕ ਐਨਆਰਆਈ ਦੀ ਮੌਤ ਹੋ ਗਈ ਜਿਸਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ। 

ਦੱਸ ਦਈਏ ਕਿ ਦਲਜੀਤ ਸਿੰਘ 11 ਸਾਲ ਬਾਅਦ ਅਮਰੀਕਾ ਤੋਂ ਪੱਕਾ ਹੋਣ ਤੋਂ ਬਾਅਦ 32 ਸਾਲਾ ਦਿਲਜੀਤ ਨਿਵਾਸੀ ਤਰਨ ਤਰਨ ਇੰਡੀਆ ਆਇਆ ਸੀ ਅਤੇ 13 ਦਸੰਬਰ ਨੂੰ ਵਾਪਸ ਜਾਣਾ ਸੀ। 



ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਦੌਰਾਨ ਦੋ ਵਿਅਕਤੀ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਜਿਸਦੇ ਇਲਾਜ ਲਈ ਉਸਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਿਜ਼ੋਰਟ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।  

ਰਾਮਾ ਮੰਡੀ ਥਾਣੇ ਦੇ ਇੰਚਾਰਜ ਨੇ ਗੋਲੀ ਚੱਲਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਉਨ੍ਹਾਂ ਇਸ ਦੌਰਾਨ ਜ਼ਖਮੀ ਹੋਏ ਵਿਅਕਤੀ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ। 

ਡਾ. ਜੌਹਲ ਨੇ ਦੱਸਿਆ ਕਿ ਗੋਲੀ ਚੱਲਣ ਤੋਂ ਬਾਅਦ ਜਖਮੀ ਨੂੰ ਉਨ੍ਹਾਂ ਦੇ ਹਸਪਤਾਲ ਲਿਆਂਦਾ ਗਿਆ ਸੀ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ ਤੇ ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: Govt Bus in AAP Rally: ਲੁਧਿਆਣਾ ’ਚ ਸਰਕਾਰੀ ਰੈਲੀ ਲਈ ਇਸਤੇਮਾਲ ਹੋਣਗੀਆਂ ਸਰਕਾਰੀ ਬੱਸਾਂ

Related Post