Jalandhar ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁੱਠਭੇੜ , ਪੁਲਿਸ ਦੀ ਜਵਾਬੀ ਕਾਰਵਾਈ ਚ ਸ਼ੂਟਰ ਜ਼ਖਮੀ

Jalandhar News : ਜਲੰਧਰ 'ਚ ਅੱਜ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁੱਠਭੇੜ ਹੋਈ ਹੈ। ਫੋਲਡੀਵਾਲ ਇਲਾਕੇ ਵਿੱਚ ਹੋਈ ਕਾਰਵਾਈ ਦੌਰਾਨ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਜਵਾਬੀ ਫਾਇਰਿੰਗ 'ਚ ਆਰੋਪੀ ਦੇ ਪੈਰ 'ਚ ਗੋਲੀ ਲੱਗੀ ਹੈ ,ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਹਸਪਤਾਲ 'ਚ ਦਾਖਲ ਕਰਵਾਇਆ ਹੈ। ਆਰੋਪੀ ਆਕਾਸ਼ ਕਤਲ ਤੇ ਫਿਰੌਤੀ ਦੇ ਕਈ ਮਾਮਲਿਆਂ 'ਚ ਨਾਮਜ਼ਦ ਹੈ

By  Shanker Badra February 18th 2026 03:54 PM

Jalandhar News : ਜਲੰਧਰ 'ਚ ਅੱਜ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁੱਠਭੇੜ ਹੋਈ ਹੈ। ਫੋਲਡੀਵਾਲ ਇਲਾਕੇ ਵਿੱਚ ਹੋਈ ਕਾਰਵਾਈ ਦੌਰਾਨ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਜਵਾਬੀ ਫਾਇਰਿੰਗ 'ਚ ਆਰੋਪੀ ਦੇ ਪੈਰ 'ਚ ਗੋਲੀ ਲੱਗੀ ਹੈ ,ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਹਸਪਤਾਲ 'ਚ ਦਾਖਲ ਕਰਵਾਇਆ ਹੈ। ਆਰੋਪੀ ਆਕਾਸ਼ ਕਤਲ ਤੇ ਫਿਰੌਤੀ ਦੇ ਕਈ ਮਾਮਲਿਆਂ 'ਚ ਨਾਮਜ਼ਦ ਹੈ।   

ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਕਿ ਕਈ ਅਪਰਾਧਾਂ ਵਿੱਚ ਸ਼ਾਮਲ ਆਰੋਪੀ ਜਲੰਧਰ ਦੇ ਫੋਲਡੀਵਾਲ ਇਲਾਕੇ ਵਿੱਚ ਲੁਕਿਆ ਹੋਇਆ ਹੈ। ਜਦੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੂਚਨਾ ਮਿਲਣ 'ਤੇ ਕਾਰਵਾਈ ਕਰਦਿਆਂ ਆਰੋਪੀ ਨੂੰ ਘੇਰ ਲਿਆ ਅਤੇ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਆਤਮ ਸਮਰਪਣ ਕਰਨ ਦੀ ਬਜਾਏ ਪੁਲਿਸ 'ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਸ਼ੂਟਰ ਆਕਾਸ਼ ਦੀ ਲੱਤ ਵਿੱਚ ਗੋਲੀ ਲੱਗੀ।

ਆਰੋਪੀ ਦੀ ਪਛਾਣ ਆਕਾਸ਼ ਵਜੋਂ ਹੋਈ ਹੈ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਇਲਾਜ ਲਈ ਹਸਪਤਾਲ ਲੈ ਗਈ ਹੈ। ਪੁਲਿਸ ਕਾਰਵਾਈ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਆਕਾਸ਼ ਕੌਸ਼ਲ ਚੌਧਰੀ ਗੈਂਗ ਨਾਲ ਜੁੜਿਆ ਹੋਇਆ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਕੁਝ ਦਿਨ ਪਹਿਲਾਂ ਮੋਹਾਲੀ ਵਿੱਚ ਇੱਕ ਜਿੰਮ ਮਾਲਕ ਦੇ ਕਤਲ ਦੇ ਮਾਮਲੇ 'ਚ ਸ਼ਾਮਿਲ ਸੀ।

ਇਸ ਕਤਲ ਤੋਂ ਬਾਅਦ ਪੁਲਿਸ ਸ਼ੂਟਰ ਦੀ ਭਾਲ ਕਰ ਰਹੀ ਸੀ। ਪੁਲਿਸ ਜਾਂਚ ਦੇ ਅਨੁਸਾਰ ਆਰੋਪੀ ਆਕਾਸ਼ ਦਾ ਇੱਕ ਮਹੱਤਵਪੂਰਨ ਅਪਰਾਧ ਰਿਕਾਰਡ ਹੈ। ਉਸਨੇ ਨਾ ਸਿਰਫ ਮੋਹਾਲੀ ਵਿੱਚ ਬਲਕਿ ਜਗਰਾਉਂ ਵਿੱਚ ਵੀ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਪੁਲਿਸ ਹੁਣ ਹੋਰ ਗੈਂਗ ਮੈਂਬਰਾਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਉਸ ਤੋਂ ਪੁੱਛਗਿੱਛ ਕਰ ਰਹੀ ਹੈ।


Related Post