Lakhbir Landa: ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀ ਹਥਿਆਰਾਂ ਸਮੇਤ ਕਾਬੂ
ਜਲੰਧਰ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦੇ 5 ਹੋਰ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।
Terrorist Lakhbir Landa: ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕੈਨੇਡਾ 'ਚ ਲੁਕੇ ਹੋਏ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦੇ 5 ਹੋਰ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਹੁਣ ਤੱਕ 13 ਮੁਲਜ਼ਮ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਗਰੋਹ ਦੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਕਈ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਅਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
30 ਜੂਨ ਨੂੰ ਵੀ ਹਥਿਆਰਾਂ ਸਮੇਤ ਫੜੇ ਗਏ ਸਨ 5 ਸਾਥੀ
ਜਲੰਧਰ ਪੁਲਿਸ ਪਿਛਲੇ ਕਈ ਦਿਨਾਂ ਤੋਂ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀਆਂ ਦਾ ਨੈੱਟਵਰਕ ਤੋੜਨ 'ਚ ਲੱਗੀ ਹੋਈ ਹੈ। ਪੁਲਿਸ ਨੇ 30 ਜੂਨ ਨੂੰ ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਇਹ ਖੁਲਾਸਾ ਹੋਇਆ ਸੀ ਕਿ ਮੁਲਜ਼ਮ ਪਾਕਿਸਤਾਨ ਤੋਂ ਆਉਣ ਵਾਲੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਇਨ੍ਹਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਹੋਏ ਹਨ। ਇਸ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਕਈ ਰਾਜ਼ ਸਾਹਮਣੇ ਆਏ। ਇਸ ਦੇ ਨਾਲ ਹੀ ਹੁਣ ਪੁਲਿਸ ਨੇ ਉਕਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Healthy Food: ਦਿਲ ਨੂੰ ਸਿਹਤਮੰਦ ਬਣਾਈ ਰੱਖਣ ਲਈ ਆਪਣੀ ਖੁਰਾਕ 'ਚ ਸ਼ਾਮਲ ਕਰੋ ਇਹ ਭੋਜਨ, ਮਿਲੇਗਾ ਫਾਇਦਾ