Jalandhar ਪੁਲਿਸ ਨੇ 2 ਵਿਅਕਤੀਆਂ ਨੂੰ 80 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

Jalandhar News : ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਦੀ ਨਿਗਰਾਨੀ ਅਤੇ DCP/INV ਮਨਪ੍ਰੀਤ ਸਿੰਘ ਢਿੱਲੋਂ, ADCP/INV ਸ਼੍ਰੀ ਜੇਅੰਤ ਪੁਰੀ ਤੇ ACP (D) ਅਮਰਬੀਰ ਸਿੰਘ ਦੀ ਅਗਵਾਈ ਹੇਠ CIA Staff ਜਲੰਧਰ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਟੀਮ ਨੇ ਕਾਰਵਾਈ ਕਰਦਿਆਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 80 ਗ੍ਰਾਮ ਹੈਰੋਇਨ ਅਤੇ ₹2,05,000 ਡਰੱਗ ਮਨੀ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ

By  Shanker Badra December 6th 2025 03:23 PM

Jalandhar News : ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਦੀ ਨਿਗਰਾਨੀ ਅਤੇ DCP/INV ਮਨਪ੍ਰੀਤ ਸਿੰਘ ਢਿੱਲੋਂ, ADCP/INV ਸ਼੍ਰੀ ਜੇਅੰਤ ਪੁਰੀ ਤੇ ACP (D) ਅਮਰਬੀਰ ਸਿੰਘ ਦੀ ਅਗਵਾਈ ਹੇਠ CIA Staff ਜਲੰਧਰ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਟੀਮ ਨੇ ਕਾਰਵਾਈ ਕਰਦਿਆਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 80 ਗ੍ਰਾਮ ਹੈਰੋਇਨ ਅਤੇ ₹2,05,000 ਡਰੱਗ ਮਨੀ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਜਾਣਕਾਰੀ ਦਿੰਦਿਆਂ ਸੀਪੀ ਜਲੰਧਰ ਨੇ ਦੱਸਿਆ ਕਿ ਮਿਤੀ 04.12.2025 ਨੂੰ CIA STAFF ਦੀ ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ ਫੋਕਲ ਪੁਆਇੰਟ ਜਲੰਧਰ ਤੋਂ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ ਗਿਆ। ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਸਾਜਨ ਪੁੱਤਰ ਗੁਰਜੀਤ ਸਿੰਘ ਵਾਸੀ ਮਕਾਨ ਨੰਬਰ ਐਨ.ਬੀ.47 ਪ੍ਰੀਤ ਨਗਰ ਸੋਡਲ ਰੋਡ ਥਾਣਾ ਡਵੀਜਨ ਨੰਬਰ 8 ਜਲੰਧਰ ਅਤੇ ਪ੍ਰਭਜੋਤ ਉਰਫ ਪ੍ਰਭ ਪੁੱਤਰ ਜਸਪਾਲ ਵਾਸੀ ਮਕਾਨ ਨੰਬਰ 477 ਪ੍ਰੀਤ ਨਗਰ ਸੋਡਲ ਰੋਡ, ਜਲੰਧਰ ਵਜੋਂ ਹੋਈ।

ਉਕਤ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਕੁੱਲ 80 ਗ੍ਰਾਮ ਹੈਰੋਇੰਨ ਸਮੇਤ 02 ਲੱਖ 5 ਹਜਾਰ ਰੁਪਏ ਸਮੇਤ ਬਰਾਮਦ ਕੀਤੀ ਗਈ। ਦੋਸ਼ੀਆਂ ਖ਼ਿਲਾਫ਼ ਮੁਕਦਮਾ ਨੰਬਰ 295 ਮਿਤੀ 04.12.2025 ਅਧੀਨ ਧਾਰਾ 21, 27-A, 61-85 NDPS ਐਕਟ ਹੇਠ ਥਾਣਾ ਡਿਵੀਜ਼ਨ ਨੰਬਰ 8 ਜਲੰਧਰ ਵਿੱਚ ਦਰਜ ਕੀਤਾ ਗਿਆ ਹੈ। ਦੋਸ਼ੀ ਗੁਰਪ੍ਰੀਤ ਸਿੰਘ ਉਰਫ ਸਾਜਨ ਖ਼ਿਲਾਫ਼ ਪਹਿਲਾਂ ਵੀ ਮੁਕਦਮਾ ਨੰਬਰ 133 ਮਿਤੀ 08.05.2022 ਧਾਰਾ 21, 61-85 NDPS ਐਕਟ ਥਾਣਾ ਡਿਵੀਜ਼ਨ ਨੰਬਰ 8 ਜਲੰਧਰ ਵਿੱਚ ਦਰਜ ਹੈ।

ਉਨ੍ਹਾਂ ਕਿਹਾ ਕਿ ਦੋਸ਼ੀਆਂ ਤੋਂ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਪੁੱਛਗਿੱਛ ਜਾਰੀ ਹੈ ਅਤੇ ਜਲੰਧਰ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਇਸ ਤਰ੍ਹਾਂ ਦੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਸਖ਼ਤੀ ਨਾਲ ਜਾਰੀ ਰੱਖੇਗੀ।

Related Post