Jalandhar ਪੁਲਿਸ ਵੱਲੋਂ 3 ਆਰੋਪੀ ਗ੍ਰਿਫ਼ਤਾਰ, 25 ਕਿਲੋ ਡੋਡੇ ਚੂਰਾ ਪੋਸਤ ਅਤੇ 350 ਗ੍ਰਾਮ ਹੈਰੋਇਨ ਬਰਾਮਦ
Jalandhar News : ਕਮਿਸ਼ਨਰੇਟ ਪੁਲਿਸ ਜਲੰਧਰ ਦੀ CIA-ਸਟਾਫ ਟੀਮ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਕਮਰਸ਼ੀਅਲ ਮਾਤਰਾ ਵਿੱਚ 25 ਕਿਲੋ ਡੋਡੇ ਚੂਰਾ ਪੋਸਤ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ
Jalandhar News : ਕਮਿਸ਼ਨਰੇਟ ਪੁਲਿਸ ਜਲੰਧਰ ਦੀ CIA-ਸਟਾਫ ਟੀਮ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਕਮਰਸ਼ੀਅਲ ਮਾਤਰਾ ਵਿੱਚ 25 ਕਿਲੋ ਡੋਡੇ ਚੂਰਾ ਪੋਸਤ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਢਿੱਲੋਂ, DCP/INV , ਜਯੰਤ ਪੁਰੀ, ADCP/INV ਅਤੇ ਅਮਰਬੀਰ ਸਿੰਘ, ACP/D ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ CIA-ਸਟਾਫ ਜਲੰਧਰ ਦੀ ਅਗਵਾਈ ਵਿੱਚ ਪੁਲਿਸ ਟੀਮ ਵੱਲੋਂ ਇਹ ਸਫਲ ਕਾਰਵਾਈ ਕੀਤੀ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 17.12.2025 ਨੂੰ CIA-ਸਟਾਫ ਦੀ ਪੁਲਿਸ ਟੀਮ ਨਵੀਂ ਦਾਣਾ ਮੰਡੀ, ਦੁਰਗਾ ਕਲੋਨੀ ਜਲੰਧਰ ਵਿਖੇ ਮੌਜੂਦ ਸੀ। ਇਸ ਦੌਰਾਨ ਦੁਰਗਾ ਕਲੋਨੀ ਮੋੜ ਨੇੜੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕਾਬੂ ਕੀਤਾ ਗਿਆ, ਜਿਸ ਦੀ ਪਛਾਣ ਨੱਛਤਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਹਵੇਲੀਆਂ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਪਾਸੋਂ 25 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਇਸ ਸਬੰਧ ਵਿੱਚ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 150 ਮਿਤੀ 17.12.2025 ਅਧੀਨ ਧਾਰਾ 15/61/85 NDPS ਐਕਟ, ਥਾਣਾ ਡਿਵੀਜ਼ਨ ਨੰਬਰ 2, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 18.12.2025 ਨੂੰ ਇੱਕ ਹੋਰ ਕਾਰਵਾਈ ਦੌਰਾਨ CIA-ਸਟਾਫ ਦੀ ਟੀਮ ਨੇ ਫੁੱਲਾਂ ਵਾਲੀ ਮਾਰਕੀਟ ਨੇੜੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਧਰਮਪਾਲ ਅਤੇ ਬਿੱਟੂ ਸਿੰਘ ਪੁੱਤਰ ਦੋਨਾ ਸਿੰਘ, ਦੋਵੇਂ ਵਾਸੀ ਪਿੰਡ ਅੰਮ੍ਰਿਤਪੁਰ, ਥਾਣਾ ਤਲਵੰਡੀ ਚੌਧਰੀਆਂ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸ ਸਬੰਧ ਵਿੱਚ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 151 ਮਿਤੀ 18.12.2025 ਅਧੀਨ ਧਾਰਾ 21-C/61/85 NDPS ਐਕਟ, ਥਾਣਾ ਡਿਵੀਜ਼ਨ ਨੰਬਰ 2, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਇਸ ਸਮੇਂ ਪੁਲਿਸ ਰਿਮਾਂਡ ’ਤੇ ਹਨ। ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਫਾਰਵਰਡ ਅਤੇ ਬੈਕਵਰਡ ਲਿੰਕੇਜ ਖੰਗਾਲੇ ਜਾ ਰਹੇ ਹਨ।