Jalandhar ਪੁਲਿਸ ਨੇ ਡਾਕਟਰ ਰਾਹੁਲ ਤੇ ਫਾਇਰਿੰਗ ਕਰਨ ਵਾਲੇ ਆਰੋਪੀ ਨੂੰ ਅਯੁੱਧਿਆ ਤੋਂ ਕੀਤਾ ਗ੍ਰਿਫ਼ਤਾਰ
Jalandhar News : ਜਲੰਧਰ ਦੇ ਅਰਬਨ ਅਸਟੇਟ ਵਿੱਚ ਡਾਕਟਰ ਰਾਹੁਲ ਸੂਦ 'ਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਯੂਪੀ ਤੋਂ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦਾ ਖੁਲਾਸਾ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੀਪੀ ਨੇ ਕਿਹਾ ਕਿ ਮੁਲਜ਼ਮ ਨੂੰ ਯੂਪੀ ਦੇ ਅਯੁੱਧਿਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੱਤਿਆ ਨਾਰਾਇਣ ਵਜੋਂ ਹੋਈ ਹੈ
Jalandhar News : ਜਲੰਧਰ ਦੇ ਅਰਬਨ ਅਸਟੇਟ ਵਿੱਚ ਡਾਕਟਰ ਰਾਹੁਲ ਸੂਦ 'ਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਯੂਪੀ ਤੋਂ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦਾ ਖੁਲਾਸਾ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੀਪੀ ਨੇ ਕਿਹਾ ਕਿ ਮੁਲਜ਼ਮ ਨੂੰ ਯੂਪੀ ਦੇ ਅਯੁੱਧਿਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੱਤਿਆ ਨਾਰਾਇਣ ਵਜੋਂ ਹੋਈ ਹੈ।
ਆਰੋਪੀ ਜਲੰਧਰ ਦੇ ਇੰਡਸਟਰੀ ਏਰੀਆ ਦਾ ਰਹਿਣ ਵਾਲਾ ਹੈ। ਸੀਪੀ ਨੇ ਕਿਹਾ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ 2 ਮੁਲਜ਼ਮ ਫਰਾਰ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਮੁਲਜ਼ਮ ਵੱਲੋਂ ਡਾਕਟਰ 'ਤੇ ਗੋਲੀਬਾਰੀ ਕਰਨ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।
ਸੀਪੀ ਧਨਪ੍ਰੀਤ ਨੇ ਕਿਹਾ ਕਿ ਬਾਕੀ ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵਿੱਚ ਕਿਡਨੈਪਿੰਗ ਜਾਂ ਲੁੱਟ ਦੀ ਵਜ੍ਹਾ ਸਾਹਮਣੇ ਆ ਸਕੇਗੀ। ਡਾਕਟਰ ਦੇ ਬਿਆਨਾਂ ਅਤੇ ਸ਼ਹਿਰ ਵਿੱਚ ਲੱਗੇ ਸੀਸੀਟੀਵੀ ਸਕੈਨ ਕਰਨ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਮੁਲਜ਼ਮ ਨੂੰ ਯੂਪੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਰਾਤ ਨੂੰ ਜਦੋਂ ਜਲੰਧਰ ਹਾਈਟਸ ਵਿਚ ਰਹਿਣ ਵਾਲੇ ਕਿਡਨੀ ਹਸਪਤਾਲ ਦੇ ਡਾ. ਰਾਹੁਲ ਸੂਦ ਅਰਬਨ ਸਟੇਟ ਫੇਜ਼-2 ਵਿਚ ਸੁਪਰ ਮਾਰਕੀਟ ਤੋਂ ਸਾਮਾਨ ਲੈ ਕੇ ਆਪਣੀ ਕਾਰ ਕੋਲ ਆਏ ਤਾਂ ਪਹਿਲਾਂ ਤੋਂ ਹੀ ਉਨ੍ਹਾਂ ਦਾ ਪਿੱਛਾ ਕਰ ਰਹੇ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਆਪਣੀ ਕਾਰ ਵਿਚ ਬਿਠਾਉਣ ਦੀ ਕੋਸ਼ਿਸ਼ ਕੀਤੀ। ਡਾ. ਰਾਹੁਲ ਸੂਦ ਨੇ ਉਨ੍ਹਾਂ ਨੂੰ ਨਕਦੀ ਅਤੇ ਸੋਨਾ ਲੈ ਜਾਣ ਦੀ ਪੇਸ਼ਕਸ਼ ਵੀ ਕੀਤੀ ਪਰ ਦੋਸ਼ੀ ਉਸ ਨੂੰ ਕਾਰ ਵਿਚ ਧੱਕਦੇ ਰਹੇ।
ਜਦੋਂ ਡਾ. ਰਾਹੁਲ ਸੂਦ ਨੇ ਵਿਰੋਧ ਕੀਤਾ ਤਾਂ ਇਕ ਮੁਲਜ਼ਮ ਨੇ ਗੋਲ਼ੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਗੋਲੀ ਡਾ. ਰਾਹੁਲ ਸੂਦ ਦੇ ਪੈਰ ’ਤੇ ਲੱਗੀ ਸੀ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰਦੇ ਹੋਏ ਥਾਣਾ ਨੰ. 7 ਵਿਚ ਅਣਪਛਾਤੇ ਹਮਲਾਵਰਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।