Jalandhar ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ ,ਲਵਪ੍ਰੀਤ ਉਰਫ਼ ਲਵੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Jalandhar News : ਜਲੰਧਰ ਨੇੜੇ ਅਲਾਵਲਪੁਰ ਰੋਡ 'ਤੇ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਈ ਮੁੱਠਭੇੜ ਵਿੱਚ ਇੱਕ ਆਰੋਪੀ ਬਦਮਾਸ਼ ਜ਼ਖਮੀ ਹੋ ਗਿਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਉਸਦੇ ਹੱਥ 'ਤੇ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 19 ਦਸੰਬਰ ਨੂੰ ਕਿਸ਼ਨ ਗੜ੍ਹ ਚੌਕ ਨੇੜੇ ਬਰਿਸਟਾ ਕੈਫੇ ਨੇੜੇ ਸੇਂਟ ਸੋਲਜਰ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਝਗੜਾ ਹੋਇਆ ਸੀ
Jalandhar News : ਜਲੰਧਰ ਨੇੜੇ ਅਲਾਵਲਪੁਰ ਰੋਡ 'ਤੇ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਈ ਮੁੱਠਭੇੜ ਵਿੱਚ ਇੱਕ ਆਰੋਪੀ ਬਦਮਾਸ਼ ਜ਼ਖਮੀ ਹੋ ਗਿਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਉਸਦੇ ਹੱਥ 'ਤੇ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 19 ਦਸੰਬਰ ਨੂੰ ਕਿਸ਼ਨ ਗੜ੍ਹ ਚੌਕ ਨੇੜੇ ਬਰਿਸਟਾ ਕੈਫੇ ਨੇੜੇ ਸੇਂਟ ਸੋਲਜਰ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਝਗੜਾ ਹੋਇਆ ਸੀ।
ਜਾਣਕਾਰੀ ਅਨੁਸਾਰ ਘਟਨਾ ਵਿੱਚ ਤਿੰਨ ਕਾਰਾਂ ਵਿੱਚ ਸਵਾਰ ਨੌਜਵਾਨਾਂ ਨੇ ਇੱਕ ਪੈਟਰੋਲ ਪੰਪ ਦੇ ਬਾਹਰ ਫਾਇਰਿੰਗ ਕਰ ਦਿੱਤੀ ਸੀ। ਜਿਸ ਵਿੱਚ ਦੋ ਲੋਕ ਜ਼ਖਮੀ ਹੋ ਗਏ ਸਨ। ਇਸ ਮਾਮਲੇ 'ਚ 19 ਦਸੰਬਰ ਨੂੰ ਲੱਕੀ ਨੂੰ ਇੱਕ ਮੁਕਾਬਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹੁਣ ਆਦਮਪੁਰ ਦੇ ਡੀਐਸਪੀ ਦੀ ਅਗਵਾਈ ਵਿੱਚ ਟੀਮਾਂ ਤਾਇਨਾਤ ਕਰਕੇ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਸੀ। ਇਸ ਨੂੰ ਲੈ ਕੇ ਭੁੱਲਥ ਦਾ ਰਹਿਣ ਵਾਲਾ ਮੁੱਖ ਸ਼ੂਟਰ ਲਵਪ੍ਰੀਤ ਉਰਫ਼ ਲਵੀ ਨੂੰ ਲੈ ਇਕ ਖੁਫੀਆ ਜਾਣਕਾਰੀ ਮਿਲੀ ਸੀ ਕਿ ਅਲਾਪੁਰ ਵਿੱਚ ਘੁੰਮ ਰਿਹਾ ਹੈ।
ਅੱਜ ਸਵੇਰੇ 9:15 ਵਜੇ ਪੁਲਿਸ ਨੇ ਆਪਣੀ ਟੀਮ ਨਾਲ ਜਗਰਾਉਂ ਵਾਲੇ ਪਾਸੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਜਵਾਬੀ ਗੋਲੀਬਾਰੀ ਵਿੱਚ ਮੁਲਜ਼ਮ ਨੂੰ ਦੋ ਗੋਲੀਆਂ ਲੱਗੀਆਂ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਜਾਂਚ ਵਿੱਚ ਪਤਾ ਲੱਗਾ ਹੈ ਕਿ ਉਸ ਵਿਰੁੱਧ ਲੜਾਈ ਦੇ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੇ ਮੁਲਜ਼ਮ ਤੋਂ ਇੱਕ ਪਿਸਤੌਲ ਬਰਾਮਦ ਕੀਤੀ ਹੈ।
ਦੱਸ ਦੇਈਏ ਕਿ 19 ਦਸੰਬਰ ਨੂੰ ਜਲੰਧਰ-ਭੋਗਪੁਰ ਹਾਈਵੇਅ 'ਤੇ ਕਿਸ਼ਨਗੜ੍ਹ ਚੌਕ ਨੇੜੇ ਇੱਕ ਪੈਟਰੋਲ ਸਟੇਸ਼ਨ 'ਤੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਇਕੱਠੇ ਹੋਏ ਇੱਕ ਗਰੁੱਪ 'ਤੇ ਤਿੰਨ ਕਾਰਾਂ ਵਿੱਚ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ 12 ਤੋਂ 15 ਰਾਉਂਡ ਫਾਇਰ ਕੀਤੇ। ਗੋਲੀਬਾਰੀ ਦੌਰਾਨ ਪੈਟਰੋਲ ਸਟੇਸ਼ਨ 'ਤੇ ਖੜ੍ਹੇ 50 ਤੋਂ 70 ਨੌਜਵਾਨਾਂ ਵਿੱਚੋਂ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਸ਼ਿਵਦਾਸਪੁਰਾ ਦੇ ਰਹਿਣ ਵਾਲੇ ਗੁਰਪ੍ਰੀਤ ਗੋਪੀ ਅਤੇ ਸੌਰਵ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਪਹਿਲੇ ਮੁਕਾਬਲੇ ਦੌਰਾਨ ਦੋ ਮੁਲਜ਼ਮਾਂ ਜਤਿੰਦਰ ਅਤੇ ਰਕਸ਼ਿਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਪਿੰਡ ਭੁੱਲਥ ਦਾ ਰਹਿਣ ਵਾਲਾ ਲਵਪ੍ਰੀਤ ਉਰਫ਼ ਲਵੀ ਫ਼ਰਾਰ ਸੀ, ਜਿਸਨੂੰ ਪੁਲਿਸ ਨੇ ਅੱਜ ਮੁਕਾਬਲੇ ਦੌਰਾਨ ਕਾਬੂ ਕਰ ਲਿਆ।