jalandhar Police ਦੀ ਵੱਡੀ ਕਾਰਵਾਈ; 2 ਮੁਲਜ਼ਮਾਂ ਨੂੰ ਅਸਲਿਆਂ ਨਾਲ ਕੀਤਾ ਗ੍ਰਿਫਤਾਰ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਮਨਪ੍ਰੀਤ ਸਿੰਘ ਢਿੱਲੋਂ ਜਯੰਤ ਪੁਰੀ, ਅਤੇ ਅਮਰਬੀਰ ਸਿੰਘ, ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ ਸੀਆਈਏ ਸਟਾਫ ਜਲੰਧਰ ਦੀ ਅਗਵਾਈ ਵਿੱਚ ਅਮਲ ਵਿੱਚ ਲਿਆਂਦੀ ਗਈ।

By  Aarti December 22nd 2025 04:33 PM

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸੀਆਈਏ-ਸਟਾਫ ਟੀਮ ਨੇ ਇੱਕ ਮਹੱਤਵਪੂਰਨ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫਤਾਰੀ ਕੀਤੇ ਗਏ ਮੁਲਜ਼ਮਾਂ ਕੋਲੋਂ 3 ਪਿਸਟਲ 32 ਬੋਰ ਅਤੇ 6 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ ਗਏ ਹਨ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ  ਮਨਪ੍ਰੀਤ ਸਿੰਘ ਢਿੱਲੋਂ ਜਯੰਤ ਪੁਰੀ, ਅਤੇ ਅਮਰਬੀਰ ਸਿੰਘ, ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ ਸੀਆਈਏ ਸਟਾਫ ਜਲੰਧਰ ਦੀ ਅਗਵਾਈ ਵਿੱਚ ਅਮਲ ਵਿੱਚ ਲਿਆਂਦੀ ਗਈ।

ਉਨ੍ਹਾਂ ਦੱਸਿਆ ਕਿ ਮਿਤੀ 21.12.2025 ਨੂੰ ਸੀਆਈਏ-ਸਟਾਫ ਦੀ ਪੁਲਿਸ ਟੀਮ ਵੱਲੋਂ ਨਾਖਾ ਵਾਲੇ ਬਾਗ, ਜਲੰਧਰ ਤੋਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੋਹਨ ਕਲਿਆਣ ਪੁੱਤਰ ਰਵੀ ਕਲਿਆਣ ਵਾਸੀ ਮਕਾਨ ਨੰਬਰ 1238, ਬੂਟਾ ਪਿੰਡ, ਜਲੰਧਰ ਅਤੇ ਰੋਸ਼ਨ ਸਾਰਕੀ ਉਰਫ਼ ਨੇਪਾਲੀ ਪੁੱਤਰ ਰਿੰਕੂ ਸਾਰਕੀ ਵਾਸੀ ਬੂਟਾ ਮੰਡੀ, ਜਲੰਧਰ ਵਜੋਂ ਹੋਈ ਹੈ।

ਪੁਲਿਸ ਵੱਲੋਂ ਤਲਾਸ਼ੀ ਦੌਰਾਨ ਰੋਸ਼ਨ ਸਾਰਕੀ ਕੋਲੋਂ 02 ਪਿਸਟਲ 32 ਬੋਰ ਸਮੇਤ 04 ਜਿੰਦਾ ਰੋਦ ਅਤੇ ਰੋਹਨ ਕਲਿਆਣ ਕੋਲੋਂ 01 ਪਿਸਟਲ 32 ਬੋਰ ਸਮੇਤ 02 ਜਿੰਦਾ ਰੋਦ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਭਾਰਗੋ ਕੈਂਪ, ਜਲੰਧਰ ਵਿਖੇ ਮੁਕੱਦਮਾ ਨੰਬਰ 207 ਮਿਤੀ 21.12.2025 ਅਧੀਨ ਧਾਰਾਵਾਂ 25-54-59 ਆਰਮਜ਼ ਐਕਟ ਦਰਜ ਕੀਤਾ ਗਿਆ ਹੈ।

ਉਨ੍ਹਾਂ ਹੋਰ ਦੱਸਿਆ ਕਿ ਦੋਸ਼ੀ ਰੋਹਨ ਕਲਿਆਣ ਦੇ ਖ਼ਿਲਾਫ ਪਹਿਲਾਂ ਵੀ ਥਾਣਾ ਡਿਵੀਜ਼ਨ ਨੰਬਰ 2, ਜਲੰਧਰ ਵਿਖੇ ਇੱਕ ਮੁਕੱਦਮਾ ਦਰਜ ਹੈ, ਜਿਸ ਵਿੱਚ ਦੋਸ਼ੀ ਭਗੌੜਾ ਕਰਾਰ ਸੀ। ਦੋਹਾਂ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ|  ਜਲੰਧਰ ਪੁਲਿਸ ਸ਼ਹਿਰ ਵਿੱਚ ਕਾਨੂੰਨ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Amritsar ’ਚ ਸਕੂਲੀ ਬੱਚਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ, ਫਾਇਰਿੰਗ ਦੌਰਾਨ 11ਵੀਂ ਕਲਾਸ ਦਾ ਵਿਦਿਆਰਥੀ ਜ਼ਖਮੀ

Related Post