ਜਲੰਧਰ: ਲਤੀਫ਼ਪੁਰਾ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਭਰੋਸਾ

By  Pardeep Singh December 15th 2022 07:58 AM -- Updated: December 15th 2022 08:01 AM

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਲਤੀਫਪੁਰਾ ਦੇ ਉਜਾੜੇ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਾਰੇ ਆਰਥਿਕ ਤੌਰ 'ਤੇ ਕਮਜ਼ੋਰ ਪ੍ਰਭਾਵਿਤ ਪਰਿਵਾਰਾਂ ਦਾ ਜਲੰਧਰ ਵਿਖੇ  ਮਕਾਨ ਬਣਾ ਕੇ ਮੁੜ ਵਸੇਬਾ ਕੀਤਾ ਜਾਵੇਗਾ। 

ਮੁੱਖ ਬੁਲਾਰੇ ਮਾਲਵਿੰਦਰ ਕੰਗ ਦਾ ਕਹਿਣਾ ਹੈ ਕਿ  ਇੰਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਦੱਸਿਆ ਕਿ ਇਹ ਮੁਹਿੰਮ ਕੋਰਟ ਦੇ ਹੁਕਮਾਂ ’ਤੇ ਚਲਾਈ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਇਸ ਮੁੱਦੇ ਦਾ ਕੋਈ ਠੋਸ ਹੱਲ ਨਹੀ ਲੱਭਿਆ ਸੀ।

ਪ੍ਰੋ. ਜਗਤਾਰ ਸਿੰਘ ਸੰਘੇੜਾ ਨੇ ਦੱਸਿਆ ਕਿ ਇਹ ਮਕਾਨ ਜਨਤਕ ਜਾਇਦਾਦ ’ਤੇ ਬਣੇ ਹੋਏ ਹਨ। ਇਸ ਮਾਮਲੇ 'ਚ ਟਰੱਸਟ ਖਿਲਾਫ ਮਾਣਹਾਨੀ ਦਾ ਕੇਸ ਵੀ ਚੱਲ ਰਿਹਾ ਸੀ, ਜਿਸ ਕਾਰਨ ਇਹ ਮੁਹਿੰਮ ਚਲਾਈ ਗਈ ਸੀ। ਟਰੱਸਟ ਨੇ 12 ਦਸੰਬਰ ਨੂੰ ਸੁਪਰੀਮ ਕੋਰਟ ਦੇ ਸਾਹਮਣੇ ਸਟੇਟਸ ਰਿਪੋਰਟ ਵੀ ਪੇਸ਼ ਕੀਤੀ ਸੀ ਪਰ ਅਸੀਂ ਭਰੋਸਾ ਦਿੰਦੇ ਹਾਂ ਕਿ ਇਸ ਮੁਹਿੰਮ ਵਿੱਚ ਕਿਸੇ ਦਾ ਵੀ ਨੁਕਸਾਨ ਨਹੀਂ ਹੋਵੇਗਾ। ਇਸ ਮਾਮਲੇ ਵਿੱਚ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਘਰ ਦਿੱਤੇ ਜਾਣਗੇ ਅਤੇ ਸਨਮਾਨ ਨਾਲ ਮੁੜ ਵਸੇਬਾ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਸਾਰੇ ਪ੍ਰਭਾਵਿਤ ਗਰੀਬ ਪਰਿਵਾਰਾਂ ਦਾ ਜਲਦੀ ਤੋਂ ਜਲਦੀ ਪੁਨਰਵਾਸ ਕੀਤਾ ਜਾਵੇ ਅਤੇ ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਦੌਰਾਨ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਰੇਕ ਪਰਿਵਾਰ ਨੂੰ ਜਲਦੀ ਹੀ ਇੱਕ ਰਸੋਈ, ਇੱਕ ਬਾਥਰੂਮ ਅਤੇ 2 ਕਮਰੇ ਵਾਲਾ ਮਕਾਨ ਦਿੱਤਾ ਜਾਵੇਗਾ।


Related Post