Jalandhar ’ਚ ਵਿਆਹੁਤਾ ਔਰਤ ਦੀ ਹੋਈ ਮੌਤ; ਡੇਢ ਸਾਲ ਪਹਿਲਾਂ ਹੋਇਆ ਸੀ ਪ੍ਰੇਮ ਵਿਆਹ
ਪਰਿਵਾਰਕ ਮੈਂਬਰਾਂ ਅਨੁਸਾਰ ਨੀਤੂ ਦਾ ਅਵਤਾਰ ਨਗਰ ਦੇ ਰਹਿਣ ਵਾਲੇ ਮਨੀ ਨਾਮਕ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ। ਵੀਰਵਾਰ ਨੂੰ ਨੀਤੂ ਦੀ ਸਿਹਤ ਅਚਾਨਕ ਵਿਗੜ ਗਈ। ਗੁਆਂਢ ਵਿੱਚ ਰਹਿਣ ਵਾਲਾ ਇੱਕ ਨੌਜਵਾਨ ਉਸਨੂੰ ਤੁਰੰਤ ਸਿਵਲ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
Jalandhar News : ਜਲੰਧਰ ਚ ਇੱਕ ਮਾਮਲਾ ਸਾਹਮਣੇ ਆਇਆ ਜਿੱਥੇ ਅਵਤਾਰ ਨਗਰ ਗਲੀ ਨੰਬਰ ਜ਼ੀਰੋ ਚਾ ਇਕ 29 ਸਾਲ ਦੀ ਮਹਿਲਾ ਦੀ ਭੇਦ ਭਰੇ ਹਾਲਾਤ ਦੇ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਨੀਤੂ ਦੇ ਰੂਪ ਦੇ ਵਿੱਚ ਹੋਈ ਹੈ, ਜਿਸ ਦੀ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ। ਦੱਸ ਧਈਏ ਕਿ ਮ੍ਰਿਤਕਾ ਦੇ ਮਾਪਿਆਂ ਨੇ ਉਸਦੇ ਸਹੁਰਿਆਂ 'ਤੇ ਗੰਭੀਰ ਇਲਜ਼ਾਮ ਲਗਾਏ ਹਨ ਅਤੇ ਸ਼ੱਕ ਜਤਾਇਆ ਹੈ ਕਿ ਉਸਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਨੀਤੂ ਦਾ ਅਵਤਾਰ ਨਗਰ ਦੇ ਰਹਿਣ ਵਾਲੇ ਮਨੀ ਨਾਮਕ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ। ਵੀਰਵਾਰ ਨੂੰ ਨੀਤੂ ਦੀ ਸਿਹਤ ਅਚਾਨਕ ਵਿਗੜ ਗਈ। ਗੁਆਂਢ ਵਿੱਚ ਰਹਿਣ ਵਾਲਾ ਇੱਕ ਨੌਜਵਾਨ ਉਸਨੂੰ ਤੁਰੰਤ ਸਿਵਲ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਅਨੁਸਾਰ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ ਸੀ।
ਮ੍ਰਿਤਕ ਦੇ ਚਚੇਰੇ ਭਰਾ ਅਤੇ ਹੋਰ ਰਿਸ਼ਤੇਦਾਰਾਂ ਨੇ ਇਲਜ਼ਾਮ ਲਗਾਇਆ ਕਿ ਨੀਤੂ ਦੀ ਗਰਦਨ 'ਤੇ ਸੱਟਾਂ ਅਤੇ ਗਲਾ ਘੁੱਟਣ ਦੇ ਡੂੰਘੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਮਾਮਲਾ ਸ਼ੱਕੀ ਹੋ ਗਿਆ ਹੈ। ਪਰਿਵਾਰ ਨੇ ਕਿਹਾ ਕਿ ਮੌਤ ਕੁਦਰਤੀ ਨਹੀਂ ਜਾਪਦੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਘਟਨਾ ਤੋਂ ਬਾਅਦ ਸਹੁਰੇ ਪਰਿਵਾਰ ਦੇ ਕਈ ਮੈਂਬਰ ਘਟਨਾ ਸਥਾਨ ਤੋਂ ਲਾਪਤਾ ਦੱਸੇ ਜਾ ਰਹੇ ਹਨ।
ਸੂਚਨਾ ਮਿਲਣ 'ਤੇ, ਪੁਲਿਸ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਅਤੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੁਹਾਲੀ ਦੇ ਫੇਜ਼ 11 ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਨੌਜਵਾਨ ਨੇ ਕੁੜੀ ਦਾ ਕੀਤਾ ਕਤਲ, ਜਾਣੋ ਪੂਰਾ ਮਾਮਲਾ