Pakistan ’ਚ ਜਲੰਧਰ ਦਾ ਨੌਜਵਾਨ ਗ੍ਰਿਫਤਾਰ, ਪਾਕਿ ਰੇਂਜਰਸ ਨੇ ਸ਼ਰਨਦੀਪ ਸਿੰਘ ਨੂੰ ਕੀਤਾ ਕਾਬੂ
ਇਹ ਫਿਲਹਾਲ ਸਪੱਸ਼ਟ ਨਹੀਂ ਹੈ ਕਿ ਨੌਜਵਾਨ ਨੇ ਕਿਹੜੇ ਹਾਲਾਤਾਂ ਵਿੱਚ ਸਰਹੱਦ ਪਾਰ ਕੀਤੀ। ਭਾਰਤੀ ਸੁਰੱਖਿਆ ਏਜੰਸੀਆਂ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ, ਅਤੇ ਹੋਰ ਜਾਂਚ ਜਾਰੀ ਹੈ।
Jalandhar Youth Arrested In Pakistan :ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਖੇਤਰ ਦੇ ਭੋਏਪੁਰ ਪਿੰਡ ਦਾ ਰਹਿਣ ਵਾਲਾ ਇੱਕ ਭਾਰਤੀ ਨੌਜਵਾਨ ਸ਼ਰਨਦੀਪ ਸਿੰਘ ਕਥਿਤ ਤੌਰ 'ਤੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਪਾਕਿਸਤਾਨ ਵਿੱਚ ਦਾਖਲ ਹੋ ਗਿਆ ਹੈ। ਉਸਨੂੰ ਪਾਕਿਸਤਾਨ ਦੇ ਕਸੂਰ ਸੈਕਟਰ ਵਿੱਚ ਪਾਕਿਸਤਾਨ ਰੇਂਜਰਾਂ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ।
ਇਹ ਫਿਲਹਾਲ ਸਪੱਸ਼ਟ ਨਹੀਂ ਹੈ ਕਿ ਨੌਜਵਾਨ ਨੇ ਕਿਹੜੇ ਹਾਲਾਤਾਂ ਵਿੱਚ ਸਰਹੱਦ ਪਾਰ ਕੀਤੀ। ਭਾਰਤੀ ਸੁਰੱਖਿਆ ਏਜੰਸੀਆਂ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ, ਅਤੇ ਹੋਰ ਜਾਂਚ ਜਾਰੀ ਹੈ।
ਦੂਜੇ ਪਾਸੇ ਸ਼ਰਨਦੀਪ ਦੇ ਪਿਤਾ ਸਤਨਾਮ ਸਿੰਘ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਸਦਾ ਪੁੱਤਰ ਲਾਪਤਾ ਹੈ।
ਇਹ ਵੀ ਪੜ੍ਹੋ : Punjab Weather Update : ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਅਜੇ ਹੋਰ ਵਧੇਗੀ ਸੰਘਣੀ ਧੁੰਦ ਤੇ ਠੰਢ, ਜਾਣੋ ਕਦੋਂ ਪਵੇਗਾ ਮੀਂਹ