Jammu Kashmir Earthquake: ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕਿਆਂ ਕਾਰਨ ਫਿਰ ਕੰਬੀ ਧਰਤੀ

ਜੰਮੂ-ਕਸ਼ਮੀਰ 'ਚ ਇੱਕ ਵਾਰ ਫਿਰ ਧਰਤੀ ਕੰਬੀ ਹੈ। ਬੁੱਧਵਾਰ ਨੂੰ ਸੂਬੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ।

By  Ramandeep Kaur April 12th 2023 12:34 PM -- Updated: April 12th 2023 12:37 PM

Jammu Kashmir Earthquake: ਜੰਮੂ-ਕਸ਼ਮੀਰ 'ਚ ਇੱਕ ਵਾਰ ਫਿਰ ਧਰਤੀ ਕੰਬੀ ਹੈ। ਬੁੱਧਵਾਰ ਨੂੰ ਸੂਬੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ।

ਇਸ ਤੋਂ ਪਹਿਲਾਂ ਅੱਜ ਬਿਹਾਰ ਦੇ ਕੁਝ ਹਿੱਸਿਆਂ 'ਚ 4.3 ਤੀਬਰਤਾ ਦਾ ਭੂਚਾਲ ਆਇਆ। ਸਵੇਰੇ 5.35 ਵਜੇ ਦੇ ਕਰੀਬ ਆਏ ਭੂਚਾਲ 'ਚ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਪੂਰਨਿਆ ਨੇੜੇ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

ਜ਼ਿਕਰਯੋਗ ਹੈ ਕਿ ਤਿੰਨ ਹਫ਼ਤੇ ਪਹਿਲਾਂ ਵੀ ਜੰਮੂ-ਕਸ਼ਮੀਰ 'ਚ ਭੂਚਾਲ ਕਾਰਨ ਧਰਤੀ ਹਿੱਲ ਗਈ ਸੀ। ਜੰਮੂ-ਕਸ਼ਮੀਰ 'ਚ ਰਿਕਟਰ ਪੈਮਾਨੇ 'ਤੇ 6.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਹ ਸੁਰੱਖਿਆ ਲਈ ਆਪਣੇ ਘਰਾਂ ਤੋਂ ਬਾਹਰ ਨਿਕਲੇ ਸਨ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਸੀ।

Related Post