Jammu and Kashmir : ਭਾਰੀ ਬਾਰਿਸ਼ ਕਾਰਨ ਰਾਜੌਰੀ ਚ ਹੜ੍ਹ ਵਰਗੇ ਹਾਲਾਤ,ਆਮ ਜਨਜੀਵਨ ਪ੍ਰਭਾਵਿਤ , ਸਾਰੇ ਸਕੂਲ ਬੰਦ

Jammu and Kashmir :ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਧਾਰਹਾਲੀ ਅਤੇ ਸਕਤੋਹ ਨਦੀਆਂ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਗਿਆ ਹੈ, ਜਿਸ ਕਾਰਨ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸਾਵਧਾਨੀ ਵਜੋਂ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਅੱਜ ਮੰਗਲਵਾਰ ਲਈ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ

By  Shanker Badra July 22nd 2025 12:26 PM

Jammu and Kashmir :ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਧਾਰਹਾਲੀ ਅਤੇ ਸਕਤੋਹ ਨਦੀਆਂ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਗਿਆ ਹੈ, ਜਿਸ ਕਾਰਨ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸਾਵਧਾਨੀ ਵਜੋਂ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਅੱਜ ਮੰਗਲਵਾਰ ਲਈ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹਾਲਾਂਕਿ, ਹੁਣ ਤੱਕ ਕਿਸੇ ਜਾਨੀ ਨੁਕਸਾਨ ਜਾਂ ਵੱਡੇ ਨੁਕਸਾਨ ਦੀ ਰਿਪੋਰਟ ਨਹੀਂ ਹੈ। ਪ੍ਰਸ਼ਾਸਨ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ।

ਇਸ ਦੇ ਨਾਲ ਹੀ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਰਾਜੌਰੀ ਦੇ ਪੀਰ ਪੰਜਾਲ ਖੇਤਰ ਦੇ ਪਹਾੜੀ ਇਲਾਕਿਆਂ ਵਿੱਚ ਸੜਕ ਨਿਰਮਾਣ ਅਤੇ ਮੁਰੰਮਤ ਦਾ ਕੰਮ ਕਰ ਰਹੀ ਹੈ ਤਾਂ ਜੋ ਕੋਟਰਾਂਕਾ, ਸਮੋਟ ਅਤੇ ਬੁਧਲ ਵਰਗੇ ਬਾਜ਼ਾਰ ਖੇਤਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਬੀਆਰਓ ਇੰਜੀਨੀਅਰ ਸੰਜੇ ਸ਼ਰਮਾ ਨੇ ਕਿਹਾ ਕਿ "ਜਿੱਥੇ ਵੀ ਪਾਣੀ ਭਰਨ ਦੀ ਸਮੱਸਿਆ ਹੈ, ਖਾਸ ਕਰਕੇ ਬਾਜ਼ਾਰਾਂ ਵਿੱਚ, ਉੱਥੇ ਕੰਕਰੀਟ ਦੀਆਂ ਪੱਕੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। 

ਪਹਿਲਾਂ ਨਾਲੀਆਂ ਦੇ ਬੰਦ ਹੋਣ ਕਾਰਨ ਪਾਣੀ ਸੜਕਾਂ 'ਤੇ ਫੈਲਦਾ ਸੀ, ਪਰ ਹੁਣ ਉਨ੍ਹਾਂ ਨੂੰ ਪੱਕੀਆਂ ਕਰ ਦਿੱਤਾ ਗਿਆ ਹੈ। ਨਾਲ ਹੀ ਖਰਾਬ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸੁਚਾਰੂ ਯਾਤਰਾ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ, ਜਿਸ ਲਈ ਨਿਯਮਤ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ। ਇਸ ਦੌਰਾਨ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਭਾਰੀ ਬਾਰਸ਼ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ।

ਰਾਜੌਰੀ ਵਿੱਚ ਨਦੀਆਂ ਦੇ ਪਾਣੀ ਦਾ ਪੱਧਰ ਵਧਿਆ

ਰਾਜੌਰੀ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਧਾਰਹਾਲੀ ਅਤੇ ਸਕਤੋਹ ਨਦੀਆਂ ਦੇ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ। ਜਿਸ ਕਾਰਨ ਇਹ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ ਅਤੇ ਹੁਣ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ। ਅਧਿਕਾਰੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਲਗਾਤਾਰ ਬਾਰਿਸ਼ ਕਾਰਨ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਪੈਦਾ ਹੋ ਗਈ ਹੈ। ਜਿਸ ਕਾਰਨ ਜਨਜੀਵਨ ਠੱਪ ਹੋ ਗਿਆ ਹੈ। ਹਾਲਾਂਕਿ, ਹੁਣ ਤੱਕ ਇਲਾਕੇ ਤੋਂ ਕਿਸੇ ਵੀ ਜਾਨੀ ਨੁਕਸਾਨ ਜਾਂ ਕਿਸੇ ਵੱਡੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ਹੈ।


Related Post