Jammu and Kashmir ਪੁਲਿਸ ਨੇ ਅੱਤਵਾਦੀਆਂ ਦੀ ਭਾਲ ਲਈ ਕੀਤੀ ਵੱਡੀ ਕਾਰਵਾਈ, 10 ਥਾਵਾਂ ਤੇ ਚੱਲ ਰਿਹਾ ਹੈ ਸਰਚ ਆਪ੍ਰੇਸ਼ਨ
ਜੰਮੂ-ਕਸ਼ਮੀਰ ਪੁਲਿਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਸ਼੍ਰੀਨਗਰ ਵਿੱਚ ਇੱਕ ਅੱਤਵਾਦ ਨਾਲ ਸਬੰਧਤ ਮਾਮਲੇ ਦੇ ਸਬੰਧ ਵਿੱਚ ਕਈ ਥਾਵਾਂ 'ਤੇ ਤਲਾਸ਼ੀ ਲਈ। ਅਧਿਕਾਰੀਆਂ ਦੇ ਅਨੁਸਾਰ ਅੱਤਵਾਦੀ ਸਲੀਪਰ ਸੈੱਲਾਂ ਅਤੇ ਭਰਤੀ ਮਾਡਿਊਲਾਂ ਦਾ ਪਤਾ ਲਗਾਉਣ ਦੇ ਉਦੇਸ਼ ਨਾਲ ਕਸ਼ਮੀਰ ਘਾਟੀ ਦੇ ਚਾਰ ਜ਼ਿਲ੍ਹਿਆਂ ਵਿੱਚ 10 ਥਾਵਾਂ 'ਤੇ ਤਲਾਸ਼ੀ ਲਈ ਜਾ ਰਹੀ ਹੈ।
Jammu and Kashmir News : ਜੰਮੂ-ਕਸ਼ਮੀਰ ਵਿੱਚ ਇੱਕ ਅੱਤਵਾਦੀ ਮਾਮਲੇ ਦੇ ਸਬੰਧ ਵਿੱਚ ਸ਼੍ਰੀਨਗਰ ਵਿੱਚ ਕਈ ਥਾਵਾਂ 'ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਇਸ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਦੀ ਕਾਊਂਟਰ-ਇੰਟੈਲੀਜੈਂਸ ਵਿੰਗ ਇੱਕ ਅੱਤਵਾਦੀ ਮਾਮਲੇ ਦੇ ਸਬੰਧ ਵਿੱਚ ਘਾਟੀ ਵਿੱਚ ਕਈ ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਕਸ਼ਮੀਰ (ਸੀਆਈਕੇ) ਕਸ਼ਮੀਰ ਵਾਦੀ ਦੇ ਚਾਰ ਜ਼ਿਲ੍ਹਿਆਂ ਵਿੱਚ 10 ਥਾਵਾਂ 'ਤੇ ਤਲਾਸ਼ੀ ਲੈ ਰਿਹਾ ਹੈ। ਅੱਤਵਾਦੀ ਸਲੀਪਰ ਸੈੱਲਾਂ ਅਤੇ ਭਰਤੀ ਮਾਡਿਊਲਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਆਈਕੇ ਗੰਦਰਬਲ ਵਿੱਚ ਛੇ, ਬਡਗਾਮ ਵਿੱਚ ਦੋ ਅਤੇ ਪੁਲਵਾਮਾ ਅਤੇ ਸ੍ਰੀਨਗਰ ਵਿੱਚ ਇੱਕ-ਇੱਕ ਥਾਵਾਂ 'ਤੇ ਤਲਾਸ਼ੀ ਲੈ ਰਿਹਾ ਹੈ।
ਇਹ ਵੀ ਪੜ੍ਹੋ : Sri Harimandar Sahib : ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਮਾਮਲੇ 'ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਫ਼ਰੀਦਾਬਾਦ ਤੋਂ ਫੜਿਆ ਸਾਫਟਵੇਅਰ ਇੰਜੀਨੀਅਰ