Amritsar : ਜੰਮੂ-ਕਸ਼ਮੀਰ ਪੁਲਿਸ ਦੀ ਪੰਜਾਬ ਚ ਵੱਡੀ ਕਾਰਵਾਈ, ਏਕੇ-47, ਇੱਕ ਪਿਸਤੌਲ ਅਤੇ ਡਰੱਗ ਸਮੇਤ ਦੋ ਗ੍ਰਿਫ਼ਤਾਰ

Amritsar : ਜੰਮੂ ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਦੀ ਡਰੀਮ ਸਿਟੀ ਕਾਲੋਨੀ ਸਥਿਤ ਇੱਕ ਫਲੈਟ ਵਿਚੋਂ ਗ੍ਰਿਫ਼ਤਾਰ (2 Arrested with AK47) ਕੀਤਾ ਗਿਆ। ਜੰਮੂ-ਕਸ਼ਮੀਰ ਪੁਲਿਸ ਵੱਲੋਂ ਇਹ ਕਾਰਵਾਈ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Police) ਦੇ ਸਹਿਯੋਗ ਨਾਲ ਕੀਤੀ ਗਈ।

By  KRISHAN KUMAR SHARMA June 16th 2026 11:14 AM -- Updated: June 16th 2026 11:29 AM

Amritsar : ਜੰਮੂ-ਕਸ਼ਮੀਰ ਪੁਲਿਸ (Jammu Kashmir Police) ਨੇ ਪੰਜਾਬ 'ਚ ਵੱਡੀ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਨਾਜਾਇਜ਼ ਹਥਿਆਰਾਂ ਅਤੇ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਦੀ ਡਰੀਮ ਸਿਟੀ ਕਾਲੋਨੀ (Dream City Colony Amritsar) ਸਥਿਤ ਇੱਕ ਫਲੈਟ ਵਿਚੋਂ ਗ੍ਰਿਫ਼ਤਾਰ (2 Arrested with AK47) ਕੀਤਾ ਗਿਆ। ਜੰਮੂ-ਕਸ਼ਮੀਰ ਪੁਲਿਸ ਵੱਲੋਂ ਇਹ ਕਾਰਵਾਈ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Police) ਦੇ ਸਹਿਯੋਗ ਨਾਲ ਕੀਤੀ ਗਈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੰਮੂ ਪੁਲਿਸ ਦੀ ਟੀਮ ਇੱਕ ਲੋੜੀਂਦੇ ਵਿਅਕਤੀ ਦੀ ਭਾਲ ਕਰਦੀ ਹੋਈ ਕਲੋਨੀ ਦੇ ਇੱਕ ਫਲੈਟ ਤੱਕ ਪਹੁੰਚੀ, ਜਿੱਥੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਜਿਸ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਸੀ, ਉਸ ਖ਼ਿਲਾਫ਼ ਪਹਿਲਾਂ ਹੀ ਵਾਰੰਟ ਜਾਰੀ ਹੋ ਚੁੱਕੇ ਸਨ। ਉਸ ਨੂੰ ਟਰੇਸ ਕਰਨ ਤੋਂ ਬਾਅਦ ਪੁਲਿਸ ਟੀਮ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ।

ਏਕੇ 47 ਸਮੇਤ ਹੋਰ ਕੀ-ਕੀ ਬਰਾਮਦ ਹੋਇਆ ?

ਪੁਲਿਸ ਵੱਲੋਂ ਫਲੈਟ ਵਿੱਚ ਛਾਪੇਮਾਰੀ ਕਰਕੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੂਰਜਦੀਪ ਸਿੰਘ ਉਰਫ਼ ਸੂਰਜ ਵਾਸੀ ਸ਼ੇਖੂਪੁਰਾ ਅਤੇ ਹਰਪ੍ਰੀਤ ਉਰਫ਼ ਰਾਜੂ ਵਾਸੀ ਦੇਵੀਦਾਸਪੁਰ ਵਜੋਂ ਹੋਈ ਹੈ। ਆਪਰੇਸ਼ਨ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਰਹੇ। ਪੁਲਿਸ ਨੇ ਇੱਕ ਏਕੇ-47 ਰਾਈਫਲ, ਇੱਕ ਪਿਸਤੌਲ, ਤਿੰਨ ਗੱਡੀਆਂ ਅਤੇ ਕਰੀਬ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦੀ ਇਸ ਅਚਾਨਕ ਕਾਰਵਾਈ ਤੋਂ ਬਾਅਦ ਡਰੀਮ ਸਿਟੀ ਕਲੋਨੀ ਦੇ ਵਸਨੀਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ।

ਦੋ ਨੌਜਵਾਨ ਗ੍ਰਿਫ਼ਤਾਰ, ਪੁਲਿਸ ਨੇ ਵਾਹਨ ਵੀ ਕਬਜ਼ੇ 'ਚ ਲਏ

ਮੁੱਢਲੀ ਜਾਣਕਾਰੀ ਅਨੁਸਾਰ ਜਿਸ ਫਲੈਟ ਵਿੱਚ ਛਾਪੇਮਾਰੀ ਕੀਤੀ ਗਈ, ਉੱਥੇ ਇੱਕ ਪਰਿਵਾਰ ਕਿਰਾਏ 'ਤੇ ਰਹਿ ਰਿਹਾ ਸੀ। ਪੁਲਿਸ ਵੱਲੋਂ ਫਲੈਟ ਦੇ ਮਾਲਕ ਨਾਲ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਿਰਾਏਦਾਰਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਸੂਤਰਾਂ ਮੁਤਾਬਕ ਪੁਲਿਸ ਨੇ ਫਲੈਟ ਵਿੱਚੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਕਬਜ਼ੇ ਵਿੱਚ ਮੌਜੂਦ ਵਾਹਨਾਂ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਅਧਿਕਾਰਕ ਬਿਆਨ ਜਾਂ ਵਿਸਥਾਰਪੂਰਵਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

ਫਿਲਹਾਲ ਸੁਰੱਖਿਆ ਏਜੰਸੀਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ ਅਤੇ ਅਗਲੇ ਖੁਲਾਸਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Related Post