Moga : ਮੋਗਾ ਦੇ ਸੁੱਖਾਨੰਦ ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦਾ ਸਾਹਮਣੇ ਆਇਆ ਕਾਰਨ
Moga : ਮੁਲਜ਼ਮ ਨੌਜਵਾਨ ਦੀ ਪਛਾਣ ਵੀ ਸਾਹਮਣੇ ਆਈ ਹੈ, ਜੋ ਕਿ ਅਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਐਨਡੀਪੀਸੀਐਸ ਐਕਟ ਤਹਿਤ ਕੇਸ ਦਰਜ ਹਨ।
Moga : ਮੋਗਾ ਦੇ ਸੁੱਖਾਨੰਦ 'ਚ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਪਿੱਛੇ ਪੁਰਾਣੀ ਰੰਜਿਸ਼ ਦਾ ਕਾਰਨ ਸਾਹਮਣੇ ਆ ਰਿਹਾ ਹੈ। ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਜਸਕਰਨ ਸਿੰਘ ਉਰਫ਼ ਗੱਗੂ ਵਾਸੀ ਪਿੰਡ ਚੀਦਾ ਦਾ ਰਹਿਣ ਵਾਲਾ ਸੀ, ਜਿਸ ਨੂੰ ਪਿੰਡ ਸੁੱਖਾਨੰਦ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਮੁਲਜ਼ਮ ਨੌਜਵਾਨ ਦੀ ਪਛਾਣ ਵੀ ਸਾਹਮਣੇ ਆਈ ਹੈ, ਜੋ ਕਿ ਅਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਐਨਡੀਪੀਸੀਐਸ ਐਕਟ ਤਹਿਤ ਕੇਸ ਦਰਜ ਹਨ।
ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਮ੍ਰਿਤਕ ਅਤੇ ਮੁਲਜ਼ਮ ਵਿਚਕਾਰ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ, ਜਿਸ ਕਾਰਨ ਇਹ ਘਟਨਾ ਵਾਪਰੀ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।