ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨੂੰ 1997 ਚ ਅਕਾਲੀ ਦਲ ਦੇ ਸੱਤਾ ਚ ਆਉਣ ਤੋਂ ਬਾਅਦ ਹੀ ਦੋਸ਼ੀ ਠਹਿਰਾਇਆ ਗਿਆ : ਸੁਖਬੀਰ ਸਿੰਘ ਬਾਦਲ

Sukhbir Singh Badal on Satluj Ban : ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਭਾਈ ਖਾਲੜਾ ਦੇ ਕਾਤਲਾਂ ਨੂੰ ਰਿਹਾਅ ਕਰਵਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ 2017 ਵਿੱਚ ਕਾਂਗਰਸ ਸਰਕਾਰ ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਅਰਜ਼ੀ ਦਾ ਸਮਰਥਨ ਕੀਤਾ।

By  KRISHAN KUMAR SHARMA July 18th 2026 07:30 PM -- Updated: July 18th 2026 07:37 PM

Sukhbir Singh Badal on Satluj Ban : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਾਅਵਾ ਕੀਤਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ (Jaswant Singh Khalra) ਦੇ ਕਾਤਲਾਂ ਨੂੰ 1997 ਵਿੱਚ ਸ੍ਰ. ਪ੍ਰਕਾਸ਼ ਸਿੰਘ ਬਾਦਲ ਸਰਕਾਰ ਵੱਲੋਂ ਪੰਜਾਬ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਹੀ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਇਸ ਮਾਮਲੇ ਦੇ ਇਕਲੌਤੇ ਗਵਾਹ ਐਸਪੀਓ ਕੁਲਦੀਪ ਸਿੰਘ ਬਚਰਾ ਨੂੰ ਪੁਲਿਸ ਸੁਰੱਖਿਆ ਦੇਣ ਤੋਂ ਬਾਅਦ ਆਪਣਾ ਬਿਆਨ ਦੇਣ ਵਿੱਚ ਸਹਾਇਤਾ ਕੀਤੀ ਗਈ ਸੀ ਜਿਸਦੇ ਨਤੀਜੇ ਵਜੋਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਜੇਲ੍ਹ ਦੀ ਸਜ਼ਾ ਹੋਈ ਸੀ।

ਅਕਾਲੀ ਸਰਕਾਰ ਵੱਲੋਂ ਸੁਰੱਖਿਆ ਦੇਣ 'ਤੇ ਹੋਈ ਸੀ ਮੁੱਖ ਗਵਾਹ ਦੀ ਗਵਾਹੀ

ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਮੁੱਖ ਗਵਾਹ ਬਚੜਾ (Bachra) ਸਿਆਸੀ ਅਤੇ ਪੁਲਿਸ ਦਬਾਅ ਕਾਰਨ ਅਦਾਲਤ ਵਿੱਚ ਬਿਆਨ ਦੇਣ ਲਈ ਅੱਗੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਅਕਾਲੀ ਸਰਕਾਰ ਦੇ ਸਮਰਥਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਅਤੇ ਵਿੱਤੀ ਮਦਦ ਮਿਲਣ ਤੋਂ ਬਾਅਦ ਹੀ ਉਸ ਨੇ ਅਦਾਲਤ ਵਿੱਚ ਗਵਾਹੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ SGPC ਨੇ ਬਚੜਾ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਸੀ।

ਅਕਾਲੀ ਦਲ ਦੇ ਮਨੁੱਖੀ ਅਧਿਕਾਰ ਵਿੰਗ ਦੇ ਪ੍ਰਧਾਨ ਸਨ ਜਸਵੰਤ ਸਿੰਘ ਖਾਲੜਾ

ਸੁਖਬੀਰ ਬਾਦਲ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਸ਼੍ਰੋਮਣੀ ਅਕਾਲੀ ਦਲ ਦੇ ਮਨੁੱਖੀ ਅਧਿਕਾਰ ਵਿੰਗ ਦੇ ਪ੍ਰਧਾਨ ਸਨ। ਉਨ੍ਹਾਂ ਨੇ ਬੇਅੰਤ ਸਿੰਘ ਸਰਕਾਰ ਦੇ ਸਮੇਂ ਕਥਿਤ ਫਰਜ਼ੀ ਮੁਕਾਬਲਿਆਂ ਵਿੱਚ ਮਾਰੇ ਗਏ ਹਜ਼ਾਰਾਂ ਸਿੱਖ ਨੌਜਵਾਨਾਂ ਦੇ ਬਿਨਾਂ ਪਛਾਣ ਵਾਲੀਆਂ ਲਾਸ਼ਾਂ ਵਜੋਂ ਸਸਕਾਰ ਕੀਤੇ ਜਾਣ ਦੇ ਮਾਮਲੇ ਬੇਨਕਾਬ ਕੀਤੇ ਸਨ। ਇਸ ਕਾਰਨ ਉਨ੍ਹਾਂ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ।

ਅਕਾਲੀ ਦਲ ਨੇ ਚੁੱਕਿਆ ਸੀ ਖਾਲੜਾ ਸਾਬ੍ਹ ਦੇ ਅਗ਼ਵਾ ਦਾ ਮਾਮਲਾ

ਅਕਾਲੀ ਦਲ ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਭਾਈ ਖਾਲੜਾ ਦੇ ਅਗਵਾ ਹੋਣ ਦਾ ਮਾਮਲਾ ਸਭ ਤੋਂ ਪਹਿਲਾਂ ਅਕਾਲੀ ਦਲ ਨੇ ਹੀ ਉਠਾਇਆ ਸੀ। ਉਨ੍ਹਾਂ ਕਿਹਾ ਕਿ SGPC ਨੇ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਨੂੰ ਪੱਤਰ ਲਿਖਿਆ, ਜਦਕਿ ਉਸ ਸਮੇਂ ਪਾਰਟੀ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਚੁੱਕਿਆ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ SGPC ਦੀ ਪਟੀਸ਼ਨ ਨੂੰ ਹੈਬੀਅਸ ਕਾਰਪਸ ਵਜੋਂ ਸਵੀਕਾਰ ਕਰਦੇ ਹੋਏ CBI ਜਾਂਚ ਦੇ ਹੁਕਮ ਦਿੱਤੇ, ਜਿਸ ਤੋਂ ਬਾਅਦ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਹੋਈ।

'ਆਪ' ਨੇ ਭਾਈ ਖਾਲੜਾ ਦੇ ਕਾਤਲਾਂ ਨੂੰ ਰਿਹਾਅ ਕਰਵਾਉਣ ਦੀ ਕੋਸ਼ਿਸ਼ ਕੀਤੀ : ਸੁਖਬੀਰ ਸਿੰਘ ਬਾਦਲ

ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਭਾਈ ਖਾਲੜਾ ਦੇ ਕਾਤਲਾਂ ਨੂੰ ਰਿਹਾਅ ਕਰਵਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ 2017 ਵਿੱਚ ਕਾਂਗਰਸ ਸਰਕਾਰ ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਅਰਜ਼ੀ ਦਾ ਸਮਰਥਨ ਕੀਤਾ ਅਤੇ ਉਨ੍ਹਾਂ ਨੂੰ ਅੱਤਵਾਦ ਵਿਰੁੱਧ ਲੜਨ ਵਾਲੇ ਵਜੋਂ ਦਰਸਾਇਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਰਿਹਾਈ ਦੀ ਸਿਫ਼ਾਰਸ਼ ਕੀਤੀ ਸੀ।

ਪੰਜਾਬ BJP ਨੇ ਜ਼ਿਲ੍ਹਾ ਪੱਧਰ 'ਤੇ 16 ਨਵੇਂ ਪ੍ਰਧਾਨਾਂ ਦੀ ਕੀਤੀ ਨਿਯੁਕਤੀ, ਵੇਖੋ ਕਿਹੜੇ ਚਿਹਰਿਆਂ ਨੂੰ ਮਿਲੀ ਜ਼ਿੰਮੇਵਾਰੀ

ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਨੇ ਜਾਣਬੁੱਝ ਕੇ ਦੋ ਸਾਲ ਤੱਕ DSP ਜਸਪਾਲ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਅਰਜ਼ੀ 'ਤੇ ਕੋਈ ਫੈਸਲਾ ਨਹੀਂ ਕੀਤਾ, ਜਿਸ ਕਾਰਨ ਅਦਾਲਤੀ ਫੈਸਲੇ ਦਾ ਲਾਭ ਮਿਲਣ ਨਾਲ ਉਸ ਨੂੰ 2023 ਵਿੱਚ ਜ਼ਮਾਨਤ ਮਿਲ ਗਈ। ਇਸੇ ਤਰ੍ਹਾਂ SHO ਸਤਨਾਮ ਸਿੰਘ ਨੂੰ 2021 ਵਿੱਚ ਕਾਂਗਰਸ ਸਰਕਾਰ ਦੌਰਾਨ ਪੈਰੋਲ ਮਿਲੀ ਅਤੇ ਉਹ ਫਰਾਰ ਹੋ ਗਿਆ। ਬਾਅਦ ਵਿੱਚ ਆਪ ਸਰਕਾਰ ਦੇ ਸਮੇਂ ਹਾਈ ਕੋਰਟ ਵਿੱਚ ਉਸ ਦੇ ਵਕੀਲ ਨੇ ਦਲੀਲ ਦਿੱਤੀ ਕਿ ਰਾਜ ਸਰਕਾਰ ਉਸ ਦੀ ਰਿਹਾਈ ਦਾ ਸਮਰਥਨ ਕਰ ਰਹੀ ਹੈ।

'ਫਿਲਮ 'ਸਤਲੁਜ' 'ਤੇ ਜਾਣ-ਬੁੱਝ ਕੇ ਅਕਾਲੀ ਦਲ ਨੂੰ ਬਦਨਾਮ ਕੀਤਾ ਜਾ ਰਿਹਾ'

ਸੁਖਬੀਰ ਬਾਦਲ ਨੇ ਇਹ ਦੋਸ਼ ਵੀ ਰੱਦ ਕੀਤਾ ਕਿ ਉਨ੍ਹਾਂ ਨੇ ਕਦੇ ਫਿਲਮ 'ਸਤਲੁਜ' ਦੀ ਰਿਲੀਜ਼ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ 2023 ਵਿੱਚ ਹੀ ਉਨ੍ਹਾਂ ਨੇ ਫਿਲਮ 'ਤੇ ਪਾਬੰਦੀ ਦਾ ਵਿਰੋਧ ਕਰਦਿਆਂ ਬਿਨਾਂ ਕਿਸੇ ਸੈਂਸਰਸ਼ਿਪ ਦੇ ਇਸ ਦੀ ਰਿਲੀਜ਼ ਦੀ ਮੰਗ ਕੀਤੀ ਸੀ ਅਤੇ ਇਸ ਸਬੰਧੀ ਆਪਣੀ ਸੋਸ਼ਲ ਮੀਡੀਆ ਪੋਸਟ ਵੀ ਦਿਖਾਈ।

'ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਸ਼ੁਰੂ ਹੋਈਆਂ ਬੇਅਦਬੀਆਂ'

ਸ. ਬਾਦਲ ਨੇ ਕਿਹਾ ਕਿ ਕਿਸੇ ਵੀ ਅਕਾਲੀ ਵਰਕਰ 'ਤੇ ਕਦੇ ਵੀ ਬੇਅਦਬੀ ਦੇ ਕਿਸੇ ਮਾਮਲੇ ਵਿੱਚ ਦੋਸ਼ ਨਹੀਂ ਲੱਗਿਆ। ਉਨ੍ਹਾਂ ਦੋਸ਼ ਲਾਇਆ ਕਿ 2014 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਵਧੀਆਂ ਅਤੇ ਮਲੇਰਕੋਟਲਾ ਬੇਅਦਬੀ ਮਾਮਲੇ ਵਿੱਚ ਆਪ ਵਿਧਾਇਕ ਨਰੇਸ਼ ਯਾਦਵ ਨੂੰ ਸਜ਼ਾ ਵੀ ਹੋਈ। ਉਨ੍ਹਾਂ ਦਾ ਦਾਅਵਾ ਸੀ ਕਿ ਆਪ ਸਰਕਾਰ ਨੇ ਨਰੇਸ਼ ਯਾਦਵ ਨੂੰ ਬਚਾਉਣ ਲਈ ਪ੍ਰਸ਼ਾਸਨ ਦੀ ਦੁਰਵਰਤੋਂ ਕੀਤੀ, ਪਰ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ।

ਕਾਂਗਰਸ ਤੇ ਆਪ ਮਿਲ ਕੇ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੀਆਂ : ਸੁਖਬੀਰ ਸਿੰਘ ਬਾਦਲ

ਸੁਖਬੀਰ ਬਾਦਲ ਨੇ ਅਖੀਰ ਵਿੱਚ ਦੋਸ਼ ਲਾਇਆ ਕਿ ਕਾਂਗਰਸ ਅਤੇ ਆਪ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਾਂਗਰਸ 'ਤੇ ਭਰੋਸਾ ਨਹੀਂ ਕਰਨਾ ਚਾਹੀਦਾ, ਕਿਉਂਕਿ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਸੀ। ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ 'ਤੇ ਸਵਾਲ ਖੜ੍ਹੇ ਕਰਨ ਦੇ ਦੋਸ਼ ਲਗਾਏ।

72nd National Film Awards : ਫਿਲਮ ਫੇਅਰ 'ਚ ਛਾਏ ਕਾਰਤਿਕ, ਮਮੂਥੀ ਤੇ ਯਾਮੀ ਗੌਤਮ, ਸਭ ਤੋਂ ਵਧੀਆ ਅਦਾਕਾਰੀ ਲਈ ਮਿਲੇ ਐਵਾਰਡ, ਵੇਖੋ ਸੂਚੀ

Related Post