Jaswinder Bhalla Funeral : ਪੰਜ ਤੱਤਾਂ ’ਚ ਵਿਲੀਨ ਹੋਏ ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ, ਅੰਤਿਮ ਵਿਦਾਇਗੀ ਦੇਣ ਲਈ ਪਹੁੰਚੀ ਫੈਨਜ਼ ਦੀ ਭੀੜ

Jaswinder Bhalla Funeral : ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਮੋਹਾਲੀ ਦੇ ਬਲੌਂਗੀ ਸ਼ਮਸ਼ਾਨ ਘਾਟ ’ਚ ਅੰਤਿਮ ਸਸਕਾਰ ਕੀਤਾ ਗਿਆ ਹੈ। ਉਨ੍ਹਾਂ ਦੇ ਪੁੱਤਰ ਪੁਖਰਾਜ ਭੱਲਾ ਨੇ ਚਿਖਾ ਨੂੰ ਅਗਨੀ ਵਿਖਾਈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਮੁਹਾਲੀ, ਫੇਜ਼-7 ਸਥਿਤ ਰਿਹਾਇਸ਼ ਕੋਠੀ ਨੰ. 3045 ’ਚ ਰੱਖੀ ਗਈ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਪਰਮਦੀਪ ਭੱਲਾ, ਪੁੱਤਰ ਪੁਖਰਾਜ ਭੱਲਾ ਅਤੇ ਧੀ ਅਰਸ਼ਦੀਪ ਕੌਰ ਡੂੰਘੇ ਸਦਮੇ ਵਿੱਚ ਨਜ਼ਰ ਆਏ

By  Shanker Badra August 23rd 2025 01:43 PM -- Updated: August 23rd 2025 01:50 PM

Jaswinder Bhalla Funeral : ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਮੋਹਾਲੀ ਦੇ ਬਲੌਂਗੀ ਸ਼ਮਸ਼ਾਨ ਘਾਟ ’ਚ ਅੰਤਿਮ ਸਸਕਾਰ ਕੀਤਾ ਗਿਆ ਹੈ।  ਉਨ੍ਹਾਂ ਦੇ ਪੁੱਤਰ ਪੁਖਰਾਜ ਭੱਲਾ ਨੇ ਚਿਖਾ ਨੂੰ ਅਗਨੀ ਵਿਖਾਈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਮੁਹਾਲੀ, ਫੇਜ਼-7 ਸਥਿਤ ਰਿਹਾਇਸ਼ ਕੋਠੀ ਨੰ. 3045 ’ਚ ਰੱਖੀ ਗਈ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਪਰਮਦੀਪ ਭੱਲਾ, ਪੁੱਤਰ ਪੁਖਰਾਜ ਭੱਲਾ ਅਤੇ ਧੀ ਅਰਸ਼ਦੀਪ ਕੌਰ ਡੂੰਘੇ ਸਦਮੇ ਵਿੱਚ ਨਜ਼ਰ ਆਏ।

ਇਸ ਦੌਰਾਨ ਫ਼ੈਨ ,ਪਰਿਵਾਰਿਕ ਮੈਂਬਰਾਂ ਤੇ ਕਰੀਬੀਆਂ ਨੇ ਮਰਹੂਮ ਜਸਵਿੰਦਰ ਭੱਲਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਹੈ। ਜਸਵਿੰਦਰ ਭੱਲਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਰਹੇ ਹਨ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਫਿਲਮ ਜਗਤ ਦੇ ਸਿਤਾਰੇ ਵੀ ਪਹੁੰਚੇ ਹਨ। ਇਨ੍ਹਾਂ ਵਿੱਚ ਅਦਾਕਾਰਾ ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਸਮੇਤ ਕਈ ਮਸ਼ਹੂਰ ਹਸਤੀਆਂ ਸ਼ਾਮਲ ਹਨ।

ਜਸਵਿੰਦਰ ਭੱਲਾ ਦਾ ਸ਼ੁੱਕਰਵਾਰ ਨੂੰ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਨਾਲ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਇੱਕ ਛੋਟੇ ਜਿਹੇ ਕਸਬੇ ਦੋਰਾਹਾ ਵਿੱਚ ਹੋਇਆ ਸੀ। ਉਹ ਇੱਕ ਪ੍ਰੋਫੈਸਰ ਵੀ ਸਨ। ਉਨ੍ਹਾਂ ਨੇ 1988 ਵਿੱਚ "ਛਣਕਟਾ 88" ਨਾਲ ਇੱਕ ਕਾਮੇਡੀਅਨ ਵਜੋਂ ਆਪਣਾ ਪੇਸ਼ੇਵਰ ਕਰੀਅਰ ਸ਼ੁਰੂ ਕੀਤਾ। ਉਨ੍ਹਾਂ ਨੂੰ ਆਪਣੀ ਕਾਮੇਡੀ ਲੜੀ "ਛਣਕਟਾ" ਅਤੇ ਵੱਖ-ਵੱਖ ਪੰਜਾਬੀ ਫਿਲਮਾਂ ਵਿੱਚ ਹਾਸਰਸ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਪੰਜਾਬੀ ਫਿਲਮਾਂ ਵਿੱਚ ਇਨ੍ਹਾਂ ਨੇ ਆਪਣੀ ਸ਼ੁਰੂਆਤ ਫ਼ਿਲਮ “ਦੁੱਲਾ ਭੱਟੀ” ਤੋਂ ਕੀਤੀ। ਇਸ ਤੋਂ ਬਾਅਦ ਇਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ ,ਜਿੰਨਾਂ ਵਿੱਚ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ ਹਨ।ਅੱਜ ਕੋਈ ਵੀ ਪੰਜਾਬੀ ਫਿਲਮ ਅਜਿਹੀ ਨਹੀਂ ਹੈ, ਜਿਸ ਵਿੱਚ ਉਹ ਨਜ਼ਰ ਨਾ ਆਏ ਹੋਣ।

 ਜਸਵਿੰਦਰ ਭੱਲਾ ਦਾ ਫ਼ਿਲਮੀ ਸਫ਼ਰ

ਜਸਵਿੰਦਰ ਭੱਲਾ 1989 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ ਵਿੱਚ ਲੈਕਚਰਾਰ ਵਜੋਂ ਸ਼ਾਮਲ ਹੋਏ ਅਤੇ 2020 ਵਿੱਚ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ ਸਨ। ਇਨ੍ਹਾਂ ਨੂੰ ਮੁੱਖ ਤੌਰ 'ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਹੈ। ਇਨ੍ਹਾਂ ਨੇ ਪਹਿਲੀ ਵਾਰੀ 1988 ਵਿਚ ਚਾਚਾ ਚਤਰਾ ਦੇ ਕਿਰਦਾਰ ਵਜੋਂ ਛਣਕਾਟਾ ਨਾਲ ਆਪਣਾ ਕਲਾਕਾਰ ਜੀਵਨ ਸ਼ੁਰੂ ਕੀਤਾ ਸੀ ,ਜਿਸ ਵਿੱਚ ਇਨ੍ਹਾਂ ਦੇ ਮੁੱਖ ਸਾਥੀ ਕਲਾਕਾਰ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ।

Related Post