Jaswinder Bhalla Died : ਨਹੀਂ ਰਹੇ ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ, ਜਾਣੋਂ ਪੜ੍ਹਾਈ ਤੋਂ ਲੈ ਕੇ ਕਲਾਕਾਰ ਬਣਨ ਤੱਕ ਦਾ ਸਫ਼ਰ

Jaswinder Bhalla Died : ਦੁਨੀਆ ਭਰ 'ਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ,ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਏ। ਉਹ 65 ਸਾਲ ਦੇ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ

By  Shanker Badra August 22nd 2025 09:29 AM

Jaswinder Bhalla Died : ਦੁਨੀਆ ਭਰ 'ਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ,ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਏ। ਉਹ 65 ਸਾਲ ਦੇ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਇਸ ਮੌਕੇ ਪੰਜਾਬੀ ਗਾਇਕ ਨਛੱਤਰ ਗਿੱਲ, ਮੰਗੀ ਮਾਹਲ ,ਗੁਰਵਿੰਦਰ ਕੈਂਡੋਵਾਲ, ਗੁਰਲੇਜ ਅਖਤਰ ,ਗੁਰਵਿੰਦਰ ਕੈਲੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਬੀਤੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਮੰਗੀ ਮਾਹਲ ਦੇ ਨਾਲ ਵਿਦੇਸ਼ ਵਿੱਚ ਇੱਕ ਸ਼ੋਅ ਦੇ ਦੌਰਾਨ ਵੀਡੀਓ ਸਾਂਝੀ ਕੀਤੀ ਸੀ। ਉਨ੍ਹਾਂ ਨੇ ਪੰਜਾਬੀ ਦੀਆਂ ਸੈਂਕੜੇ ਫਿਲਮਾਂ ਵਿਚ ਕੰਮ ਕੀਤਾ। ਦੂਰਦਰਸ਼ਨ ਦੇ ਛਣਕਾਟਾ ਤੋਂ ਪ੍ਰਸਿੱਧੀ ਹਾਸਲ ਕੀਤੀ। 

 ਜਸਵਿੰਦਰ ਭੱਲਾ ਦਾ ਜਨਮ 

ਜਸਵਿੰਦਰ ਭੱਲਾ ਦਾ ਜਨਮ 4 ਮਈ, 1960 ਨੂੰ ਦੋਰਾਹਾ ਲੁਧਿਆਣਾ ਵਿੱਚ ਹੋਇਆ ਸੀ। ਉਹ ਇੱਕ ਪ੍ਰੋਫੈਸਰ ਵੀ ਸਨ। ਉਨ੍ਹਾਂ ਨੇ 1988 ਵਿੱਚ "ਛਣਕਟਾ 88" ਨਾਲ ਇੱਕ ਕਾਮੇਡੀਅਨ ਵਜੋਂ ਆਪਣਾ ਪੇਸ਼ੇਵਰ ਕਰੀਅਰ ਸ਼ੁਰੂ ਕੀਤਾ। ਉਨ੍ਹਾਂ ਨੂੰ ਆਪਣੀ ਕਾਮੇਡੀ ਲੜੀ "ਛਣਕਟਾ" ਅਤੇ ਵੱਖ-ਵੱਖ ਪੰਜਾਬੀ ਫਿਲਮਾਂ ਵਿੱਚ ਹਾਸਰਸ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ। ਪੰਜਾਬੀ ਫਿਲਮਾਂ ਵਿੱਚ ਇਨ੍ਹਾਂ ਨੇ ਆਪਣੀ ਸ਼ੁਰੂਆਤ ਫ਼ਿਲਮ “ਦੁੱਲਾ ਭੱਟੀ” ਤੋਂ ਕੀਤੀ। ਇਸ ਤੋਂ ਬਾਅਦ ਇਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ ,ਜਿੰਨਾਂ ਵਿੱਚ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ ਹਨ।ਅੱਜ ਕੋਈ ਵੀ ਪੰਜਾਬੀ ਫਿਲਮ ਅਜਿਹੀ ਨਹੀਂ ਹੈ, ਜਿਸ ਵਿੱਚ ਉਹ ਨਜ਼ਰ ਨਾ ਆਏ ਹੋਣ।

ਜਸਵਿੰਦਰ ਭੱਲਾ ਦਾ ਫ਼ਿਲਮੀ ਸਫ਼ਰ 

ਜਸਵਿੰਦਰ ਭੱਲਾ 1989 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ ਵਿੱਚ ਲੈਕਚਰਾਰ ਵਜੋਂ ਸ਼ਾਮਲ ਹੋਏ ਅਤੇ 2020 ਵਿੱਚ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ ਸਨ। ਇਨ੍ਹਾਂ ਨੂੰ ਮੁੱਖ ਤੌਰ 'ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਹੈ। ਇਨ੍ਹਾਂ ਨੇ ਪਹਿਲੀ ਵਾਰੀ 1988 ਵਿਚ ਚਾਚਾ ਚਤਰਾ ਦੇ ਕਿਰਦਾਰ ਵਜੋਂ ਛਣਕਾਟਾ ਨਾਲ ਆਪਣਾ ਕਲਾਕਾਰ ਜੀਵਨ ਸ਼ੁਰੂ ਕੀਤਾ ਸੀ ,ਜਿਸ ਵਿੱਚ ਇਨ੍ਹਾਂ ਦੇ ਮੁੱਖ ਸਾਥੀ ਕਲਾਕਾਰ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ।

ਜਸਵਿੰਦਰ ਭੱਲਾ ਦੀ ਪੜਾਈ 

ਜਸਵਿੰਦਰ ਭੱਲਾ ਨੇ BSc ਖੇਤੀਬਾੜੀ (ਆਨਰਜ਼) ਅਤੇ MSc (ਐਕਸਟੈਂਸ਼ਨ ਐਜੂਕੇਸ਼ਨ) ਦੀ ਡਿਗਰੀ 1982 ਅਤੇ 1985 ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਾਪਤ ਕੀਤੀ। ਪੀਏਯੂ ਵਿੱਚ ਦਾਖਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਪੰਜਾਬ ਵਿੱਚ ਪੰਜ ਸਾਲ ਤੱਕ ਏ.ਆਈ/ਏ.ਡੀ.ੳ ਵਜੋਂ ਸੇਵਾ ਨਿਭਾਈ। ਉਹ ਸਾਲ 1989 ਵਿਚ ਪੀ ਏ ਯੂ ਦੇ ਡਿਪਾਰਟਮੈਂਟ ਆਫ ਐਕਸਟੈਂਸ਼ਨ ਐਜੂਕੇਸ਼ਨ ਵਿਚ ਸਹਾਇਕ ਪ੍ਰੋਫੈਸਰ ਦੇ ਤੌਰ ਤੇ ਸ਼ਾਮਲ ਹੋਏ ਤੇ ਆਪਣੀ ਪੀਐਚ.ਡੀ. (ਐਗਰੀ. ਐਕਸਟੈਂਸ਼ਨ) ਸਾਲ 2000 ਦੇ ਦੌਰਾਨ ਸੀਸੀਐਸਯੂ, ਮੇਰਠ ਤੋਂ ਇਕ ਸੇਵਾ-ਦੋਰਾਨ ਵਿਦਿਆਰਥੀ ਦੇ ਤੌਰ ‘ਤੇ ਪੂਰੀ ਕੀਤੀ।

Related Post