Jathedar ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਸਬੰਧੀ ਵਿਸ਼ੇਸ਼ ਗੱਲਬਾਤ

Jathedar Giani Kuldeep Singh Gargaj : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਸਬੰਧੀ ਵਿਸ਼ੇਸ਼ ਗੱਲਬਾਤ ਕੀਤੀ ਗਈ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹਨਾਂ ਵੈਰਾਗਮਈ ਦਿਨਾਂ ਨੂੰ ਵੀ ਸਿੱਖ ਸਾਦਗੀ ਤੇ ਚੜ੍ਹਦੀ ਕਲਾ ਦੇ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਪੂਰੀ ਦੁਨੀਆਂ ਵਿੱਚ ਵਿਲੱਖਣ, ਕੇਂਦਰ ਸਰਕਾਰ ਵੱਲੋਂ ਇਸ ਨੂੰ ਬੀਰਵਾਲ ਦਿਵਸ ਦੇ ਤੌਰ 'ਤੇ ਮਨਾਉਣਾ ਗਲਤ ਹੈ

By  Shanker Badra December 21st 2025 10:09 AM

Jathedar Giani Kuldeep Singh Gargaj :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਸਬੰਧੀ ਵਿਸ਼ੇਸ਼ ਗੱਲਬਾਤ ਕੀਤੀ ਗਈ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹਨਾਂ ਵੈਰਾਗਮਈ ਦਿਨਾਂ ਨੂੰ ਵੀ ਸਿੱਖ ਸਾਦਗੀ ਤੇ ਚੜ੍ਹਦੀ ਕਲਾ ਦੇ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਪੂਰੀ ਦੁਨੀਆਂ ਵਿੱਚ ਵਿਲੱਖਣ, ਕੇਂਦਰ ਸਰਕਾਰ ਵੱਲੋਂ ਇਸ ਨੂੰ ਬੀਰਵਾਲ ਦਿਵਸ ਦੇ ਤੌਰ 'ਤੇ ਮਨਾਉਣਾ ਗਲਤ ਹੈ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਦੀ ਭਾਵਨਾ ਬੇਸ਼ੱਕ ਗਲਤ ਨਾ ਹੋਵੇ ਪਰੰਤੂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਲਈ ਨਾਮ ਰੱਖਣ ਤੋਂ ਪਹਿਲਾਂ ਕਿਸੇ ਸਿੱਖ ਵਿਦਵਾਨ ਨਾਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰਨਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਸਿੱਖ ਨੌਜਵਾਨ ਮੁੜ ਸ੍ਰੀ ਆਨੰਦਪੁਰ ਸਾਹਿਬ ਵੱਲ ਪਰਤ ਰਹੇ ਹਨ ਅਤੇ ਦਾਹੜੇ ਪ੍ਰਕਾਸ਼ ਕਰਕੇ ਸਿੱਖ ਨੌਜਵਾਨ ਜਦੋਂ ਗੁਰੂ ਘਰਾਂ ਵਿੱਚ ਨਤਮਸਤਕ ਹੁੰਦੇ ਹਨ ਤਾਂ ਰੂਹ ਖ਼ੁਸ਼ ਹੁੰਦੀ ਹੈ। 

ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਕਿਲੇ ਨੂੰ ਛੱਡਣ, ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਦੀ ਵੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਾਂਝ ਪਾਈ ਹੈ।   

Related Post