ਪਰਵਿੰਦਰ ਸਿੰਘ ਨੂੰ ਇਨਸਾਫ਼ ਲਈ 28 ਅਕਤੂਬਰ ਨੂੰ ਵਿਸ਼ਵ ਭਰ ਦੀਆਂ ਸੰਗਤਾਂ ਅਰਦਾਸ ਵਿੱਚ ਸ਼ਾਮਲ ਹੋਣ : ਜਥੇਦਾਰ ਗਿਆਨੀ ਟੇਕ ਸਿੰਘ
Parvinder Singh Jhota Case : ਜਥੇਦਾਰ ਟੇਕ ਸਿੰਘ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਅੱਜ ਜੇਕਰ ਸਮੇਂ ਦੀਆਂ ਸਰਕਾਰਾਂ ਨੇ ਨਸ਼ਿਆਂ ਦੇ ਇਸ ਸੰਗਠਿਤ ਨੈੱਟਵਰਕ ਅਤੇ ਸਪਲਾਈ ਚੇਨ ਨੂੰ ਜੜ੍ਹੋਂ ਨਾ ਪੁੱਟਿਆ ਤਾਂ ਇਸ ਦੇ ਨਤੀਜੇ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਘਾਤਕ ਹੋਣਗੇ।
Parvinder Singh Jhota Case : ਪੰਜਾਬ ਅੰਦਰ ਨਸ਼ਿਆਂ ਦੇ ਦੈਂਤ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਚੜ੍ਹਦੀ ਕਲਾ ਵਿੱਚ ਲਿਆਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਦੀ ਪੁਰਜ਼ੋਰ ਪ੍ਰੋੜ੍ਹਤਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 28 ਅਕਤੂਬਰ ਨੂੰ ਵੱਧ-ਚੜ੍ਹ ਕੇ ਅਰਦਾਸ ਦਿਵਸ ਵਿੱਚ ਸ਼ਾਮਲ ਹੋਣ।
ਮੁਲਾਜ਼ਮਾਂ ਨੂੰ DA 'ਤੇ ਦੀਵਾਲੀ ਤੋਂ ਪਹਿਲਾਂ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ ! ਜਾਣੋ ਕਿੰਨੀ ਵਧੇਗੀ ਤਨਖਾਹ ?
ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਵੱਲੋਂ ਸਮੁੱਚੇ ਗੁਰੂ ਖ਼ਾਲਸਾ ਪੰਥ ਨੂੰ ਦਿੱਤਾ ਗਿਆ ਸੱਦਾ ਬੇਹੱਦ ਅਹਿਮ ਅਤੇ ਸਮੇਂ ਦੀ ਨਜ਼ਾਕਤ ਅਨੁਸਾਰ ਹੈ। 28 ਅਕਤੂਬਰ 2026 ਨੂੰ ਦੇਸ਼-ਵਿਦੇਸ਼ ਦੇ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਸਰੀਰਕ, ਮਾਨਸਿਕ ਤੇ ਆਤਮਿਕ ਚੜ੍ਹਦੀ ਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਜਾਵੇ।
ਜਥੇਦਾਰ ਸਾਹਿਬ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਅੱਜ ਸਿੰਥੈਟਿਕ ਅਤੇ ਮੈਡੀਕਲ ਨਸ਼ੇ ਘੁਣ ਵਾਂਗ ਸਾਡੀ ਹੋਣਹਾਰ ਜਵਾਨੀ ਨੂੰ ਅੰਦਰੋਂ-ਅੰਦਰ ਖ਼ਤਮ ਕਰ ਰਹੇ ਹਨ। ਜੇਕਰ ਸਮੇਂ ਦੀਆਂ ਸਰਕਾਰਾਂ ਨੇ ਨਸ਼ਿਆਂ ਦੇ ਇਸ ਸੰਗਠਿਤ ਨੈੱਟਵਰਕ ਅਤੇ ਸਪਲਾਈ ਚੇਨ ਨੂੰ ਜੜ੍ਹੋਂ ਨਾ ਪੁੱਟਿਆ ਤਾਂ ਇਸ ਦੇ ਨਤੀਜੇ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਘਾਤਕ ਹੋਣਗੇ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਰਵਿੰਦਰ ਸਿੰਘ ਦੇ ਪੀੜਤ ਪਰਿਵਾਰ ਦੀ ਪਿੱਠ 'ਤੇ ਖੜ੍ਹਨ ਅਤੇ ਇਨਸਾਫ਼ ਦੀ ਇਸ ਲੜਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ।
ਇਹ ਵੀ ਪੜ੍ਹੋ...
Diwali 2026 Date : ਦੀਵਾਲੀ ਕਦੋਂ ਹੈ ? ਜਾਣੋ ਤਰੀਕ ਅਤੇ ਲਕਸ਼ਮੀ ਪੂਜਾ ਦਾ ਸ਼ੁਭ ਸਮਾਂ ਤੇ ਢੰਗ