Jathedar ਕੁਲਦੀਪ ਸਿੰਘ ਗੜਗੱਜ ਨੇ ਹੜ੍ਹਾਂ ਸਬੰਧੀ 13 ਸਤੰਬਰ ਨੂੰ ਸੱਦੀ ਵਿਸ਼ੇਸ਼ ਇਕੱਤਰਤਾ

Jathedar Kuldeep Singh Gargaj : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੜ੍ਹਾਂ ਸਬੰਧੀ 13 ਸਤੰਬਰ ਨੂੰ ਵਿਸ਼ੇਸ਼ ਇਕੱਤਰਤਾ ਸੱਦੀ ਹੈ। ਹੜ੍ਹਾਂ ਦੌਰਾਨ ਰਾਹਤ ਕਾਰਜ ਤੇ ਸੇਵਾਵਾਂ ਨਿਭਾ ਰਹੀਆਂ ਸਿੱਖ ਜਥੇਬੰਦੀਆਂ, ਸੰਸਥਾਵਾਂ ,ਸਖਸ਼ੀਅਤਾਂ ,ਪੰਜਾਬੀ ਅਦਾਕਾਰਾ ,ਕਲਾਕਾਰਾਂ ਤੇ ਗਾਇਕਾਂ ਦੀ 13 ਸਤੰਬਰ ਨੂੰ ਵਿਸ਼ੇਸ਼ ਇਕੱਤਰਤਾ ਸੱਦੀ ਹੈ

By  Shanker Badra September 10th 2025 10:38 AM -- Updated: September 10th 2025 10:44 AM

Jathedar Kuldeep Singh Gargaj : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੜ੍ਹਾਂ ਸਬੰਧੀ 13 ਸਤੰਬਰ ਨੂੰ ਵਿਸ਼ੇਸ਼ ਇਕੱਤਰਤਾ ਸੱਦੀ ਹੈ। ਹੜ੍ਹਾਂ ਦੌਰਾਨ ਰਾਹਤ ਕਾਰਜ ਤੇ ਸੇਵਾਵਾਂ ਨਿਭਾ ਰਹੀਆਂ ਸਿੱਖ ਜਥੇਬੰਦੀਆਂ, ਸੰਸਥਾਵਾਂ ,ਸਖਸ਼ੀਅਤਾਂ ,ਪੰਜਾਬੀ ਅਦਾਕਾਰਾ ,ਕਲਾਕਾਰਾਂ ਤੇ ਗਾਇਕਾਂ ਦੀ 13 ਸਤੰਬਰ ਨੂੰ ਵਿਸ਼ੇਸ਼ ਇਕੱਤਰਤਾ ਸੱਦੀ ਹੈ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਨੁਸਾਰ ਸੇਵਾਵਾਂ ਕਰ ਰਹੀਆਂ ਸੰਸਥਾਵਾਂ ਨੂੰ ਸੰਗਠਿਤ ਹੋ ਕੇ ਸਾਰਥਿਕ ਢੰਗ ਨਾਲ ਰਾਹਤ ਸਮੱਗਰੀ ਦੀ ਵੰਡ ਕਰਨ ਅਤੇ ਲੰਬੇ ਸਮੇਂ ਤੱਕ ਸੇਵਾਵਾਂ ਜਾਰੀ ਰੱਖਣ ਦੇ ਹਿਸਾਬ ਨਾਲ ਕਾਰਜ ਕਰਨ ਦੀ ਲੋੜ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਅਜੇ ਵੀ ਪੂਰੀ ਤਰ੍ਹਾਂ ਕਾਬੂ ਵਿੱਚ ਨਹੀਂ ਹੈ। 

 2 ਹਜ਼ਾਰ ਤੋਂ ਵੱਧ ਪਿੰਡ ਡੁੱਬ ਗਏ

ਸੂਬੇ ਦੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਭਾਵੇਂ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ ਪਰ 2 ਹਜ਼ਾਰ ਤੋਂ ਵੱਧ ਪਿੰਡ ਡੁੱਬ ਗਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਫਸਲਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਕੱਲ੍ਹ ਪੀਐਮ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਸੂਬੇ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ  ਸੀ।

Related Post