Jathedar ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖਾਂ ਦੀ ਘੱਟ ਰਹੀ ਅਬਾਦੀ ’ਤੇ ਚਿੰਤਾ ਦਾ ਪ੍ਰਗਟਾਵਾ ,ਕਿਹਾ - ਸਿੱਖਾਂ ਦੀ ਬਾਗ਼ ਫੁਲਵਾੜੀ ਵਧਣੀ ਚਾਹੀਦੀ ਹੈ
Sri Anandpur Sahib News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੀ ਲਗਾਤਾਰ ਘੱਟ ਰਹੀ ਅਬਾਦੀ ’ਤੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਵਿੱਚ ਆ ਰਹੀ ਕਮੀ ਕੌਮ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ, ਜਿਸ ਵੱਲ ਹਰ ਸਿੱਖ ਨੂੰ ਸੰਵੇਦਨਸ਼ੀਲਤਾ ਨਾਲ ਧਿਆਨ ਦੇਣ ਦੀ ਲੋੜ ਹੈ
Sri Anandpur Sahib News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੀ ਲਗਾਤਾਰ ਘੱਟ ਰਹੀ ਅਬਾਦੀ ’ਤੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਵਿੱਚ ਆ ਰਹੀ ਕਮੀ ਕੌਮ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ, ਜਿਸ ਵੱਲ ਹਰ ਸਿੱਖ ਨੂੰ ਸੰਵੇਦਨਸ਼ੀਲਤਾ ਨਾਲ ਧਿਆਨ ਦੇਣ ਦੀ ਲੋੜ ਹੈ। ਇਸ ਸੰਦਰਭ ਵਿੱਚ ਜਥੇਦਾਰ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ ਤਿੰਨ ਜਾਂ ਉਸ ਤੋਂ ਵੱਧ ਬੱਚੇ ਪੈਦਾ ਕਰਨ ਬਾਰੇ ਸੋਚਣ ਤਾਂ ਜੋ ਭਵਿੱਖ ਵਿੱਚ ਕੌਮ ਦੀ ਮਜ਼ਬੂਤੀ ਬਰਕਰਾਰ ਰਹੇ।
ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਗੜਗੱਜ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤੀਆਂ ਗਈਆਂ ਸ਼ਿਕਾਇਤਾਂ ਇਸ ਸਮੇਂ ਸ੍ਰੀ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਹਨ। ਉਨ੍ਹਾਂ ਮੀਡੀਆ ਅਦਾਰਿਆਂ ਨੂੰ ਤਾਕੀਦ ਕੀਤੀ ਕਿ ਕਿਸੇ ਵੀ ਤਰ੍ਹਾਂ ਦਾ ਮੀਡੀਆ ਟਰਾਇਲ ਕਰਨ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੀਡੀਆ ਅਦਾਰਾ ਇਹਨਾਂ ਸ਼ਿਕਾਇਤਾਂ ਸਬੰਧੀ ਕੋਈ ਖ਼ਬਰ ਬਿਨ੍ਹਾਂ ਤੱਥਾਂ ਤੋਂ ਪ੍ਰਕਾਸ਼ਿਤ ਕਰਦਾ ਹੈ ਤਾਂ ਉਸਨੂੰ ਅਜਿਹੇ ਕੰਮਾਂ ਤੋ ਪਰਹੇਜ਼ ਕਰਨਾ ਚਾਹੀਦਾ ਹੈ।
ਇਸ ਦੌਰਾਨ ਭਾਰਤੀ ਫੌਜ ਵਿੱਚ ਰੂਪਨਗਰ ਜ਼ਿਲ੍ਹੇ ਦੇ ਨੌਜਵਾਨ ਜੋਬਨਜੀਤ ਸਿੰਘ ਦੀ ਸ਼ਹੀਦੀ ’ਤੇ ਦੁੱਖ ਪ੍ਰਗਟਾਉਂਦਿਆਂ ਜਥੇਦਾਰ ਨੇ ਕਿਹਾ ਕਿ ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਦੇਸ਼ ਦੀ ਰੱਖਿਆ ਕਰਦਿਆਂ ਇੱਕ ਪਰਿਵਾਰ ਦਾ ਨੌਜਵਾਨ ਪੁੱਤ ਸ਼ਹੀਦ ਹੋ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਅਜਿਹੇ ਸੂਰਮਿਆਂ ’ਤੇ ਮਾਣ ਹੈ। ਜਥੇਦਾਰ ਨੇ ਦੱਸਿਆ ਕਿ ਉਹ ਅੱਜ ਹੀ ਸ਼ਹੀਦ ਦੇ ਪਰਿਵਾਰ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ ਵਿੱਚ ਸਾਂਝ ਪਾਉਣਗੇ।