Sri Akal Takh Sahib : ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਹੋਈ ਆਰੰਭ

Sri Akal Takht Sahib : ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਨੂੰ ਲੈ ਕੇ ਸਿੱਖ ਜਗਤ ਅਕਸਰ ਹੀ ਚਿੰਤਤ ਰਹਿੰਦਾ ਹੈ, ਇਸ ਲਈ ਇਸ ਸੰਜੀਦਾ ਮਸਲੇ ਉੱਤੇ ਖ਼ਾਲਸਾ ਪੰਥ ਤੇ ਸਿੱਖ ਵਿਦਵਾਨਾਂ ਦੀ ਰਾਏ ਅਤਿ ਜ਼ਰੂਰੀ ਹੈ, ਜਿਸ ਅਨੁਸਾਰ ਅਗਲੀ ਨੀਤੀ ਤੈਅ ਕੀਤੀ ਜਾਵੇਗੀ।

By  KRISHAN KUMAR SHARMA May 2nd 2025 01:12 PM -- Updated: May 2nd 2025 01:16 PM

Sri Akal Takht Sahib : ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਦੇ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਕੌਮੀ ਮਾਮਲਿਆਂ ਪ੍ਰਤੀ ਸੰਜੀਦਾ ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀ ਵਿਸ਼ੇਸ਼ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਰੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਨੂੰ ਲੈ ਕੇ ਸਿੱਖ ਜਗਤ ਅਕਸਰ ਹੀ ਚਿੰਤਤ ਰਹਿੰਦਾ ਹੈ, ਇਸ ਲਈ ਇਸ ਸੰਜੀਦਾ ਮਸਲੇ ਉੱਤੇ ਖ਼ਾਲਸਾ ਪੰਥ ਤੇ ਸਿੱਖ ਵਿਦਵਾਨਾਂ ਦੀ ਰਾਏ ਅਤਿ ਜ਼ਰੂਰੀ ਹੈ, ਜਿਸ ਅਨੁਸਾਰ ਅਗਲੀ ਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਏ ਪ੍ਰਾਪਤ ਕਰਨ ਲਈ ਅੱਜ ਇਕੱਤਰਤਾ ਸੱਦੀ ਗਈ ਹੈ ਤੇ ਇਕੱਤਰਤਾ ਵਿੱਚ ਵਿਚਾਰ ਵਟਾਂਦਰੇ ਕੀਤੇ ਜਾਣਗੇ।

''ਭਾਰਤ - ਪਾਕਿ ਤਲਖੀ ਦਾ ਬੈਠ ਕੇ ਹੱਲ ਹੋਣਾ ਚਾਹੀਦਾ ਹੈ''

ਇਸ ਦੇ ਨਾਲ ਹੀ ਬੋਲਦੇ ਹੋ ਉਹਨਾਂ ਨੇ ਕਿਹਾ ਜੋ ਭਾਰਤ ਪਾਕਿਸਤਾਨ ਵਿਚਾਲੇ ਤਲਖੀ ਚੱਲ ਰਹੀ ਹੈ ਇਹ ਬੈਠ ਕੇ ਸਮਾਧਾਨ ਹੋਣਾ ਚਾਹੀਦਾ ਹੈ, ਕਿਉਂਕਿ ਜੰਗ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ ਅਤੇ ਕਦੇ ਵੀ ਕਿਸੇ ਪਾਸਿਓਂ ਕੋਈ ਜੰਗ ਨਹੀਂ ਲੱਗਣੀ ਚਾਹੀਦੀ ਅਤੇ ਸਾਨੂੰ ਸਾਰਿਆਂ ਨੂੰ ਪਿਆਰ ਤੇ ਮੁਹੱਬਤ ਦਾ ਪੈਗਾਮ ਦੇਣਾ ਚਾਹੀਦਾ ਹੈ।

''ਪੰਜਾਬ ਦੇ ਪਾਣੀਆਂ 'ਤੇ ਸਿਰਫ਼ ਸੂਬੇ ਦਾ ਹੱਕ''

ਇਸ ਦੇ ਨਾਲ ਹੀ ਉਨ੍ਹਾਂ ਅੱਗੇ ਪਾਣੀ ਦੇ ਮੁੱਦੇ 'ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਉੱਪਰ ਪੰਜਾਬ ਦਾ ਹੀ ਹੱਕ ਹੈ। ਉਹਨਾਂ ਕਿਹਾ ਕਿ ਗੁਰੂ ਦਾ ਸਿਧਾਂਤ ਕਹਿੰਦਾ ਕਿ ਸਭ ਦੀ ਮਦਦ ਕਰਨੀ ਚਾਹੀਦੀ ਪਰ ਇਹਦਾ ਇਹ ਨਹੀਂ ਕਿ ਅਸੀਂ ਆਪਣੀਆਂ ਜਮੀਨਾਂ ਬੰਜਰ ਕਰ ਲਈਏ ਜਾਂ ਆਪਣੇ ਬੱਚੇ ਭੁੱਖੇ ਮਾਰ ਦੇਈਏ। ਉਹਨਾਂ ਕਿਹਾ ਕਿ ਇਹ ਧਰਮ ਦਾ ਮੁੱਦਾ ਨਹੀਂ ਹੈ, ਇਹ ਸਭ ਦਾ ਸਾਂਝਾ ਮੁੱਦਾ ਹੈ ਅਤੇ ਸਰਕਾਰਾਂ ਨੂੰ ਇਸ ਮੁੱਦੇ ਦੇ ਉੱਪਰ ਕਿਸੇ ਤਰੀਕੇ ਦਾ ਧੱਕਾ ਨਹੀਂ ਕਰਨਾ ਚਾਹੀਦਾ।

Related Post