ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ Panjab University ਚ ਸਿੱਖ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਤੇ ਕਕਾਰਾਂ ਦੇ ਨਿਰਾਦਰ ਦੀ ਨਿੰਦਾ, ਮੰਗੀ ਕਾਰਵਾਈ

Jathedar Kuldeep Singh Gargajj : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਰੋਸ ਪ੍ਰਦਰਸ਼ਨ ਲਈ ਇਕੱਠੇ ਹੋਏ ਵਿਦਿਆਰਥੀਆਂ ਨਾਲ ਧੱਕਾ ਕਰਨਾ ਅਤੇ ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨੀਆਂ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ।

By  KRISHAN KUMAR SHARMA March 9th 2026 09:24 PM -- Updated: March 9th 2026 09:28 PM

Sri Akal Takht Sahib on Panjab University Student Lathicharge : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪ੍ਰਸ਼ਾਸਨ ਵੱਲੋਂ ਸਿੱਖ ਸੋਚ ਵਾਲੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨਾਲ ਜੁੜੇ ਵਿਦਿਆਰਥੀਆਂ ਉੱਤੇ ਕੀਤੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਅੰਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਬਾਰੇ ਜੇਕਰ ਵਿਦਿਆਰਥੀਆਂ ਨੂੰ ਕੋਈ ਇਤਰਾਜ਼ ਸੀ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਦਾ ਇਹ ਮੁੱਢਲਾ ਫਰਜ਼ ਸੀ ਕਿ ਉਨ੍ਹਾਂ ਦੀ ਗੱਲ ਸੁਣੀ ਜਾਂਦੀ ਨਾ ਕਿ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾਂਦੀ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਰੋਸ ਪ੍ਰਦਰਸ਼ਨ ਲਈ ਇਕੱਠੇ ਹੋਏ ਵਿਦਿਆਰਥੀਆਂ ਨਾਲ ਧੱਕਾ ਕਰਨਾ ਅਤੇ ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨੀਆਂ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ, ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਗੁਰਬਾਣੀ ਸਿੱਖਿਆ ਦਿੰਦੀ ਹੈ ਕਿ ਕਿਸੇ ਨੂੰ ਭੈ ਨਹੀਂ ਦਿਖਾਉਣਾ ਅਤੇ ਨਾ ਹੀ ਕਿਸੇ ਦਾ ਭੈ ਮੰਨਣਾ ਹੈ, ਲੇਕਿਨ ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਜੋ ਸਿੱਖ ਵਿਦਿਆਰਥੀਆਂ ਵਿਰੁੱਧ ਧੱਕੇਸ਼ਾਹੀ ਕੀਤੀ ਹੈ ਉਹ ਗੁਰੂ ਸਾਹਿਬ ਦੀ ਸਿੱਖਿਆਵਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਗਟ ਕਰਨਾ ਵਿਦਿਆਰਥੀਆਂ ਦਾ ਹੱਕ ਹੈ ਅਤੇ ਉਨ੍ਹਾਂ ਦੀ ਅਵਾਜ਼ ਜਬਰ ਨਾਲ ਨਹੀਂ ਦਬਾਈ ਜਾ ਸਕਦੀ।

Related Post