PTC News
Search

ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪਟਿਆਲਾ ਜੇਲ੍ਹ ਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ, ਜਾਣੋ ਕੀ ਹੋਈ ਗੱਲਬਾਤ ?

Balwant Singh Rajoana : ਭਾਈ ਰਾਜੋਆਣਾ ਨਾਲ ਮੁਲਾਕਾਤ ਉਪਰੰਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਚੜ੍ਹਦੀ ਕਲਾ ਵਿੱਚ ਹਨ ਅਤੇ ਉਨ੍ਹਾਂ ਦੀ ਰਿਹਾਈ ਦੇ ਫੈਸਲੇ ਸਬੰਧੀ 11 ਮੈਂਬਰੀ ਕਮੇਟੀ ਮੁੜ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰੇਗੀ।

By  KRISHAN KUMAR SHARMA September 29th 2026 11:02 AM -- Updated: September 29th 2026 01:00 PM

Balwant Singh Rajoana : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ (Jathedar Kuldeep Singh Gargajj) ਵੱਲੋਂ ਅੱਜ ਬੰਦੀ ਸਿੱਖ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ੍ਹ (Patiala Central Jail) 'ਚ ਪਹੁੰਚ ਕੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।

FBI ਨੇ ਗੈਂਗਸਟਰ ਗੋਲਡੀ ਬਰਾੜ ਨੂੰ TOP 10 Most Wanted ਸੂਚੀ 'ਚ ਕੀਤਾ ਸ਼ਾਮਲ, ਸਿਰ 'ਤੇ ਰੱਖਿਆ 9 ਕਰੋੜ ਰੁਪਏ ਦਾ ਇਨਾਮ

ਚੜ੍ਹਦੀਕਲਾ 'ਚ ਹਨ ਭਾਈ ਰਾਜੋਆਣਾ

ਭਾਈ ਰਾਜੋਆਣਾ ਨਾਲ ਮੁਲਾਕਾਤ ਉਪਰੰਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਚੜ੍ਹਦੀ ਕਲਾ ਵਿੱਚ ਹਨ ਅਤੇ ਉਨ੍ਹਾਂ ਦੀ ਰਿਹਾਈ ਦੇ ਫੈਸਲੇ ਸਬੰਧੀ 11 ਮੈਂਬਰੀ ਕਮੇਟੀ ਮੁੜ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰੇਗੀ ਅਤੇ ਮਸਲੇ ਨੂੰ ਹੱਲ ਕਰਵਾਉਣ ਦਾ ਯਤਨ ਕਰੇਗੀ।

ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ 'ਚ ਨਗਰ ਕੀਰਤਨ ਨੂੰ ਐਸਜੀਪੀਸੀ ਦਾ ਪੂਰਾ ਸਹਿਯੋਗ

ਜਥੇਦਾਰ ਸਾਹਿਬ ਨੇ ਨਾਲ ਹੀ ਕਿਹਾ ਕਿ ਜੋ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੋ ਅਕਤੂਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ ਵਿੱਚ ਨਗਰ ਕੀਰਤਨ ਕੱਢ ਰਹੇ ਹਨ ਤਾਂ ਉਸਦੇ ਸੰਬੰਧ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਨ ਸਹਿਯੋਗ ਦਵੇਗੀ।

ਭਾਈ ਰਾਜੋਆਣਾ ਨੂੰ ਤੁੁਰੰਤ ਰਿਹਾਅ ਕਰੇ ਕੇਂਦਰ ਸਰਕਾਰ : ਐਡਵੋਕੇਟ ਧਾਮੀ

ਇਸ ਮੌਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਫੈਸਲਾ ਹੈ, ਉਸ ਨੂੰ ਕੇਂਦਰ ਸਰਕਾਰ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਤਾਂ ਜੋ ਕਿ ਇਸ ਦਾ ਫੈਸਲਾ ਤੁਰੰਤ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਲਟਕਦਾ ਆ ਰਿਹਾ ਹੈ, ਜੋ ਕਿ ਕੇਂਦਰ ਸਰਕਾਰ ਸਰਾਸਰ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਦਾ ਦੀ ਅੱਖ ਦਾ ਅਪ੍ਰੇਸ਼ਨ ਹੋਇਆ ਹੈ, ਜਿਸ ਤੋਂ ਬਾਅਦ ਹੁਣ ਮੁੜ ਚੈਕਅਪ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ...

Neeru Dhanda : ਏਸ਼ੀਅਨ ਖੇਡਾਂ 'ਚ ਨੀਰੂ ਢਾਂਡਾ ਨੇ ਰਚਿਆ ਇਤਿਹਾਸ, ਭਾਰਤ ਨੇ ਟ੍ਰੈਪ ਟੀਮ ਮੁਕਾਬਲੇ 'ਚ ਜਿੱਤਿਆ ਚਾਂਦੀ ਤਗਮਾ

Related Post