ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਨੂੰ ਸਦਮਾ, ਜੀਜਾ ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ’ਚ ਮੌਤ

Jathedar Kuldeep Singh Gargajj : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 01 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ।

By  KRISHAN KUMAR SHARMA July 29th 2025 01:06 PM -- Updated: July 29th 2025 02:06 PM

Jathedar Kuldeep Singh Gargajj : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 01 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਸਿੰਘ ਸਾਹਿਬ ਦੇ ਜੀਜਾ ਗੁਰਵਿੰਦਰ ਸਿੰਘ ਦਾ ਪਿੰਡ ਗੋਹਲਵੜ ਨੇੜੇ ਹਾਦਸਾ ਹੋਇਆ। ਜਦੋਂ ਉਹ ਇੱਕ ਮੋਟਰਸਾਈਕਲ 'ਤੇ ਜਾ ਰਹੇ ਸਨ ਤਾਂ ਇਸ ਦੌਰਾਨ ਅੱਗੇ ਅਵਾਰਾ ਪਸ਼ੂ ਆ ਗਿਆ। ਨਤੀਜੇ ਵੱਜੋਂ ਗੁਰਵਿੰਦਰ ਸਿੰਘ ਨਾਲ ਹਾਦਸਾ ਵਾਪਰਿਆ ਗਿਆ। ਇਸ ਦੌਰਾਨ ਉਨ੍ਹਾਂ ਦੇ ਸਿਰ ਵਿੱਚ ਸੱਟਾਂ ਵੱਜੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸ ਦਈਏ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਸਨ, ਜੋ ਕਿ ਆਪਣੇ ਪਿੰਡ ਤੋਂ ਅੰਮ੍ਰਿਤਸਰ ਰਿਹਾਇਸ਼ ਭਾਈ ਮੰਝ ਸਾਹਿਬ ਰੋਡ ਵਿਖੇ ਆ ਰਹੇ ਸਨ।

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਦਾ ਅਗਲਾ ਸਮਾਂ ਅਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੋ ਮਿਤੀ 01 ਅਗਸਤ 2025 ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ, ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਭੇਜੀ ਜਾਵੇਗੀ।

Related Post