ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

By  Jasmeet Singh March 31st 2023 09:38 PM

ਚੰਡੀਗੜ੍ਹ: ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਇਸ  ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਕੱਤਰ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ ਪ੍ਰਬੋਧ ਕੁਮਾਰ, ਏ.ਆਈ.ਜੀ ਨਵੀਨ ਸੈਣੀ, ਵਿਸ਼ੇਸ਼ ਸਕੱਤਰ ਦੇਵੀ ਦਾਸ ਸ਼ਰਮਾ, ਡੀ.ਸੀ.ਐਫ.ਏ ਅਲੋਕ ਪ੍ਰਭਾਕਰ ਅਤੇ ਸੁਪਰਡੰਟ ਬਲਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Related Post