New Chief Justice of India : ਦੇਸ਼ ਦੇ 53ਵੇਂ ਚੀਫ ਜਸਟਿਸ ਬਣੇ ਸੂਰਿਆ ਕਾਂਤ , ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੁਕਾਈ ਸਹੁੰ

New Chief Justice of India :ਜਸਟਿਸ ਸੂਰਿਆ ਕਾਂਤ ਭਾਰਤ ਦੇ ਨਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ (24 ਨਵੰਬਰ, 2025) ਨੂੰ ਉਨ੍ਹਾਂ ਨੂੰ ਸੀਜੇਆਈ ਵਜੋਂ ਸਹੁੰ ਚੁਕਾਈ। ਉਨ੍ਹਾਂ ਨੂੰ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ, ਭਾਜਪਾ ਪ੍ਰਧਾਨ ਜੇ.ਪੀ. ਨੱਡਾ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਮੌਜੂਦਗੀ ਵਿੱਚ ਸੀਜੇਆਈ ਵਜੋਂ ਸਹੁੰ ਚੁਕਾਈ ਗਈ

By  Shanker Badra November 24th 2025 10:29 AM -- Updated: November 24th 2025 10:34 AM

New Chief Justice of India : ਜਸਟਿਸ ਸੂਰਿਆ ਕਾਂਤ ਭਾਰਤ ਦੇ ਨਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ (24 ਨਵੰਬਰ, 2025) ਨੂੰ ਉਨ੍ਹਾਂ ਨੂੰ ਸੀਜੇਆਈ ਵਜੋਂ ਸਹੁੰ ਚੁਕਾਈ। ਉਨ੍ਹਾਂ ਨੂੰ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ, ਭਾਜਪਾ ਪ੍ਰਧਾਨ ਜੇ.ਪੀ. ਨੱਡਾ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਮੌਜੂਦਗੀ ਵਿੱਚ ਸੀਜੇਆਈ ਵਜੋਂ ਸਹੁੰ ਚੁਕਾਈ ਗਈ।

ਸਹੁੰ ਚੁੱਕਣ ਤੋਂ ਬਾਅਦ CJI ਸੂਰਿਆ ਕਾਂਤ ਨੇ ਰਾਸ਼ਟਰਪਤੀ ਭਵਨ ਵਿਖੇ ਪ੍ਰਧਾਨ ਮੰਤਰੀ ਮੋਦੀ ਅਤੇ ਮੌਜੂਦ ਹੋਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਬਕਾ CJI ਬੀਆਰ ਗਵਈ ਨੂੰ ਜੱਫੀ ਪਾਈ ਅਤੇ ਆਪਣੇ ਮਾਪਿਆਂ ਦੇ ਪੈਰ ਛੂਹੇ। ਬ੍ਰਾਜ਼ੀਲ ਸਮੇਤ ਸੱਤ ਦੇਸ਼ਾਂ ਦੇ ਮੁੱਖ ਜੱਜਾਂ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੇ ਵੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

ਜਾਣਕਾਰੀ ਅਨੁਸਾਰ ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਸੀ ਜਦੋਂ ਇੰਨਾ ਵੱਡਾ ਅੰਤਰਰਾਸ਼ਟਰੀ ਨਿਆਂਇਕ ਵਫ਼ਦ ਕਿਸੇ CJI ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਇਆ ਹੈ। ਭੂਟਾਨ, ਕੀਨੀਆ, ਮਲੇਸ਼ੀਆ, ਮਾਰੀਸ਼ਸ, ਨੇਪਾਲ ਅਤੇ ਸ਼੍ਰੀਲੰਕਾ ਦੇ ਮੁੱਖ ਜੱਜਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਵੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

ਦੱਸ ਦੇਈਏ ਕਿ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦਾ ਸੀਜੇਆਈ ਵਜੋਂ ਕਾਰਜਕਾਲ ਐਤਵਾਰ ,23 ਨਵੰਬਰ, 2025 ਨੂੰ ਖਤਮ ਹੋ ਗਿਆ ਸੀ। ਉਨ੍ਹਾਂ ਨੇ ਸਾਢੇ 6 ਮਹੀਨੇ ਇਸ ਅਹੁਦੇ 'ਤੇ ਕੰਮ ਕੀਤਾ। ਜਸਟਿਸ ਸੂਰਿਆ ਕਾਂਤ ਉਨ੍ਹਾਂ ਦੇ ਉੱਤਰਾਧਿਕਾਰੀ ਹੋਣਗੇ। ਜਸਟਿਸ ਸੂਰਿਆ ਕਾਂਤ ਦਾ ਸੀਜੇਆਈ ਵਜੋਂ ਕਾਰਜਕਾਲ ਲਗਭਗ ਡੇਢ ਸਾਲ ਹੋਵੇਗਾ।  ਜਸਟਿਸ ਸੂਰਿਆ ਕਾਂਤ 9 ਫਰਵਰੀ, 2027 ਨੂੰ ਸੇਵਾਮੁਕਤ ਹੋਣਗੇ ਅਤੇ ਉਨ੍ਹਾਂ ਦਾ ਕਾਰਜਕਾਲ ਲਗਭਗ 14 ਮਹੀਨੇ ਹੋਵੇਗਾ।ਉਹ ਇਸ ਸਮੇਂ 63 ਸਾਲ ਦੇ ਹਨ।


Related Post