Sri Guru Hargobind Sahib Ji : ਕੀਰਤਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਦਿਵਸ

Sri Guru Hargobind Sahib Ji : ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਅੱਜ ਕੀਰਤਪੁਰ ਸਾਹਿਬ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।

By  KRISHAN KUMAR SHARMA March 23rd 2026 11:30 AM

Sri Guru Hargobind Sahib Ji : ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਅੱਜ ਕੀਰਤਪੁਰ ਸਾਹਿਬ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ 

ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਵਿਚਾਰਾ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਵਿਸਥਾਰ ਰੂਪ ਵਿੱਚ ਜਾਣਕਾਰੀ ਦਿੱਤੀ ਉਹਨਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ  ਗਵਾਲੀਅਰ ਦੇ ਕਿਲ੍ਹੇ 52 ਰਾਜਿਆਂ ਨੂੰ ਆਜ਼ਾਦ ਕਰਵਾਇਆ ਗਿਆ ਸੀ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਗਈਆਂ ਸਨ, ਉਹਨਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਆਪਣੇ ਜੀਵਨ ਕਾਲ ਦੌਰਾਨ ਚਾਰ ਜੰਗਾਂ ਲੜੀਆਂ ਅਤੇ ਚਾਰੇ ਜੰਗਾਂ ਚੋਂ ਜਿੱਤ ਪ੍ਰਾਪਤ ਕੀਤੀ ਅਤੇ ਫਿਰ ਗੁਰੂ ਸਾਹਿਬ ਅੰਤਿਮ ਸਮੇਂ ਇਤਿਹਾਸਿਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਨੂੰ ਵਸਾਇਆ ਉਹਨਾਂ ਕਿਹਾ ਕਿ ਇਸੇ ਸਥਾਨ ਤੇ ਗੁਰੂ ਸਾਹਿਬ ਜੀ ਜੋਤੀ ਜੋਤ ਸਮਾਏ ਸਨ। ਉਨਾਂ ਦਾ ਜੋਤੀ ਜੋਤ ਦਿਵਸ ਅੱਜ ਸਮੁੱਚੀ ਸਿੱਖ ਸੰਗਤ ਵੱਲੋਂ ਮਨਾਇਆ ਜਾ ਰਿਹਾ।

Related Post