Rana Balachauria Creamation : ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਵੱਖ-ਵੱਖ ਸ਼ਖਸੀਅਤਾਂ ਨੇ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ
Mohali kabaddi Player Murder Update : ਮੁਹਾਲੀ ਦੇ ਫੇਜ਼ ਦੇ ਸਰਕਾਰੀ ਹਸਪਤਾਲ ’ਚ ਉਸਦਾ ਪੋਸਟਮਾਰਟਮ ਕੀਤਾ ਗਿਆ। ਇਸ ਤੋਂ ਬਾਅਦ ਮ੍ਰਿਤਕ ਦੇਹ ਰਾਣਾ ਦੇ ਜੱਦੀ ਪਿੰਡ ਚਨਕੋਆ ’ਚ ਲਿਆਂਦੀ ਗਈ ਹੈ। ਜਿੱਥੇ ਉਸਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਪਤਨੀ ਸਣੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਸੀ।
Mohali kabaddi Player Murder Update : ਮੁਹਾਲੀ ਦੇ ਸੋਹਾਣਾ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਪ੍ਰਮੋਟਰ ਅਤੇ ਖਿਡਾਰੀ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦਾ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਹਾਲੀ ਦੇ ਫੇਜ਼ ਦੇ ਸਰਕਾਰੀ ਹਸਪਤਾਲ ’ਚ ਉਸਦਾ ਪੋਸਟਮਾਰਟਮ ਕੀਤਾ ਗਿਆ। ਇਸ ਤੋਂ ਬਾਅਦ ਮ੍ਰਿਤਕ ਦੇਹ ਰਾਣਾ ਦੇ ਜੱਦੀ ਪਿੰਡ ਚਨਕੋਆ ’ਚ ਲਿਆਂਦੀ ਗਈ ਹੈ। ਜਿੱਥੇ ਉਸਦਾ ਅੰਤਿਮ ਸਸਕਾਰ ਕੀਤਾ ਗਿਆ। ਰਾਣਾ ਨੂੰ ਉਨ੍ਹਾਂ ਦੇ ਛੋਟੇ ਭਰਾ ਰਣਵਿਜੇ ਨੇ ਚਿਤਾ ਨੂੰ ਮੁੱਖ ਅਗਨੀ ਦਿੱਤੀ। ਇਸ ਦੌਰਾਨ ਪਤਨੀ ਸਣੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਸੀ।
ਦੱਸ ਦਈਏ ਕਿ ਬੀਤੀ ਰਾਤ ਸੋਹਾਣਾ ਦੇ ਸੈਕਟਰ 82 ਦੇ ਮੈਦਾਨ ਵਿੱਚ ਇੱਕ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਮੈਚ ਕੁਮੈਂਟੇਟਰ ਸੇਵਕ ਸ਼ੇਰਗੜ੍ਹ ਨੇ ਕਿਹਾ ਕਿ ਰਾਣਾ ਬਲਾਚੌਰੀਆ ਜਲੰਧਰ ਤੋਂ ਸ਼ਕਰਪੁਰ ਟੀਮ ਦਾ ਮੈਨੇਜਰ ਸੀ। ਉਹ ਟੂਰਨਾਮੈਂਟ ਵਿੱਚ ਦੋ ਟੀਮਾਂ ਲੈ ਕੇ ਆਇਆ ਸੀ। ਸੈਮੀਫਾਈਨਲ ਮੈਚ ਬਰਾਬਰ ਹੋਣ ਤੋਂ ਬਾਅਦ ਉਹ ਮੈਦਾਨ ਛੱਡ ਰਿਹਾ ਸੀ। ਹਮਲਾਵਰ ਸੈਲਫੀ ਲੈਣ ਦੇ ਬਹਾਨੇ ਉਸ ਕੋਲ ਗਿਆ ਅਤੇ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ।
ਮੁਹਾਲੀ ਪੁਲਿਸ ਨੇ ਹਮਲਾਵਰਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਅਤੇ ਕਾਤਲਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਬੰਬੀਹਾ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਤਲ ਦੀ ਜ਼ਿੰਮੇਵਾਰੀ ਲਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲਿਆ ਹੈ। ਹਾਲਾਂਕਿ ਪੀਟੀਸੀ ਨਿਊਜ਼ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।
ਸੋਮਵਾਰ ਰਾਤ ਭਰ, ਪੁਲਿਸ ਨੇ ਸੋਹਾਣਾ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ 'ਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਿੱਥੋਂ ਹਮਲਾਵਰਾਂ ਦੀਆਂ ਗੱਡੀਆਂ ਲੰਘਦੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇੱਕ ਬੋਲੈਰੋ ਗੱਡੀ ਵਿੱਚ ਆਏ ਸਨ। ਹਾਲਾਂਕਿ, ਮੌਕੇ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਮੋਟਰਸਾਈਕਲਾਂ 'ਤੇ ਭੱਜਦੇ ਵੀ ਦੇਖਿਆ।
ਇਹ ਵੀ ਪੜ੍ਹੋ : Mohali ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ, ਕਾਤਲਾਂ ਦੀ ਹੋਈ ਪਛਾਣ