Kabaddi Player ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਚ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਮਰਾਲਾ ਚੌਂਕ ਚ ਲਗਾਇਆ ਧਰਨਾ

Samrala News : ਲੁਧਿਆਣਾ ਦੇ ਸਮਰਾਲਾ ਦੇ ਪਿੰਡ ਮਾਣਕੀ ਦੇ ਮ੍ਰਿਤਕ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਅਤੇ ਪਿੰਡ ਵਾਸੀਆਂ ਵੱਲੋਂ ਮੰਗਾਂ ਨੂੰ ਲੈ ਕੇ ਸਮਰਾਲਾ ਦੇ ਮੇਨ ਚੌਂਕ ਵਿੱਚ ਧਰਨਾ ਲਗਾਇਆ ਗਿਆ ਹੈ। ਪਿੰਡ ਵਾਸੀਆਂ ਤੇ ਪਰਿਵਾਰਿਕ ਮੈਂਬਰਾਂ ਦੀ ਇੱਕੋ ਇੱਕ ਮੰਗ ਹੈ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ ਤਦ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ। ਉਹਨਾਂ ਨੇ ਕਿਹਾ ਕਿ ਕਾਤਿਲਾਂ ਨੂੰ ਜਦੋਂ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ,ਤਦ ਤੱਕ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ

By  Shanker Badra November 5th 2025 02:01 PM

Samrala News : ਲੁਧਿਆਣਾ ਦੇ ਸਮਰਾਲਾ ਦੇ ਪਿੰਡ ਮਾਣਕੀ ਦੇ ਮ੍ਰਿਤਕ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਅਤੇ ਪਿੰਡ ਵਾਸੀਆਂ ਵੱਲੋਂ ਮੰਗਾਂ ਨੂੰ ਲੈ ਕੇ ਸਮਰਾਲਾ ਦੇ ਮੇਨ ਚੌਂਕ ਵਿੱਚ ਧਰਨਾ ਲਗਾਇਆ ਗਿਆ ਹੈ। ਪਿੰਡ ਵਾਸੀਆਂ ਤੇ ਪਰਿਵਾਰਿਕ ਮੈਂਬਰਾਂ ਦੀ ਇੱਕੋ ਇੱਕ ਮੰਗ ਹੈ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ ਤਦ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ। ਉਹਨਾਂ ਨੇ ਕਿਹਾ ਕਿ ਕਾਤਿਲਾਂ ਨੂੰ ਜਦੋਂ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ,ਤਦ ਤੱਕ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਸਮਰਾਲਾ ਦੇ ਮੇਨ ਚੌਂਕ ਵਿੱਚ ਅੱਜ ਪਿੰਡ ਮਾਣਕੀ ਅਤੇ ਗੁਰਵਿੰਦਰ ਸਿੰਘ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਧਰਨਾ ਦਿੱਤਾ ਗਿਆ। ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਇੱਕੋ ਇੱਕ ਮੰਗ ਹੈ ਕਿ ਕਾਤਿਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਓਦੋਂ ਤੱਕ ਗੁਰਵਿੰਦਰ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਦੱਸ ਦੇਈਏ ਕਿ 2 ਦਿਨ ਪਹਿਲਾਂ ਗੁਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਪਿੰਡ ਮਾਣਕੀ ਦੇ ਸੂਏ ਕੋਲ ਰਾਤ ਨੂੰ ਨਗਰ ਕੀਰਤਨ ਦੀ ਸਫਾਈ ਤੋਂ ਬਾਅਦ ਘੁੰਮ ਰਹੇ ਸਨ। ਅਚਾਨਕ 2 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਉਹਨਾਂ ਉੱਤੇ ਹਮਲਾ ਕਰ ਦਿੱਤਾ।  

ਜਿਸ ਵਿੱਚ ਉਹਨਾਂ ਨੇ ਗੁਰਵਿੰਦਰ ਸਿੰਘ ਦੇ ਪੇਟ ਵਿੱਚ ਗੋਲੀ ਮਾਰੀ ਅਤੇ ਧਰਮਪਾਲ ਉਰਫ ਧਰਮੂ ਦੇ ਵੀ ਗੋਲੀ ਲੱਗੀ। ਜਿਸ ਵਿੱਚ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਧਰਮਪਾਲ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਧਰਮਪਾਲ ਦੇ ਬਿਆਨਾਂ 'ਤੇ ਪੁਲਿਸ ਨੇ ਬਾਏ ਨੇਮ ਚਾਰ ਜਾਣਿਆ 'ਤੇ ਪਰਚਾ ਦਰਜ ਕਰ ਲਿਆ। ਅੱਜ ਪਿੰਡ ਵਾਲਿਆਂ ਤੇ ਗੁਰਵਿੰਦਰ ਦੇ ਪਰਿਵਾਰਿਕ ਮੈਂਬਰਾਂ ਨੇ ਸਮਰਾਲਾ ਦੇ ਮੇਨ ਚੌਂਕ ਵਿੱਚ ਧਰਨਾ ਲਗਾ ਦਿੱਤਾ। 

Related Post