ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲ ਮਾਮਲੇ ਚ ਪੁਲਿਸ ਵੱਲੋਂ ਵੱਡੀ ਕਾਰਵਾਈ, ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ

ਪੁਲਿਸ ਦਾ ਕਹਿਣਾ ਹੈ ਕਿ ਉਹ ਸ਼ੁੱਕਰਵਾਰ ਰਾਤ ਨੂੰ ਦੋਸ਼ੀ ਕਰਨ ਡਿਫਾਲਟਰ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਰਨ ਤੋਂ ਬਾਅਦ ਹਸਪਤਾਲ ਲੈ ਜਾ ਰਹੇ ਸਨ। ਇਸ ਦੌਰਾਨ ਉਹ ਹੱਥਕੜੀਆਂ ਤੋੜ ਕੇ ਫਰਾਰ ਹੋ ਗਿਆ।

By  Aarti January 17th 2026 09:40 AM -- Updated: January 17th 2026 10:54 AM

ਮੁਹਾਲੀ ਪੁਲਿਸ ਨੇ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ’ਚ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਪਿੰਡ ਰੁੜਕੀ ਨੇੜੇ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ। ਇਸ ਦੌਰਾਨ ਐਨਕਾਊਂਟਰ ’ਚ ਕਰਨ ਡਿਫਾਲਟਰ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। 

ਪੁਲਿਸ ਦਾ ਕਹਿਣਾ ਹੈ ਕਿ ਉਹ ਸ਼ੁੱਕਰਵਾਰ ਰਾਤ ਨੂੰ ਦੋਸ਼ੀ ਕਰਨ ਡਿਫਾਲਟਰ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਰਨ ਤੋਂ ਬਾਅਦ ਹਸਪਤਾਲ ਲੈ ਜਾ ਰਹੇ ਸਨ। ਇਸ ਦੌਰਾਨ ਉਹ ਹੱਥਕੜੀਆਂ ਤੋੜ ਕੇ ਫਰਾਰ ਹੋ ਗਿਆ।

ਪੁਲਿਸ ਰਾਤ ਭਰ ਉਸਦੀ ਭਾਲ ਕਰਦੀ ਰਹੀ। ਸ਼ਨੀਵਾਰ ਸਵੇਰੇ ਪੁਲਿਸ ਨੂੰ ਉਸਨੂੰ ਲੱਭ ਲਿਆ ਗਿਆ। ਜਦੋਂ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਨੇ ਪੁਲਿਸ ਟੀਮ 'ਤੇ ਹਥਿਆਰ ਨਾਲ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਉਸਨੂੰ ਕਈ ਗੋਲੀਆਂ ਲੱਗੀਆਂ। ਜ਼ਖਮੀ ਹੋਣ ਤੋਂ ਬਾਅਦ, ਉਸਨੂੰ ਪਹਿਲਾਂ ਇੱਕ ਨਿੱਜੀ ਹਸਪਤਾਲ ਅਤੇ ਫਿਰ ਉੱਥੋਂ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

Related Post