Kabaddi promoter ਰਾਣਾ ਬਲਾਚੌਰੀਆ ਨੂੰ ਮਾਰਨ ਵਾਲੇ ਸ਼ੂਟਰਾਂ ਦੀਆਂ ਫੋਟੋਆਂ ਆਈਆਂ ਸਾਹਮਣੇ , ਪੂਰੀ ਪਲਾਨਿੰਗ ਨਾਲ ਹੋਇਆ ਕਤਲ
Kabaddi promoter killing : ਮੋਹਾਲੀ 'ਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਨੂੰ ਮਾਰਨ ਵਾਲੇ ਦੋ ਸ਼ੂਟਰਾਂ ਦੀਆਂ ਫੋਟੋਆਂ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਆਦਿਤਿਆ ਕਪੂਰ ਅਤੇ ਕਰਨ ਪਾਠਕ ਸ਼ਾਮਲ ਹਨ, ਜਿਨ੍ਹਾਂ ਨੇ ਪੂਰੀ ਯੋਜਨਾਬੰਦੀ ਨਾਲ ਕਤਲ ਨੂੰ ਅੰਜਾਮ ਦਿੱਤਾ। ਇਸ ਵਿੱਚ ਸਿਰਫ਼ ਇਹ ਸ਼ੂਟਰ ਹੀ ਸ਼ਾਮਲ ਨਹੀਂ ਸਨ, ਸਗੋਂ ਟੂਰਨਾਮੈਂਟ ਤੋਂ ਰਾਣਾ ਬਾਰੇ ਪਲ -ਪਲ ਦੀ ਰੇਕੀ ਅਤੇ ਮੁਖਬਰੀ ਕਰਨ ਵਾਲੇ ਹੋਰ ਲੋਕ ਵੀ ਸ਼ਾਮਲ ਹਨ।

ਮੋਹਾਲੀ ਪੁਲਿਸ ਦੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਕਿਸ ਤਰ੍ਹਾਂ ਨਾਲ ਟੂਰਨਾਮੈਂਟ ਵਿੱਚ ਪੁਲਿਸ ਦੀ ਸੁਰੱਖਿਆ ਹੋਣ ਦੇ ਬਾਵਜੂਦ ਕਤਲ ਨੂੰ ਪੂਰੀ ਯੋਜਨਾਬੰਦੀ ਨਾਲ ਅੰਜ਼ਾਮ ਦਿੱਤਾ ਗਿਆ। ਹਾਲਾਂਕਿ ਪੁਲਿਸ ਨੂੰ ਸਿਰਫ ਦੋ ਸ਼ੂਟਰਾਂ ਦੇ ਨਾਮ ਮਿਲੇ ਹਨ, ਉਨ੍ਹਾਂ ਨੂੰ ਤੀਜੇ ਸਾਥੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ। ਹਾਲਾਂਕਿ, ਪੁਲਿਸ ਵੱਲੋਂ ਜਾਂਚ ਅਜੇ ਵੀ ਜਾਰੀ ਹੈ।
ਰਾਣਾ ਬਲਾਚੌਰੀਆ ਦੇ ਕਰੀਬੀ ਲੋਕਾਂ ਅਨੁਸਾਰ ਰਾਣਾ ਨੂੰ ਕਬੱਡੀ ਨੂੰ ਲੈ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਸਦੀ ਟੀਮ ਬਹੁਤ ਮਜ਼ਬੂਤ ਸੀ। ਉਸਦੀ ਟੀਮ ਨੂੰ ਟੂਰਨਾਮੈਂਟ ਵਿੱਚ ਖੇਡਣ ਤੋਂ ਰੋਕਣ ਲਈ ਕਿਹਾ ਜਾ ਰਿਹਾ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਧਮਕੀਆਂ ਸਿੱਧੇ ਬਲਾਚੌਰੀਆ ਨੂੰ ਨਹੀਂ, ਸਗੋਂ ਉਸਦੀ ਟੀਮ ਅਤੇ ਨਜ਼ਦੀਕੀ ਸਾਥੀਆਂ ਰਾਹੀਂ ਦਿੱਤੀਆਂ ਗਈਆਂ ਸਨ।
ਰਾਣਾ ਨੂੰ ਮਾਰਨ ਵਾਲੇ ਸ਼ੂਟਰ ਕੌਣ ਹਨ ?
ਐਸਐਸਪੀ ਹਰਮਨਦੀਪ ਹੰਸ ਦੇ ਅਨੁਸਾਰ ਇਨ੍ਹਾਂ ਸ਼ੂਟਰਾਂ ਆਦਿਤਿਆ ਕਪੂਰ ਉਰਫ਼ ਮੱਖਣ ਅਤੇ ਕਰਨ ਪਾਠਕ ਨੇ ਬਲਾਚੌਰੀਆ ਨੂੰ ਗੋਲੀਆਂ ਮਾਰੀਆਂ ਅਤੇ ਉਨ੍ਹਾਂ ਦੇ ਨਾਲ ਇੱਕ ਹੋਰ ਸ਼ੂਟਰ ਵੀ ਸੀ। ਆਦਿਤਿਆ ਅਤੇ ਕਰਨ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਆਦਿਤਿਆ ਵਿਰੁੱਧ 13 ਅਤੇ ਕਰਨ ਵਿਰੁੱਧ ਦੋ ਐਫਆਈਆਰ ਦਰਜ ਹਨ। ਉਨ੍ਹਾਂ ਦੇ ਪੂਰੇ ਅਪਰਾਧਿਕ ਰਿਕਾਰਡ ਕੱਢੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਦੋਵੇਂ ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਅਤੇ ਡੌਨੀ ਬਾਲ ਨਾਲ ਜੁੜੇ ਹੋਏ ਹਨ।
ਬੰਬੀਹਾ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਦਾਅਵਾ ਕੀਤਾ ਕਿ ਰਾਣਾ ਬਲਾਚੌਰੀਆ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਪਨਾਹ ਦਿੱਤੀ ਸੀ ਅਤੇ ਉਨ੍ਹਾਂ ਦੀ ਮਦਦ ਕੀਤੀ ਸੀ। ਇਸ ਲਈ ਉਸਨੂੰ ਮਾਰਨਾ ਮੂਸੇਵਾਲਾ ਦੇ ਕਤਲ ਦਾ ਬਦਲਾ ਲਿਆ ਗਿਆ ਸੀ। ਉਨ੍ਹਾਂ ਨੇ ਰਾਣਾ ਨੂੰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਦੱਸਿਆ।