Kamal Kaur bhabi : ਲੁਧਿਆਣਾ ਦੀ ਰਹਿਣ ਵਾਲੀ ਸੀ ਕਮਲ ਕੌਰ ਭਾਬੀ ,ਜਾਣੋਂ ਘਰੋਂ ਕੀ ਕਹਿ ਕੇ ਨਿਕਲੀ ਸੀ ,ਪਰਿਵਾਰ ਨੇ ਦੱਸੀ ਪੂਰੀ ਗੱਲ

Kamal Kaur bhabi : ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

By  Shanker Badra June 12th 2025 01:17 PM -- Updated: June 12th 2025 01:22 PM

Kamal Kaur bhabi : ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇੰਸਟਾਗ੍ਰਾਮ 'ਤੇ ਬਣਾਉਂਦੀ ਸੀ ਅਸ਼ਲੀਲ ਰੀਲਾਂ  

ਕਮਲ ਕੌਰ ਲੁਧਿਆਣਾ ਦੀ ਰਹਿਣ ਵਾਲੀ ਸੀ। ਕਮਲ ਕੌਰ ਅਕਸਰ ਹੀ ਆਪਣੀ ਵੀਡੀਓਜ ਨੂੰ ਲੈ ਕੇ ਚਰਚਾ ਦੇ ਵਿੱਚ ਰਹਿੰਦੀ ਸੀ ਅਤੇ ਸੋਸ਼ਲ ਮੀਡੀਆ 'ਤੇ ਉਹ ਕਾਫੀ ਵੀਡੀਓਜ਼ ਪਾਉਂਦੀ ਸੀ ਅਤੇ ਕਾਫੀ ਐਕਟਿਵ ਸੀ। ਉਹ ਅਕਸਰ ਇੰਸਟਾਗ੍ਰਾਮ 'ਤੇ ਅਸ਼ਲੀਲ ਰੀਲਾਂ ਬਣਾਉਂਦੀ ਸੀ। ਉਸ ਦੇ ਇੰਸਟਾਗ੍ਰਾਮ 'ਤੇ 3.86 ਲੱਖ ਫਾਲੋਅਰਜ਼ ਹਨ। 7 ਮਹੀਨੇ ਪਹਿਲਾਂ ਅੱਤਵਾਦੀ ਅਰਸ਼ ਡੱਲਾ ਨੇ ਵੀ ਅਸ਼ਲੀਲ ਸਮੱਗਰੀ ਨੂੰ ਲੈ ਕੇ ਕਮਲ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਕਮਲ ਕੌਰ ਦੇ ਪਿਤਾ ਦੀ ਮੌਤ ਲਗਭਗ ਡੇਢ ਸਾਲ ਪਹਿਲਾਂ ਹੋਈ ਸੀ। ਉਹ ਆਪਣੀ ਮਾਂ ਨਾਲ ਲੁਧਿਆਣਾ ਦੇ ਸ਼ਿਮਲਾਪੁਰੀ ਵਿੱਚ ਰਹਿੰਦੀ ਸੀ। ਉਸ ਦੇ ਪਰਿਵਾਰ ਵਿੱਚ ਮਾਤਾ -ਪਿਤਾ ਦੇ ਇਲਾਵਾ 2 ਭਰਾ ਅਤੇ ਤਿੰਨ ਭੈਣਾਂ ਸਨ, ਜਿਨਾਂ ਵਿੱਚੋਂ ਇੱਕ ਭੈਣ ਦਾ ਵਿਆਹ ਹੋਇਆ ਹੈ, ਜਦੋਂ ਕਿ ਬਾਕੀ 2 ਅਜੇ ਨਹੀਂ ਵਿਆਈਆਂ ਸਨ। ਇਹਨਾਂ ਵਿੱਚੋਂ ਇੱਕ ਕਮਲ ਕੌਰ ਸੀ. ਜਿਸ ਦੀ ਹੁਣ ਮੌਤ ਹੋ ਚੁੱਕੀ ਹੈ।

ਉਸਦੀ ਭੈਣ ਨੀਤੂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਸਾਨੂੰ ਰਾਤ ਨੂੰ ਹੀ ਫੋਨ ਆਇਆ ਸੀ ,ਉਸ ਦੀ ਲਾਸ਼ ਮਿਲੀ ਹੈ। ਉਹਨਾਂ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਇਹ ਕਿਉਂ ਅਤੇ ਕਿਸ ਨੇ ਕੀਤਾ ਹੈ। ਉਹਨਾਂ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਰਿਵਾਰ ਵਿੱਚ ਬੜਾ ਦੁੱਖ ਹੈ। ਉਹ ਇੱਕ ਆਮ ਘਰ ਤੋਂ ਸੀ ਅਤੇ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਸੀ। ਉਹਨਾਂ ਕਿਹਾ ਕਿ ਸਾਨੂੰ ਕੋਈ ਫੋਨ ਰਾਹੀਂ ਹੀ ਜਾਣਕਾਰੀ ਮਿਲੀ ਹੈ। ਉਹਨਾਂ ਕਿਹਾ ਕਿ ਇੱਕ ਭੈਣ ਦਾ ਵਿਆਹ ਹੋਇਆ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਪੁਲਿਸ ਨੂੰ ਡੁੰਘਾਈ ਦੇ ਨਾਲ ਜਾਂਚ ਕਰਨੀ ਚਾਹੀਦੀ ਹੈ। 

ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਕਾਰ ਮੰਗਲਵਾਰ ਤੋਂ ਇੱਥੇ ਖੜੀ ਸੀ। ਇਸ ਵਿੱਚ ਇੱਕ ਔਰਤ ਦੀ ਲਾਸ਼ ਮਿਲੀ ਹੈ। ਉਨ੍ਹਾਂ ਦੀ ਟੀਮ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਅਜਿਹਾ ਲੱਗਦਾ ਹੈ ਕਿ ਕਤਲ ਕਿਤੇ ਹੋਰ ਕੀਤਾ ਗਿਆ ਸੀ ਤੇ ਲਾਸ਼ ਨੂੰ ਇੱਥੇ ਲਿਆ ਕੇ ਛੱਡ ਦਿੱਤਾ ਗਿਆ ਸੀ। ਬਾਕੀ ਸਥਿਤੀ ਪੋਸਟਮਾਰਟਮ ਤੋਂ ਬਾਅਦ ਸਪੱਸ਼ਟ ਹੋ ਜਾਵੇਗੀ।

 ਕਮਲ ਕੌਰ 9 ਤਰੀਕ ਨੂੰ ਆਪਣੀ ਮਾਤਾ ਨੂੰ ਇਹ ਕਹਿ ਕੇ ਆਈ ਸੀ ਕਿ ਉਹ ਬਠਿੰਡਾ ਵਿਖੇ ਕਿਸੇ ਪ੍ਰਮੋਸ਼ਨ ਲਈ ਜਾ ਰਹੀ ਹੈ ਪਰ ਉਸ ਤੋਂ ਬਾਅਦ ਇਸ ਦੇ ਪਰਿਵਾਰ ਦਾ ਇਸ ਨਾਲ ਕੋਈ ਸੰਪਰਕ ਨਹੀਂ ਹੋਇਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਹਿਲੀ ਜਾਂਚ ਦੌਰਾਨ ਕਮਲ ਕੌਰ ਦਾ ਕਤਲ ਕੀਤਾ ਜਾਪਦਾ ਹੈ। ਜਿਸ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਕਥਿਤ ਆਰੋਪੀਆਂ ਨੂੰ ਕਾਬੂ ਕਰ ਲਿਆ ਜਾਵੇਗਾ।


Related Post