ਕਪੂਰਥਲਾ ਚ ਬੇਕਾਬੂ ਹੋ ਕੇ ਧੋਬੀਘਾਟ ਚ ਵੜੀ ਕਾਰ, ਬਜ਼ੁਰਗ ਦੀ ਮੌਤ, 3 ਜ਼ਖ਼ਮੀ

Kapurthala Car Accident : ਕਪੂਰਥਲਾ-ਅੰਮ੍ਰਿਤਸਰ ਰੋਡ 'ਤੇ ਇਕ ਸੜਕ ਹਾਦਸਾ ਵਾਪਰਿਆ ਹੈ, ਜਿਸ 'ਚ ਇੱਕ ਕਾਰ 'ਚ ਸਵਾਰ ਚਾਰ ਵਿਅਕਤੀਆਂ ਵਿਚੋਂ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 3 ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

By  KRISHAN KUMAR SHARMA June 14th 2024 07:37 PM

Kapurthala Car Accident : ਕਪੂਰਥਲਾ-ਅੰਮ੍ਰਿਤਸਰ ਰੋਡ 'ਤੇ ਇਕ ਸੜਕ ਹਾਦਸਾ ਵਾਪਰਿਆ ਹੈ, ਜਿਸ 'ਚ ਇੱਕ ਕਾਰ 'ਚ ਸਵਾਰ ਚਾਰ ਵਿਅਕਤੀਆਂ ਵਿਚੋਂ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 3 ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਕਾਰ ਸਵਾਰ ਵਿਅਕਤੀ ਇਕ ਧਾਰਮਿਕ ਮੇਲੇ ਤੋਂ ਵਾਪਸ ਜਾ ਰਹੇ ਸਨ ਅਤੇ ਬਾਬਾ ਬਕਾਲਾ ਦੇ ਪਿੰਡ ਦੂਲੋ ਨਾਗਲ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਕਾਰ ਕਪੂਰਥਲਾ-ਅੰਮ੍ਰਿਤਸਰ ਰੋਡ 'ਤੇ ਸਥਿਤ ਧੋਬੀ ਘਾਟ 'ਤੇ ਅਚਾਨਕ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਘਾਟ 'ਚ ਜਾ ਵੜੀ।

ਨਤੀਜੇ ਵੱਜੋਂ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਇਸ 'ਚ ਸਵਾਰ ਦੋ ਔਰਤਾਂ ਅਤੇ ਦੋ ਮਰਦ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਥੇ ਹਸਪਤਾਲ ਵਿੱਚ ਇਲਾਜ ਦੌਰਾਨ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਬਾਕੀਆਂ ਨੂੰ ਇਲਾਜ ਲਈ ਜਲੰਧਰ ਰੈਫਰ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related Post