Kapurthala News : ਵਿਸਾਖੀ ਮੌਕੇ ਬਿਆਸ ਦਰਿਆ ਵਿੱਚ ਡੁੱਬਣ ਨਾਲ ਚਾਚੇ-ਭਤੀਜੇ ਦੀ ਮੌਤ

ਇਸ ਦੌਰਾਨ ਐਨਡੀਆਰਐਫ ਅਤੇ ਗੋਤਾਂਖੋਰਾਂ ਦੀਆਂ ਟੀਮਾਂ ਦੀ ਮਦਦ ਨਾਲ ਸਾਢੇ ਤਿੰਨ ਘੰਟੇ ਦੀ ਮਸ਼ੱਕਤ ਮਿਹਨਤ ਕਰਨ ਤੋਂ ਬਾਅਦ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

By  Aarti April 15th 2026 09:27 AM

ਵਿਸਾਖੀ ਦੇ ਪਵਿੱਤਰ ਮੌਕੇ ਤੇ ਬਿਆਸ ਦਰਿਆ ਵਿੱਚ ਨਹਾਉਣ ਗਏ ਚਾਚੇ-ਭਤੀਜੇ ਦੀ ਡੁੱਬ ਜਾਣ ਕਾਰਨ ਦੁਖਦਾਈ ਮੌਤ ਹੋਈ ਹੈ ਮੌਕੇ ਤੇ ਪੁੱਜੇ ਥਾਣਾ ਢਿਲਵਾਂ ਮੁੱਖੀ ਦਲਵਿੰਦਰਬੀਰ ਸਿੰਘ ਨੇ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਇਤਲਾਹ ਮਿਲੀ ਕਿ ਬੁਤਾਲਾ ਤੇ ਚੱਕੋਕੀ ਮੰਡ ਵਿਚਕਾਰ  ਦਰਿਆ ਚ ਨਹਾਉਣ ਸਮੇਂ ਦੋ ਨੌਜਵਾਨ ਡੁੱਬ ਗਏ ਹਨ।

ਇਸ ਦੌਰਾਨ ਐਨਡੀਆਰਐਫ ਅਤੇ ਗੋਤਾਂਖੋਰਾਂ ਦੀਆਂ ਟੀਮਾਂ ਦੀ ਮਦਦ ਨਾਲ ਸਾਢੇ ਤਿੰਨ ਘੰਟੇ ਦੀ ਮਸ਼ੱਕਤ ਮਿਹਨਤ ਕਰਨ ਤੋਂ ਬਾਅਦ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਦੀ ਪਛਾਣ ਰਮਨਦੀਪ ਸਿੰਘ( 22)  ਪੁੱਤਰ ਬੂਟਾ ਸਿੰਘ ਅਤੇ ਗੁਰਦੇਵ ਸਿੰਘ (30) ਪੁੱਤਰ ਤਰਸੇਮ ਸਿੰਘ ਵਾਸੀ ਬੁਤਾਲਾ ਵਜੋਂ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾ ਨੂੰ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਤਿਉਹਾਰਾਂ ਮੌਕੇ ਦਰਿਆ ਵਿੱਚ ਨਹਾਉਣ ਤੋਂ ਗੁਰੇਜ਼ ਕਰਨ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।ਇਸ ਹਾਦਸੇ ਨਾਲ ਪਿੰਡ ਅਤੇ ਇਲਾਕੇ ਵਿੱਚ ਗਹਿਰਾ ਦੁੱਖ ਅਤੇ ਸ਼ੋਕ ਪਸਰ ਗਿਆ ਹੈ।

ਇਹ ਵੀ ਪੜ੍ਹੋ  : ਸ੍ਰੀ ਫਤਿਹਗੜ੍ਹ ਸਾਹਿਬ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ


Related Post