Gurdwara Sri Bibeksar Sahib : ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ’ਚ ਪੱਥਰ ਲਗਾਉਣ ਦੀ ਕਾਰਸੇਵਾ ਆਰੰਭ

Gurdwara Sri Bibeksar Sahib : ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ (SGPC) ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

By  KRISHAN KUMAR SHARMA April 28th 2025 03:36 PM -- Updated: April 28th 2025 03:38 PM

Gurdwara Sri Bibeksar Sahib : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ਦੇ ਪੱਥਰ ਦੀ ਕਾਰਸੇਵਾ ਅੱਜ ਪੰਥਕ ਪ੍ਰੰਪਰਾਵਾਂ ਅਨੁਸਾਰ ਆਰੰਭ ਕੀਤੀ ਗਈ। ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ (SGPC) ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਕਾਰਸੇਵਾ ਦੀ ਆਰੰਭਤਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਦੱਸਿਆ ਕਿ ਇਸ ਪਾਵਨ ਇਤਿਹਾਸਕ ਅਸਥਾਨ ਦੀਆਂ ਪਰਕਰਮਾਂ ’ਚ ਲੱਗਾ ਪੱਥਰ ਕਾਫ਼ੀ ਪੁਰਾਣਾ ਤੇ ਬਦਲਣ ਯੋਗ ਹੋਣ ਕਾਰਨ ਇਸ ਦੀ ਸੇਵਾ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਜ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਭਲਾਈ ਟਰੱਸਟ ਵਾਲਿਆਂ ਨੂੰ ਸੌਂਪਿਆਂ ਗਿਆ ਹੈ, ਜਿਸ ਦੀ ਅੱਜ ਆਰੰਭਤਾ ਹੋਈ ਹੈ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸੇਵਾ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕੌਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਅਮਨਦੀਪ ਸਿੰਘ ਭਲਾਈ ਕੇਂਦਰ ਵਾਲੇ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚਲਤ ਕਰਨ ਦੇ ਨਾਲ-ਨਾਲ ਸੰਗਤ ਤੇ ਪੰਗਤ ਦਾ ਸਿਧਾਂਤ ਦਿੱਤਾ, ਜੋ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਅੰਗਦ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦਿਆਂ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਅਪਣਾਈਏ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਬਣ ਕੇ ਕੌਮ ਦੀ ਚੜ੍ਹਦੀ ਕਲਾ ਵਾਸਤੇ ਹਿੱਸਾ ਪਾਈਏ।

Related Post