Sri Kartarpur Sahib: ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਖੁਸ਼ਖਬਰੀ !

ਮੀਂਹ ਕਾਰਨ 20 ਜੁਲਾਈ ਤੋਂ ਰੋਕੀ ਗਈ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਮੰਗਲਵਾਰ ਤੋਂ ਮੁੜ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਹਾਲਾਤਾਂ ਦੇ ਨਿਰੀਖਣ ਤੋਂ ਬਾਅਦ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।

By  Aarti July 25th 2023 01:21 PM

Sri Kartarpur Sahib: ਮੀਂਹ ਕਾਰਨ 20 ਜੁਲਾਈ ਤੋਂ ਰੋਕੀ ਗਈ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਮੰਗਲਵਾਰ ਤੋਂ ਮੁੜ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਹਾਲਾਤਾਂ ਦੇ ਨਿਰੀਖਣ ਤੋਂ ਬਾਅਦ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਜਿਸ ਤੋਂ ਬਾਅਦ ਸੰਗਤ ਪਹਿਲਾਂ ਵਾਂਗ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। 

ਸ਼ਰਧਾਲੂਆਂ ਨੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ 

ਦੂਜੇ ਪਾਸੇ ਯਾਤਰਾ ਦੇ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਸ਼ਰਧਾਲੂਆਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਤਕਰੀਬਨ 5 ਦਿਨਾਂ ਬਾਅਦ ਯਾਤਰਾਂ ਨੂੰ ਸ਼ੁਰੂ ਕੀਤਾ ਗਿਆ ਹੈ। 

ਇਸ ਕਾਰਨ ਰੋਕੀ ਗਈ ਸੀ ਯਾਤਰਾ 

ਪਿਛਲੇ ਦਿਨੀਂ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਹੋਈ ਭਾਰੀ ਬਰਸਾਤ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ ਅਤੇ 20 ਜੁਲਾਈ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਸੜਕ ਟੁੱਟ ਗਈ ਸੀ। ਇਸ ਤੋਂ ਬਾਅਦ ਲੈਂਡ ਪੋਰਟ ਅਥਾਰਟੀ ਦੀ ਸਲਾਹ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਸੀ। 

ਇਹ ਵੀ ਪੜ੍ਹੋ: Punjab Per Capita Income: ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ’ਚ ਪੰਜਾਬ ਪਛੜਿਆ, ਜਾਣੋ ਹੋਰ ਸੂਬਿਆਂ ਦਾ ਹਾਲ

Related Post