PTC News
Search
🔍 Search

Arvind Kejriwal threat : ਕੇਜਰੀਵਾਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੇ ਮਿਲੀ ਧਮਕੀ

7 ਕਰੋੜ ਰੁਪਏ ਦੀ ਫਿਰੌਤੀ ਮੰਗੀ

By  Jaswinder Kaur November 12th 2026 12:32 PM

Arvind Kejriwal threat : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। 

ਦੋਸ਼ੀ ਨੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਦੇ ਹੋਏ, ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਕਰਕੇ ਵਟਸਐਪ ਸੁਨੇਹੇ ਭੇਜੇ। ਉਸਨੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਧਮਕੀ ਦਿੱਤੀ ਕਿ ਜੇਕਰ ਉਹ 7 ਕਰੋੜ ਰੁਪਏ ਨਹੀਂ ਦਿੰਦੇ ਤਾਂ ਉਹ ਉਨ੍ਹਾਂ ਨੂੰ ਜਾਨੋਂ ਮਾਰ ਦੇਣਗੇ। ਸ਼ਿਕਾਇਤ ਦੇ ਆਧਾਰ 'ਤੇ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 

Road Accident in Nepal : ਯਾਤਰੀਆਂ ਨਾਲ ਭਰੀ ਇਲੈਕਟ੍ਰਿਕ ਵੈਨ 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ, 10 ਦੀ ਮੌਤ, ਕਈ ਜ਼ਖਮੀ

ਵਿਧਾਇਕ ਜਰਨੈਲ ਸਿੰਘ ਨੇ 6 ਨਵੰਬਰ ਨੂੰ ਮੋਹਾਲੀ ਦੇ ਐਸਐਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ 'ਤੇ ਇੱਕ ਕਾਲ ਆਈ ਅਤੇ ਵਟਸਐਪ 'ਤੇ ਇੱਕ ਧਮਕੀ ਭਰਿਆ ਸੁਨੇਹਾ ਆਇਆ। ਮੁਲਜ਼ਮ ਦਾ ਪ੍ਰੋਫਾਈਲ ਨਾਮ ਵਟਸਐਪ 'ਤੇ "H" ਵਜੋਂ ਦਿਖਾਈ ਦੇ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਨੇ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਤੋਂ ਸੱਤ ਕਰੋੜ ਰੁਪਏ ਦੇਣ ਲਈ ਕਹਿ ਦਿਓ, ਨਹੀਂ ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧੀ ਨੂੰ ਮਾਰ ਦਿੱਤਾ ਜਾਵੇਗਾ। 

ਸ਼ਿਕਾਇਤਕਰਤਾ ਦੇ ਅਨੁਸਾਰ ਮੁਲਜ਼ਮ ਨੇ ਉਸੇ ਮੋਬਾਈਲ ਨੰਬਰ ਤੋਂ ਇੱਕ ਲਿਖਤੀ ਸੁਨੇਹਾ ਭੇਜਿਆ, ਜਿਸ ਵਿੱਚ ਸੱਤ ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਕਤਲ ਦੀ ਧਮਕੀ ਦੁਹਰਾਈ ਗਈ। ਵਿਧਾਇਕ ਨੇ ਸ਼ਿਕਾਇਤ ਵਿੱਚ ਕਿਹਾ ਕਿ ਮੁਲਜ਼ਮ ਨੇ ਕੇਜਰੀਵਾਲ ਨੂੰ ਫਿਰੌਤੀ ਦੀ ਮੰਗ ਅਤੇ ਧਮਕੀਆਂ ਦੇਣ ਲਈ ਜਨਤਕ ਪ੍ਰਤੀਨਿਧੀ ਵਜੋਂ ਆਪਣੇ ਅਹੁਦੇ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਸ ਨੂੰ ਇੱਕ ਗੰਭੀਰ ਅਪਰਾਧਿਕ ਮਾਮਲਾ ਦੱਸਿਆ ਅਤੇ ਮੁਲਜ਼ਮ ਅਤੇ ਉਸਦੇ ਸਾਥੀਆਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 308(4), 351(2), 351(3), 351(4), 111(2) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਡੀ ਦੇ ਤਹਿਤ ਅਪਰਾਧ ਪਾਏ ਗਏ। ਇਸ ਮਾਮਲੇ ਵਿੱਚ ਇੱਕ ਮੋਬਾਈਲ ਨੰਬਰ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਸੁਨੀਲ ਕੁਮਾਰ ਨੂੰ ਜਾਂਚ ਸੌਂਪੀ ਗਈ ਹੈ। 

ਵਿਧਾਇਕ ਨੇ ਪੁਲਿਸ ਨੂੰ ਦੋਸ਼ੀ ਦੇ ਮੋਬਾਈਲ ਨੰਬਰ ਦੇ ਕਾਲ ਡਿਟੇਲ ਰਿਕਾਰਡ (ਸੀਡੀਆਰ), ਆਈਪੀ ਲੌਗ ਅਤੇ ਮੋਬਾਈਲ ਲੋਕੇਸ਼ਨ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੁਲਿਸ ਨੂੰ ਦੋਸ਼ੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਧਮਕੀਆਂ ਦੇ ਮੱਦੇਨਜ਼ਰ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਬੰਧਤ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਦੀ ਵੀ ਅਪੀਲ ਕੀਤੀ ਹੈ। ਸ਼ਿਕਾਇਤ ਦੇ ਨਾਲ ਵਟਸਐਪ ਸੁਨੇਹੇ ਦਾ ਸਕ੍ਰੀਨਸ਼ਾਟ ਵੀ ਪੁਲਿਸ ਨੂੰ ਸੌਂਪਿਆ ਗਿਆ ਹੈ।

Related Post