Luv Kush Mata Janaki Temple : ਅੰਮ੍ਰਿਤਸਰ ’ਚ ਲਵ-ਕੁਸ਼ ਤੇ ਮਾਤਾ ਜਾਨਕੀ ਦੇ ਨਾਂ ਤੇ ਬਣੇਗਾ ਸ਼ਾਨਦਾਰ ਮੰਦਿਰ
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 29 ਜੂਨ ਨੂੰ ਸਿੱਖ ਵਿਧਾਇਕਾਂ ਅਤੇ ਪੰਜਾਬ ਕੈਬਨਿਟ ਨੂੰ ਤਲਬ ਕੀਤੇ ਜਾਣ ਦੇ ਮਾਮਲੇ 'ਤੇ ਕਿਹਾ ਕਿ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।
Luv Kush Mata Janaki Temple : ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਕਈ ਅਹਿਮ ਐਲਾਨ ਅਤੇ ਮੌਜੂਦਾ ਮੁੱਦਿਆਂ 'ਤੇ ਆਪਣਾ ਪੱਖ ਰੱਖਿਆ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਇੱਕ ਬਹੁਤ ਹੀ ਖਾਸ ਅਤੇ ਅਹਿਮ ਐਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਲਵ-ਕੁਸ਼ ਅਤੇ ਮਾਤਾ ਜਾਨਕੀ ਦੇ ਨਾਂ 'ਤੇ ਇੱਕ ਸੁੰਦਰ ਮੰਦਿਰ ਦਾ ਨਿਰਮਾਣ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਮਾਨਤਾ ਹੈ ਕਿ ਲਵ-ਕੁਸ਼ ਦਾ ਜਨਮ ਇਸ ਧਰਤੀ 'ਤੇ ਹੋਇਆ ਸੀ ਅਤੇ ਅੰਮ੍ਰਿਤਸਰ ਹਰ ਧਰਮ ਲਈ ਬਹੁਤ ਪਵਿੱਤਰ ਸਥਾਨ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 29 ਜੂਨ ਨੂੰ ਸਿੱਖ ਵਿਧਾਇਕਾਂ ਅਤੇ ਪੰਜਾਬ ਕੈਬਨਿਟ ਨੂੰ ਤਲਬ ਕੀਤੇ ਜਾਣ ਦੇ ਮਾਮਲੇ 'ਤੇ ਕਿਹਾ ਕਿ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਹਿਲਾਂ ਬੁਲਾਇਆ ਗਿਆ ਸੀ ਤਾਂ ਉਹ ਰਾਸ਼ਟਰਪਤੀ ਦਾ ਪ੍ਰੋਗਰਾਮ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਨ ਅਤੇ ਆਪਣਾ ਪੱਖ ਰੱਖਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਵੀਡੀਓ ਮਾਮਲੇ ਵਿੱਚ ਉਹ ਆਪਣਾ ਲਿਖਤੀ ਪੱਖ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਦੀ ਸੋਚ ਵੀ ਨਹੀਂ ਸਕਦੇ।
ਉਨ੍ਹਾਂ ਇਲਜ਼ਾਮ ਲਾਇਆ ਕਿ ਇਸ ਮਾਮਲੇ ਨੂੰ ਧਾਰਮਿਕ ਰੰਗ ਦੇ ਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਕੇਜਰੀਵਾਲ ਨੇ ਰਾਮ ਮੰਦਰ ਚੋਰੀ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਲਿਸ ਨੇ ਛੋਟੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦਾ ਰਿਮਾਂਡ ਤੱਕ ਨਹੀਂ ਲਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਸਾਹਮਣੇ ਆ ਸਕੇ ਕਿ ਚੋਰੀ ਕੀਤਾ ਗਿਆ ਪੈਸਾ ਆਖ਼ਿਰ ਕਿੱਥੇ ਗਿਆ।