Khalistan Flag: ਲਹਿਰਾ ਮੁਹੱਬਤ ਦੀ ਰੇਲਵੇ ਲਾਈਨ ਤੇ ਲੱਗੇ ਖਾਲਿਸਤਾਨ ਦੇ ਝੰਡੇ

ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਬੈਨਰ ਅਤੇ ਪੋਸਟਰ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਅਜਿਹਾ ਹੀ ਮਾਮਲਾ ਲਹਿਰਾ ਮੁਹੱਬਤ 'ਚ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲਹਿਰਾ ਮੁਹੱਬਤ ਦੇ ਥਰਮਲ ਪਲਾਂਟ ਨੂੰ ਜਾਂਦੀ ਰੇਲਵੇ ਲਾਈਨ ਤੇ ਖਾਲਿਸਤਾਨ ਦੇ ਝੰਡੇ ਲਗਾਏ ਗਏ ਹਨ।

By  Ramandeep Kaur March 14th 2023 10:33 AM

ਅੰਮ੍ਰਿਤਸਰ : ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਬੈਨਰ ਅਤੇ ਪੋਸਟਰ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਅਜਿਹਾ ਹੀ ਮਾਮਲਾ ਲਹਿਰਾ ਮੁਹੱਬਤ 'ਚ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲਹਿਰਾ ਮੁਹੱਬਤ ਦੇ ਥਰਮਲ ਪਲਾਂਟ ਨੂੰ ਜਾਂਦੀ ਰੇਲਵੇ ਲਾਈਨ ਤੇ ਖਾਲਿਸਤਾਨ ਦੇ ਝੰਡੇ ਲਗਾਏ ਗਏ ਹਨ।

ਮਾਮਲੇ ਦੀ ਰੇਲਵੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਪਰ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਤੇ ਵੀ ਸਵਾਲ ਉਠ ਰਹੇ ਹਨ, ਨਾਲ ਹੀ ਇਸ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਖਾਲਿਸਤਾਨ ਦੇ ਝੰਡੇ ਲਗਾਉਣ ਵਾਲਿਆਂ ਵੱਲੋਂ ਰੇਲਵੇ ਟਰੈਕ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। 

ਇਹ ਵੀ ਪੜ੍ਹੋ: Police Hold Flag March: ਜ਼ੀਰਕਪੁਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ, ਲੋਕਾਂ ਨੂੰ ਕੀਤੀ ਇਹ ਅਪੀਲ

Related Post