ਲੰਡਨ 'ਚ ਕਿੰਗ ਚਾਰਲਸ ਨੇ ਨਵੇਂ ਬਣੇ ਗੁਰਦੁਆਰੇ ਦਾ ਕੀਤਾ ਦੌਰਾ

By  Pardeep Singh December 7th 2022 09:04 PM -- Updated: December 7th 2022 09:08 PM

ਲੰਡਨ : ਬਰਤਾਨੀਆ ਦੇ ਕਿੰਗ ਚਾਰਲਸ ਲੰਡਨ ਨੇੜੇ ਲੂਟਨ ਕਸਬੇ 'ਚ ਇੱਕ ਨਵੇਂ ਬਣੇ ਗੁਰਦੁਆਰੇ ਵਿੱਚ ਨਤਮਸਤਕ ਹੋਏ।  ਇਸ ਮੌਕੇ ਬੱਚਿਆਂ ਨੇ ਇੰਗਲੈਂਡ ਦਾ ਝੰਡਾ ਅਤੇ 'ਨਿਸ਼ਾਨ ਸਾਹਿਬ' ਫੜ ਕੇ ਉਨ੍ਹਾਂ ਦਾ ਸਵਾਗਤ ਕੀਤਾ।


 ਸ਼ਾਹੀ ਪਰਿਵਾਰ ਦੇ ਅਧਿਕਾਰੀਆਂ ਦੁਆਰਾ ਸੋਸ਼ਲ ਮੀਡੀਆ ਉਤੇ ਪੋਸਟਾਂ ਕਰਕੇ ਕਿਹਾ ਗਿਆ ਹੈ ਕਿ ਬਾਦਸ਼ਾਹ ਨੇ ਲੂਟਨ ਸਿੱਖ ਸੂਪ ਕਿਚਨ ਸਟੈਂਡ ਚਲਾਉਣ ਵਾਲੇ ਵਲੰਟੀਅਰਾਂ ਨਾਲ ਵੀ ਮੁਲਾਕਾਤ ਕੀਤੀ, ਜੋ ਗੁਰਦੁਆਰੇ ਵਿੱਚ ਹਫ਼ਤੇ ਵਿੱਚ ਸੱਤ ਦਿਨ ਸਾਲ ਵਿੱਚ 365 ਦਿਨ ਸ਼ਾਕਾਹਾਰੀ ਗਰਮ ਭੋਜਨ ਪ੍ਰਦਾਨ ਕਰਦਾ ਹੈ।


ਕਿੰਗ ਚਾਰਲਸ ਨੇ  ਪਿਛਲੇ ਲਗਭਗ ਤਿੰਨ ਸਾਲਾਂ ਤੋਂ ਕੋਵਿਡ ਮਹਾਮਾਰੀ ਦੌਰਾਨ ਸਿੱਖ ਭਾਈਚਾਰੇ ਵੱਲੋਂ ਕੀਤੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਭਾਈਚਾਰੇ ਵੱਲੋਂ ਹਮੇਸ਼ਾਂ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ।

Related Post