MSP: ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਾਹਬਾਦ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਕਿਸਾਨ ਆਗੂ ਰਾਕੇਸ਼ ਟਿਕੈਤ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਾਹਬਾਦ ਪਹੁੰਚੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਭਾਕਿਯੂ ਆਗੂ ਗੁਰਨਾਮ ਸਿੰਘ ਚਢੂਨੀ ਨੂੰ ਰਿਹਾਅ ਨਾ ਕੀਤਾ

By  Ramandeep Kaur June 7th 2023 05:19 PM

MSP: ਕਿਸਾਨ ਆਗੂ ਰਾਕੇਸ਼ ਟਿਕੈਤ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਾਹਬਾਦ ਪਹੁੰਚੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਭਾਕਿਯੂ ਆਗੂ ਗੁਰਨਾਮ ਸਿੰਘ ਚਢੂਨੀ ਨੂੰ ਰਿਹਾਅ ਨਾ ਕੀਤਾ ਤਾਂ ਨੈਸ਼ਨਲ ਹਾਈਵੇਅ ਨੂੰ ਮੁੜ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਮਐਸਪੀ ਦੀ ਲੜਾਈ ਇੱਥੋਂ ਸ਼ੁਰੂ ਹੋਈ ਹੈ ਅਤੇ ਹੁਣ ਇਹ ਲੜਾਈ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਸ਼ਾਹਬਾਦ 'ਚ ਕੱਲ੍ਹ ਕਿਸਾਨਾਂ 'ਤੇ ਹੋਇਆ ਲਾਠੀਚਾਰਜ ਇੱਕ ਵੱਡੀ ਘਟਨਾ ਹੈ। ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪਹਿਲੀ ਮੰਗ ਹੈ ਕਿ ਭਾਕਿਯੂ ਆਗੂ ਗੁਰਨਾਮ ਸਿੰਘ ਚਢੂਨੀ ਤੇ ਹੋਰ ਆਗੂਆਂ ਨੂੰ ਰਿਹਾਅ ਕੀਤਾ ਜਾਵੇ। ਉਸ ਤੋਂ ਬਾਅਦ ਐਮਐਸਪੀ ਦੀ ਲੜਾਈ ਲੜੀ ਜਾਵੇਗੀ।

ਰਾਕੇਸ਼ ਟਿਕੈਤ ਨੇ ਕਿਹਾ ਕਿ ਗੁਰਨਾਮ ਸਿੰਘ ਚਢੂਨੀ ਇਨਕਲਾਬੀ ਤੇ ਜੁਝਾਰੂ ਆਗੂ ਹਨ। ਜਿਸ ਨੂੰ ਅਸੀਂ ਕਿਸਾਨ ਅੰਦੋਲਨ ਦੌਰਾਨ ਵੀ ਰੋਕ ਕੇ ਰੱਖਦੇ ਸੀ ਦਿੰਦੇ ਰਹੇ। ਉਨ੍ਹਾਂ ਕਿਹਾ ਕਿ ਗੁਰਨਾਮ ਸਿੰਘ ਚਢੂਨੀ ਕਿਸੇ ਵੀ ਹਾਲਤ ਵਿੱਚ ਨਹੀਂ ਰੁਕਣਗੇ ਅਤੇ ਇਹ ਲੜਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ: Chairman Of Sugarfed: ਭਾਜਪਾ ਮੰਤਰੀ ਦੇ ਸਾਹਮਣੇ ਰਾਮਕਰਨ ਦਾ ਭੜਕਿਆ ਗੁੱਸਾ; ਸ਼ੂਗਰਫੈੱਡ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ

Related Post