ਕਿਸਾਨਾ ਮਹਾਂਪੰਚਾਇਤ: ਦੇਸ਼ ਭਰ ਤੋਂ ਕਿਸਾਨ ਜਥੇਬੰਦੀਆਂ ਲੇਣਗੀਆਂ ਹਿੱਸਾ; MSP ਸਮੇਤ ਕਈ ਮੰਗਾਂ 'ਤੇ ਕੀਤੀ ਜਾਵੇਗੀ ਚਰਚਾ

ਅੱਜ ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਮੂਹ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।

By  Jasmeet Singh March 17th 2023 04:06 PM

ਲੁਧਿਆਣਾ: ਅੱਜ ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਮੂਹ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂ ਦਰਸ਼ਨਪਾਲ ਸਿੰਘ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੇ ਹਾਂ ਕਿ ਕਿਸਾਨ ਯੂਨੀਅਨਾਂ ਨੂੰ ਦਿੱਲੀ ਵਿੱਚ ਇੱਕ ਦਿਨ ਲਈ ਮਹਾਪੰਚਾਇਤ ਦੀ ਇਜਾਜ਼ਤ ਮਿਲੇ। 

ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ, ਆਖਰਕਾਰ ਕਿਸਾਨ ਯੂਨੀਅਨਾਂ ਦੇ ਦਬਾਅ ਪਾ ਕੇ ਸਰਕਾਰ ਤੋਂ 20 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਨ ਦੀ ਇਜਾਜ਼ਤ ਲੈ ਲਈ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਦੇਸ਼ ਭਰ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਉੱਥੇ ਇਕੱਠੇ ਹੋਣਗੇ।

ਇਸ ਮਹੀਨੇ ਦੀ 20 ਮਾਰਚ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਇਹ ਮਹਾਂਪੰਚਾਇਤ ਹੋਵੇਗੀ, ਜਿਸ ਵਿੱਚ ਐਮ.ਐਸ.ਪੀ ਨਾਲ ਖੇਤੀ ਸਬੰਧੀ ਬਣੇ ਕਾਨੂੰਨ ਅਤੇ ਲਖੀਮਪੁਰ ਖੀਰੀ ਘਟਨਾ ਸਬੰਧੀ ਨਿਆਂ ਅਤੇ ਹੋਰ ਵੀ ਕਈ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

Related Post