ਕਿਸਾਨ-ਮਜਦੂਰ ਅੱਜ ਪੰਜਾਬ ਭਰ ਚ ਕਰੇਗਾ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਮੁਜਾਹਰੇ, MGNREGA ਨੂੰ ਲੈ ਕੇ ਪ੍ਰਗਟਾਇਆ ਜਾਵੇਗਾ ਰੋਸ
MGNREGA : ਮੋਰਚੇ ਵੱਲੋਂ ਇਹ ਰੋਸ ਪ੍ਰਗਟਾਵਾ ਮਗਨਰੇਗਾ ਸਕੀਮ ਨੂੰ ਖਤਮ ਕਰਕੇ ਵੀਬੀ-ਜੀਰਾਮਜੀ ਐਕਟ ਲਾਗੂ ਕੀਤੇ ਜਾਣ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਖਤਮ ਕਰਕੇ ਮਜਦੂਰਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਕੀਤਾ ਗਿਆ ਹੈ।
Kisan Majdoor Morcha : ਪੰਜਾਬ 'ਚ ਅੱਜ ਕਿਸਾਨ-ਮਜਦੂਰ ਮੋਰਚਾ (ਪੰਜਾਬ ਚੈਪਟਰ) ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ। ਮੋਰਚੇ ਵੱਲੋਂ ਇਹ ਰੋਸ ਪ੍ਰਗਟਾਵਾ ਮਗਨਰੇਗਾ ਸਕੀਮ ਨੂੰ ਖਤਮ ਕਰਕੇ ਵੀਬੀ-ਜੀਰਾਮਜੀ ਐਕਟ ਲਾਗੂ ਕੀਤੇ ਜਾਣ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਖਤਮ ਕਰਕੇ ਮਜਦੂਰਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਕੀਤਾ ਗਿਆ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ 24 ਦਸੰਬਰ ਦੀ ਆਗੂਆਂ ਦੀ ਆਨਲਾਈਨ ਮੀਟਿੰਗ 'ਚ ਕਿਸਾਨ ਮਜ਼ਦੂਰ ਮੋਰਚਾ (KMM) ਦੇ ਚੈਪਟਰ ਪੰਜਾਬ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਖਤਮ ਕਰਨ ਵਿਰੁੱਧ 29 ਦਸੰਬਰ ਨੂੰ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਅੱਗੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਐਲਾਨਿਆ ਗਿਆ ਸੀ, ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਪੂਰੀਆਂ ਤਿਆਰੀਆਂ ਹਨ ਅਤੇ ਸਾਰੇ ਜ਼ਿਲ੍ਹਿਆਂ 'ਚ ਐਕਸ਼ਨ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਦੇ ਬਜਟ ਵਿੱਚ 40 ਫੀਸਦੀ ਕਟੌਤੀ ਕਰਕੇ ਨਾ ਸਿਰਫ਼ ਯੋਜਨਾ ਨੂੰ ਕਮਜ਼ੋਰ ਕੀਤਾ ਹੈ, ਸਗੋਂ ਇਸ ਦੇ ਕੰਮ ਕਰਨ ਦੇ ਤਰੀਕਿਆਂ ਵਿੱਚ ਵੀ ਤਬਦੀਲੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਕਰੋੜਾਂ ਲੋਕ ਮਨਰੇਗਾ ’ਤੇ ਨਿਰਭਰ ਹਨ। ਪੰਜਾਬ ਵਿੱਚ ਹੀ ਲਗਭਗ 20 ਲੱਖ ਜੌਬ ਕਾਰਡ ਹਨ, ਪਰ ਕੇਵਲ ਕਰੀਬ 11 ਲੱਖ ਲੋਕਾਂ ਨੂੰ ਹੀ ਕੰਮ ਮਿਲ ਪਾ ਰਿਹਾ ਹੈ, ਜਿਸ ਕਾਰਨ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ 2005 ਦੇ ਮੂਲ ਅਸੂਲਾਂ ‘ਤੇ ਹੀ ਹਮਲਾ ਕੀਤਾ ਹੈ ਅਤੇ ਨਵਾਂ ਵੀਬੀ-ਜੀਰਾਮਜੀ - ਨਾਲ ਮਨਰੇਗਾ ਸਕੀਮ ਦੀ ਪੂਰੀ ਸੋਚ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸਤੋਂ ਪਹਿਲਾਂ 21 ਦਸੰਬਰ ਨੂੰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਮਗਨਰੇਗਾ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਸਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਏ, ਜਿਨ੍ਹਾਂ ਨੇ ਮਨਰੇਗਾ ਯੋਜਨਾ ਨੂੰ ਕਮਜ਼ੋਰ ਕਰਨ ਅਤੇ ਬਜਟ ਵਿੱਚ ਕੀਤੀ ਗਈ ਭਾਰੀ ਕਟੌਤੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ।