ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫ਼ਤਰਾਂ ਤੇ ਟੋਲ ਪਲਾਜ਼ਿਆਂ ਤੋਂ ਧਰਨੇ ਸਮਾਪਤ

By  Ravinder Singh January 16th 2023 10:06 AM -- Updated: January 16th 2023 12:33 PM

ਅੰਮ੍ਰਿਤਸਰ : ਕਿਸਾਨਾਂ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਅਤੇ ਟੋਲ ਪਲਾਜ਼ਿਆਂ ਅੱਗੇ ਲਗਾਏ ਗਏ ਧਰਨੇ ਸਮਾਪਤ ਕਰ ਦਿੱਤੇ ਹਨ। ਅੱਜ ਤੋਂ ਮੁੜ ਟੋਲ ਪਲਾਜ਼ੇ ਸ਼ੁਰੂ ਹੋ ਗਏ ਹਨ। ਦੱਸ ਦੇਈਏ ਕਿ ਕਿਸਾਨਾਂ ਤੇ ਮਜ਼ਦੂਰਾਂ ਨੇ ਸਾਂਝੇ ਤੌਰ ਉਤੇ ਆਪਣੀਆਂ ਹੱਕੀ ਮੰਗਾਂ ਲਈ 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 18 ਟੋਲ ਫ੍ਰੀ ਕੀਤੇ ਸਨ। ਇਸ ਤੋਂ ਇਲਾਵਾ ਡੀਸੀ ਦਫ਼ਤਰ ਅੱਗੇ ਵੀ ਸੰਘਰਸ਼ ਵਿੱਢਿਆ ਹੋਇਆ ਸੀ। ਇਸ ਧਰਨਿਆਂ ਨੂੰ ਸਮਾਪਤ ਕਰਦੇ ਹੋਏ ਸੰਘਰਸ਼ ਕਮੇਟੀ ਜਲਦ ਹੀ ਅਗਲੀ ਰੂਪਰੇਖਾ ਉਲੀਕੇਗੀ।

ਦੂਜੇ ਪਾਸੇ ਚੱਕ ਬਾਹਮਣੀਆਂ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ਕਰ ਕੇ ਉਨ੍ਹਾਂ ਨੇ ਧਰਨਾ ਲਾ ਦਿੱਤਾ ਹੈ ਤੇ ਕਰਮਚਾਰੀਆਂ ਦੇ ਇਸ ਧਰਨੇ ਦੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਵੀ ਹਮਾਇਤ ਕੀਤੀ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਦੇ ਸਮੇਂ ਦੌਰਾਨ ਟੋਲ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਟੋਲ ਕਰਮਚਾਰੀਆਂ ਨਾਲ ਇਹ ਸਰਾਸਰ ਧੱਕਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਟੋਲ ਮੁਲਾਜ਼ਮਾਂ ਦੇ ਨਾਲ ਖੜ੍ਹੇ ਹਨ ਤੇ ਉਨ੍ਹਾਂ ਦੀਆਂ ਤਨਖਾਹਾਂ ਮਨਜ਼ੂਰ ਕਰਵਾਉਣ ਲਈ ਵੀ ਸੰਘਰਸ਼ ਕਰਨਗੇ। 


ਇਹ ਵੀ ਪੜ੍ਹੋ : ਪੁਲਿਸ ਤੇ ਮਸ਼ਕੂਕ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇਕ ਹਮਲਾਵਰ ਜ਼ਖ਼ਮੀ


Related Post