ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਟਾਲਾ ਰੇਲ ਟਰੈਕ ਕੀਤਾ ਖਾਲੀ, ਪਰ ਦਿੱਤੀ ਇਹ ਵੱਡੀ ਚਿਤਾਵਨੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਟਾਲਾ ਵਿਖੇ ਰੇਲ ਰੋਕੋ ਅੰਦੋਲਨ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਰੇਲ ਟਰੈਕ ਖਾਲੀ ਕਰ ਦਿੱਤਾ ਹੈ।

By  Aarti January 30th 2023 04:44 PM -- Updated: January 30th 2023 04:50 PM

ਅੰਮ੍ਰਿਤਸਰ: ਬੀਤੇ ਦਿਨ ਪੰਜਾਬ ਭਰ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਰੋਲ ਰੋਕੀਆਂ ਗਈਆਂ। ਹਾਲਾਂਕਿ ਕਿਸਾਨਾਂ ਨੇ ਇਹ ਰੇਲ ਰੋਕੋ ਅੰਦੋਲਨ ਨੂੰ ਤਿੰਨ ਘੰਟਿਆਂ ਲਈ ਕੀਤਾ ਪਰ ਬਟਾਲਾ ’ਚ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਤੱਕ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਕਿਸਾਨਾਂ ਨੇ ਹੁਣ ਖਤਮ ਕਰ ਦਿੱਤਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਟਾਲਾ ਵਿਖੇ ਜਾਰੀ ਰੇਲ ਰੋਕੋ ਅੰਦੋਲਨ ਨੂੰ ਖ਼ਤਮ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਟਾਲਾ ਵਿਖੇ ਰੇਲਵੇ ਟਰੈਕ ਨੂੰ ਖਾਲੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਵੱਖ-ਵੱਖ ਅਧਿਕਾਰੀਆਂ ਨਾਲ ਮੁਲਾਕਾਤ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ 15 ਫਰਵਰੀ ਤੱਕ ਉਨ੍ਹਾਂ ਦੀਆਂ ਜਿਆਦਾਤਰ ਸਮੱਸਿਆਵਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। 

ਪ੍ਰਸ਼ਾਸਨ ਨੇ ਉਨ੍ਹਾਂ ਕੋਲੋਂ 15 ਫਰਵਰੀ ਤੱਕ ਦਾ ਸਮਾਂ ਮੰਗਿਆ ਹੈ। ਜੇਕਰ 15 ਫਰਵਰੀ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਈਆਂ ਤਾਂ 20 ਫਰਵਰੀ ਨੂੰ ਉਹ ਮੁੜ ਤੋਂ ਗੁਰਦਾਸਪੁਰ ਰੇਲਵੇ ਟਰੈਕ ਜਾਮ ਕਰਨਗੇ। ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। 

-ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ 

ਇਹ ਵੀ ਪੜ੍ਹੋ: ਨਵ-ਨਿਯੁਕਤ ਮੇਅਰ ਅਨੂਪ ਗੁਪਤਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਨਗਰ ਨਿਗਮ ਦੀ ਪਹਿਲੀ ਬੈਠਕ

Related Post