ਜੇ ਕਿਸਾਨੀ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਦੀ ਸਰਕਾਰ ਲਿਆਓ...; BKU ਕਾਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਸਮਰਥਨ
Kisan Union Support Akali Dal : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਅਕਾਲੀ ਦਲ ਨੂੰ ਸਮਰਥਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਅਸੀਂ ਹਰ ਥਾਂ, ਹਰ ਘਰ ਜਾਵਾਂਗੇ।
Kisan Union Support Akali Dal : ਸ਼੍ਰੋਮਣੀ ਅਕਾਲੀ ਦਲ (SAD) ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ 'ਚ ਮਜ਼ਬੂਤੀ ਮਿਲਦੀ ਜਾ ਰਹੀ ਹੈ। ਸੋਮਵਾਰ, ਅਕਾਲੀ ਦਲ ਨੂੰ ਉਸ ਸਮੇਤ ਵੱਡਾ ਹੁੰਗਾਰਾ ਮਿਲਿਆ, ਜਦੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ (Harmeet Singh Qadian) ਨੇ ਸਮਰਥਨ ਦਾ ਐਲਾਨ ਕਰ ਦਿੱਤਾ। ਹਰਮੀਤ ਸਿੰਘ ਕਾਦੀਆਂ ਨੇ ਇਹ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਹਾਜ਼ਰੀ 'ਚ ਕੀਤਾ।
ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਅਸੀਂ ਹੁਣ ਖੇਤਰੀ ਪਾਰਟੀ ਨੂੰ ਹਮਾਇਤ ਕਰਾਂਗੇ ਤਾਂ ਜੋ ਪੰਜਾਬ ਦਾ ਭਲਾ ਹੋ ਸਕੇ ਖੇਤਰੀ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਅਸੀਂ ਹਰ ਥਾਂ, ਹਰ ਘਰ ਜਾਵਾਂਗੇ। ਨਾਲ ਹੀ, ਅਸੀਂ ਬਾਕੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਖੇਤਰੀ ਪਾਰਟੀ ਨਾਲ ਆ ਮਿਲਣ ਤਾਂ ਕਿ ਕਿਸਾਨੀ ਦੇ ਮਸਲੇ ਹੱਲ ਹੋ ਸਕਣ।
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦੇ ਫੈਸਲੇ ਦਾ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਹਰਮੀਤ ਸਿੰਘ ਕਾਦੀਆਂ ਅਤੇ ਉਨ੍ਹਾਂ ਦੀ ਟੀਮ ਦੇ ਭਰੋਸੇ ਨਾਲ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੋ-ਇੱਕ ਖੇਤਰੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ ਦੀ ਕਿਸਾਨੀ ਦੇ ਨਾਲ ਖੜ੍ਹੀ ਰਹੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਉਨ੍ਹਾਂ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਨੀਤੀਆਂ ਲਿਆਂਦੀਆਂ ਜਾਣਗੀਆਂ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਲੰਬਿਤ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ।
ਉਨ੍ਹਾਂ ਹਰਮੀਤ ਸਿੰਘ ਕਾਦੀਆਂ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਅਕਾਲੀ ਦਲ ਵਿੱਚ ਸਮਰਥਨ ਲਈ ਸਵਾਗਤ ਕੀਤਾ।
ਇਹ ਵੀ ਪੜ੍ਹੋ...
ਹੇ ਭਗਵਾਨ, ਹੁਣ ਸਮਾਂ ਨਹੀਂ ਬਚਿਆ...! ਅਮਰੀਕਾ 'ਚ ਜਹਾਜ਼ ਹਾਦਸੇ ਤੋਂ ਪਹਿਲਾਂ ਪਾਇਲਟ ਦੇ ਆਖਰੀ ਬੋਲ
AAP ਨੂੰ 3 ਵੱਡੇ ਝਟਕੇ, ਚੇਤਨ ਜੋੜੇਮਾਜਰਾ, ਹਰਮੀਤ ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ BJP 'ਚ ਹੋਏ ਸ਼ਾਮਲ