Punjab Weather Update: ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ ਤੋਂ ਜਾਣੋ ਕਦੋਂ ਮਿਲੇਗੀ ਰਾਹਤ ?

ਪੰਜਾਬ ਵਿੱਚ ਲੋਕ ਅੱਤ ਦੀ ਗਰਮੀ ਕਾਰਨ ਝੁਲਸ ਰਹੇ ਹਨ। ਉੱਥੇ ਹੀ ਆਉਣ ਵਾਲੇ ਦਿਨਾਂ ‘ਚ ਸੂਬੇ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਤਾਜ਼ਾ ਭਵਿੱਖਬਾਣੀ ਕੀਤੀ ਹੈ।

By  Aarti June 14th 2023 01:12 PM

Punjab Weather Update: ਪੰਜਾਬ ਵਿੱਚ ਲੋਕ ਅੱਤ ਦੀ ਗਰਮੀ ਕਾਰਨ ਝੁਲਸ ਰਹੇ ਹਨ। ਬੇਸ਼ਕ ਬੀਤੇ ਦਿਨ ਸੂਬੇ ਭਰ ‘ਚ ਚੱਲੀਆਂ ਤੇਜ਼ ਹਵਾਵਾਂ ਕਾਰਨ ਕੁਝ ਰਾਹਤ ਮਿਲੀ ਪਰ ਅੱਜ ਫਿਰ ਸਵੇਰ ਤੋਂ ਹੀ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਤ ਦੀ ਗਰਮੀ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। 

ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋਂ ਸੋਮਵਾਰ ਤੋਂ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਇਸ ਕਾਰਨ ਅਗਲੇ 5 ਦਿਨਾਂ ਤੱਕ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇਸ ਪੂਰੇ ਹਫ਼ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਗਰਮੀ ਤੋਂ ਮਿਲ ਸਕਦੀ ਹੈ ਰਾਹਤ 

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਮੀਂਹ ਹੋਣ ਕਾਰਨ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਬੀਤੇ ਦਿਨ ਪੰਜਾਬ ‘ਚ ਚੱਲੀ ਤੇਜ਼ ਹਨੇਰੀ 

ਮੌਸਮ ਵਿਭਾਗ ਨੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਪੂਰੇ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਸੀ ਜਿਸ ਦੇ ਚੱਲਦੇ ਬੀਤੇ ਦਿਨ ਯਾਨੀ ਮੰਗਲਵਾਰ ਨੂੰ ਕਈ ਇਲਾਕਿਆਂ 'ਚ ਤੇਜ਼ ਹਨੇਰੀ ਅਤੇ ਮੀਂਹ ਦੇਖਣ ਨੂੰ ਮਿਲੀ। 

ਇਹ ਵੀ ਪੜ੍ਹੋ: Manipur Violence : ਮਣੀਪੁਰ 'ਚ ਨਹੀਂ ਰੁਕ ਰਹੀ ਹਿੰਸਾ, ਗੋਲੀਬਾਰੀ 'ਚ 9 ਲੋਕਾਂ ਦੀ ਮੌਤ, ਕਈ ਜ਼ਖਮੀ

Related Post